ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿੱਥੇ ਆਏ ਦਿਨ ਕਰੋਨਾ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਭਾਵੇਂ ਸਮੇਂ ਸਮੇਂ ਤੇ ਸਰਕਾਰਾਂ ਅਤੇ ਪ੍ਰਸ਼ਾਸ਼ਨ ਵੱਲੋਂ ਕਰੋਨਾ ਦੇ ਬਚਾਅ ਕਾਰਜਾਂ ਲਈ ਕਈ ਤਰ੍ਹਾਂ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਜਾਂ ਨਿਯਮ ਬਣਾਏ ਜਾਂਦੇ ਹਨ ਪਰ ਕਰੋਨਾ ਵਾਇਰਸ ਦਾ ਪ੍ਰਭਾਵ ਘਟਣ ਦਾ ਨਾਮ ਨਹੀਂ ਲੈ ਰਿਹਾ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਸ ਖਬਰ ਤੋਂ ਬਾਅਦ ਇਲਾਕੇ ਵਿਚ ਮਾਤਮ ਪਸਰ ਗਿਆ ਅਤੇ ਹਰ ਪਾਸੇ ਸੋਗ ਦੀ ਲਹਿਰ ਹੈ।
ਉਥੇ ਹੀ ਜੇਕਰ ਇਸ ਸਮੇਂ ਤੇ ਰਾਜਨੀਤਕ ਹਲਕਿਆਂ ਜਾਂ ਫਿਲਮੀ ਜਗਤ ਦੀ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਖੇਤਰਾਂ ਵਿੱਚ ਕਰੋਨਾ ਵਾਇਰਸ ਦਾ ਮਾੜਾ ਪ੍ਰਭਾਵ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ ਜਿਸ ਕਾਰਨ ਕਈ ਸਾਰੇ ਕੀਮਤੀ ਸਿਤਾਰੇ ਜ਼ਿੰਦਗੀ ਅਤੇ ਮੌਤ ਦੀ ਜੰਗ ਵਿੱਚ ਜੂਝਦੇ ਹੋਏ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਜਿਨ੍ਹਾਂ ਦਾ ਘਾਟਾ ਕਦੇ ਨਾ ਪੂਰਾ ਹੋਣ ਵਾਲਾ ਹੈ। ਇਸੇ ਤਰ੍ਹਾਂ ਰਾਜਨੀਤਕ ਹਲਕਿਆਂ ਤੋਂ ਇਕ ਹੋਰ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ।
ਦਰਅਸਲ ਇਹ ਮੰਦਭਾਗੀ ਖ਼ਬਰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਨਾਲ ਸੰਬੰਧਿਤ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਵਿਧਾਇਕ ਪੰਡੋਰੀ ਦੇ ਮਾਤਾ ਜੀ ਕਰੋਨਾ ਵਾਇਰਸ ਕਾਰਨ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਮਾਤਾ ਗੁਲਾਬ ਕੌਰ ਦੀ ਉਮਰ 95 ਸਾਲਾਂ ਦੀ ਸੀ। ਦੱਸ ਦਈਏ ਕਿ ਉਹ ਪਿਛਲੇ ਕੁਝ ਸਮੇਂ ਤੋਂ ਕਰੋਨਾ ਵਾਇਰਸ ਤੋਂ ਪੀੜਤ ਸਨ ਜਿਨ੍ਹਾਂ ਦਾ ਇਲਾਜ ਮੋਗਾ ਦੇ ਇੱਕ ਹਸਪਤਾਲ ਵਿੱਚ ਚੱਲ ਰਿਹਾ ਸੀ ਪਰ ਹੁਣ ਅਚਾਨਕ ਸਿਹਤ ਖਰਾਬ ਹੋਣ ਕਾਰਣ ਉਹ ਇਸ ਸੰਸਾਰ ਤੋਂ ਰੁਖ਼ਸਤ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਮਾਤਾ ਜੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਕੀਤਾ ਜਾਵੇਗਾ ਇਸ ਮੌਕੇ ਤੇ ਪਰਿਵਾਰਕ ਮੈਂਬਰ ਅਤੇ ਨਜ਼ਦੀਕੀ ਰਿਸ਼ਤੇਦਾਰ ਮੌਜੂਦ ਰਹਿਣਗੇ। ਕਿਉਂਕਿ ਕੋਰੋਨਾ ਵਾਇਰਸ ਦੇ ਕਾਰਨ ਜ਼ਿਆਦਾ ਇਕੱਠ ਕਰਨ ਦੀ ਮਨਾਹੀ ਹੈ ਤਾਂ ਜੋ ਕਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਤੇ ਰੋਕਥਾਮ ਪਾਈ ਜਾ ਸਕੇ।
Home ਤਾਜਾ ਖ਼ਬਰਾਂ ਹੁਣੇ ਹੁਣੇ ਪੰਜਾਬ ਚ ਆਪ ਪਾਰਟੀ ਦੇ ਇਸ ਮਸ਼ਹੂਰ ਲੀਡਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ
Previous Postਬਾਬਾ ਰਾਮਦੇਵ ਦੇ ਬਾਰੇ ਚ ਹੁਣ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ
Next Postਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਕਰਤਾ ਇਹ ਵੱਡਾ ਐਲਾਨ ਸਵੇਰੇ 9:30 ਵਜੇ ਕਰਨ ਜਾ ਰਹੇ ਇਹ ਵੱਡਾ ਕੰਮ