ਹੁਣੇ ਹੁਣੇ ਪੰਜਾਬ ਚ ਅੱਧੇ ਦਿਨ ਦੀ ਛੁੱਟੀ ਦਾ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਸੂਬੇ ਅੰਦਰ ਆਏ ਦਿਨ ਹੀ ਕਿਸੇ ਨਾ ਕਿਸੇ ਖੇਤਰ ਤੋਂ ਅਜਿਹੀ ਮੰ-ਦ-ਭਾ-ਗੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਦੇਸ਼ ਦੇ ਹਲਾਤਾਂ ਤੇ ਗਹਿਰਾ ਅਸਰ ਪਾਉਂਦੀ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਦੇਸ਼ ਦੇ ਵੱਖ ਵੱਖ ਖੇਤਰਾਂ ਦੇ ਬਹੁਤ ਸਾਰੇ ਲੋਕ ਕਰੋਨਾ ਦੀ ਭੇਟ ਵੀ ਚੜ੍ਹ ਚੁੱਕੇ ਹਨ। ਸੂਬੇ ਅੰਦਰ ਰਾਜਨੀਤਿਕ ਜਗਤ ,ਖੇਡ ਜਗਤ, ਧਾਰਮਿਕ ਜਗਤ , ਸੰਗੀਤ ਜਗਤ, ਫਿਲਮੀ ਜਗਤ, ਦੀਆਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਦੇ ਜਾਣ ਨਾਲ ਉਸ ਖੇਤਰ ਨੂੰ ਪਿਆ ਹੋਇਆ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ।

ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇੱਕ ਕਰੋਨਾ ਦੀ ਮਾਰ ਤੇ ਉਪਰੋ ਅਜਿਹੀਆਂ ਖਬਰਾਂ ਸੂਬੇ ਦੇ ਮਾਹੌਲ ਨੂੰ ਹੋਰ ਵੀ ਸੋਗਮਈ ਬਣਾ ਦਿੰਦੀਆਂ ਹਨ। ਹੁਣ ਪੰਜਾਬ ਚ ਅੱਧੇ ਦਿਨ ਦੀ ਛੁੱਟੀ ਦਾ ਹੋਇਆ ਇਹ ਐਲਾਨ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਕਸਾਲੀ ਕਾਂਗਰਸੀ ਆਗੂ ਤੇ ਸਾਬਕਾ ਸਿੰਚਾਈ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ ਦਾ ਦਿਹਾਂਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਸੀ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ: ਅਬੁਲ ਖੁਰਾਣਾ ਪਿਛਲੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ।,

ਇਸ ਸਮੇਂ ਉਹ ਚੰਡੀਗੜ੍ਹ ਵਿਖੇ ਆਪਣੇ ਗ੍ਰਹਿ ਵਿਖੇ ਰਹਿ ਰਹੇ ਸਨ। ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਬਹੁਤ ਸਾਰੀਆਂ ਰਾਜਨੀਤਕ ਪਾਰਟੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਦਾ ਸਸਕਾਰ 24 ਮਾਰਚ ਬੁੱਧਵਾਰ ਨੂੰ ਪਿੰਡ ਅਬੁਲ ਖੁਰਾਣਾ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਵੇਗਾ। ਹੁਣ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਦੀ ਮੌਤ ‘ਤੇ ਸ਼ੋਕ ਵਜੋਂ ਪੰਜਾਬ ਦੇ ਦਫਤਰ ਅੱਧੇ ਦਿਨ ਲਈ ਬੰਦ ਕੀਤੇ ਗਏ ਹਨ। ਮ੍ਰਿਤਕ ਸਖਸ਼ੀਅਤ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਰਾਜ ਸਰਕਾਰ ਵੱਲੋਂ ਸਰਕਾਰੀ ਦਫਤਰਾਂ, ਕਾਰਪੋਰੇਸ਼ਨ ਬੋਰਡ ਵਿੱਦਿਅਕ ਸੰਸਥਾਵਾਂ ਵਿੱਚ ਅੱਜ ਮਿਤੀ 23 ਮਾਰਚ 2021 ਨੂੰ ਬਾਕੀ ਰਹਿੰਦੇ ਸਮੇਂ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਉਨ੍ਹਾਂ ਦੇ ਜਾਣ ਨਾਲ ਰਾਜਨੀਤਿਕ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।