ਤਾਜਾ ਵੱਡੀ ਖਬਰ
ਇਸ ਸੰਸਾਰ ਦੇ ਹਰ ਦੇਸ਼ ਅੰਦਰ ਕੋਈ ਨਾ ਕੋਈ ਅਜਿਹਾ ਮੁੱਦਾ ਗਰਮਾਇਆ ਹੀ ਰਹਿੰਦਾ ਹੈ ਜਿਸ ਦਾ ਅਸਰ ਵੱਡੇ ਪੱਧਰ ਉੱਪਰ ਦੇਖਿਆ ਜਾਂਦਾ ਹੈ। ਮੌਜੂਦਾ ਸਮੇਂ ਵੀ ਵੱਖੋ ਵੱਖ ਦੇਸ਼ਾਂ ਦੇ ਵਿਚ ਕਈ ਅਜਿਹੇ ਮਸਲੇ ਹਨ ਜਿਹਨਾਂ ਦਾ ਜਦੋਂ ਤੱਕ ਕੋਈ ਹੱਲ ਨਹੀਂ ਹੋ ਜਾਂਦਾ ਉਸ ਦੇ ਨਾਲ ਸਬੰਧਤ ਸੰਘਰਸ਼ ਹੋਰ ਤੇਜ਼ ਹੁੰਦਾ ਰਹਿੰਦਾ ਹੈ। ਇਸ ਸਮੇਂ ਭਾਰਤ ਦੇ ਵਿੱਚ ਵੀ ਬਹੁਤ ਸਾਰੇ ਅਜਿਹੇ ਮਸਲੇ ਚੱਲ ਰਹੇ ਹਨ ਜਿਨ੍ਹਾਂ ਦਾ ਸਬੰਧ ਵੱਖ-ਵੱਖ ਵਿਭਾਗਾਂ ਦੇ ਨਾਲ ਹੈ।
ਪੰਜਾਬ ਅੰਦਰ ਸਿੱਖਿਆ ਦੇ ਪ੍ਰਸਾਰ ਨੂੰ ਵਧਾਉਣ ਦੇ ਲਈ ਕਈ ਤਰ੍ਹਾਂ ਦੀਆਂ ਅਹਿਮ ਸਕੀਮਾਂ ਚਲਾਈਆਂ ਜਾਂਦੀਆਂ ਹਨ। ਪਰ ਇਸ ਸਿੱਖਿਆ ਨੂੰ ਫੈਲਾਉਣ ਦਾ ਸਭ ਤੋਂ ਵੱਡਾ ਯੋਗਦਾਨ ਇਕ ਟੀਚਰ ਦਾ ਹੁੰਦਾ ਹੈ। ਪਰ ਪੰਜਾਬ ਸੂਬੇ ਦੇ ਅੰਦਰ ਹਾਲ ਦੀ ਘੜੀ ਦੇ ਵਿੱਚ ਬਹੁਤ ਸਾਰੇ ਅਜਿਹੇ ਬੇਰੁਜ਼ਗਾਰ ਅਧਿਆਪਕ ਹਨ ਜੋ ਆਪਣੀਆਂ ਮੰਗਾਂ ਨੂੰ ਮਨਵਾਉਣ ਦੇ ਲਈ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਤਹਿਤ ਹੀ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਘਰ ਦੇ ਬਾਹਰ ਧਰਨਾ-ਪ੍ਰਦਰਸ਼ਨ ਲਗਾਇਆ ਗਿਆ।
ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਪੁਲੀਸ ਵੱਲੋਂ ਲਗਾਏ ਗਏ ਬੈਰੀਕੇਡ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਦੇ ਨਾਲ ਹੀ ਪੁਲਸ ਦੇ ਨਾਲ ਹਲਕੀ ਹੱਥੋਪਾਈ ਵੀ ਹੋਈ। ਜ਼ਿਕਰਯੋਗ ਹੈ ਕਿ ਪੁਲੀਸ ਅਧਿਕਾਰੀਆਂ ਵੱਲੋਂ ਇਹ ਬੈਰੀਕੇਡਿੰਗ ਬੇਰੁਜ਼ਗਾਰ ਅਧਿਆਪਕਾਂ ਨੂੰ ਅੱਗੇ ਆਉਣ ਤੋਂ ਰੋਕ ਕੇ ਰੱਖਣ ਲਈ ਕੀਤੀ ਗਈ ਸੀ। ਪਰ ਰੋਸ ਪ੍ਰਦਰਸ਼ਨ ਕਰਦੇ ਹੋਏ ਬੇਰੁਜ਼ਗਾਰ ਅਧਿਆਪਕ ਇਸ ਬੈਰੀਕੇਡਿੰਗ ਨੂੰ ਤੋੜਦੇ ਹੋਏ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਵੱਲ ਵੱਧਣ ਲੱਗੇ। ਇਸ ਕੋਸ਼ਿਸ਼ ਦੇ ਦੌਰਾਨ ਹੀ ਪੁਲਸ ਅਤੇ ਬੇਰੁਜ਼ਗਾਰ ਅਧਿਆਪਕਾਂ ਦੀ ਆਪਸ ਦੇ ਵਿੱਚ ਝੜਪ ਹੋ ਗਈ।
ਦੋਵਾਂ ਧਿਰਾਂ ਦੇ ਵਿਚ ਹੋਈ ਇਸ ਝੜਪ ਦੌਰਾਨ ਦੋ ਅਧਿਆਪਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਵੀ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਦੇ ਇਨ੍ਹਾਂ ਬੇਰੁਜਗਾਰ ਅਧਿਆਪਕਾਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਨ੍ਹਾਂ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਹ ਉਦੋਂ ਤੱਕ ਇਹੋ ਜਿਹੇ ਰੋਸ ਮੁਜ਼ਾਹਰੇ ਕਰਦੇ ਰਹਿਣਗੇ।
Previous Postਅੰਬਰ ਧਾਲੀਵਾਲ ਵਲੋਂ ਆਈ ਇਹ ਵੱਡੀ ਤਾਜਾ ਖਬਰ ਕਿਸਾਨੀ ਸੰਘਰਸ਼ ਬਾਰੇ
Next Postਸਾਵਧਾਨ:ਗਲੇਸ਼ੀਅਰ ਟੁੱਟਣ ਕਾਰਨ ਹੁਣੇ ਹੁਣੇ ਇਥੇ ਇਥੇ ਲਈ ਜਾਰੀ ਹੋਇਆ ਅਲਰਟ ਆ ਸਕਦੇ ਹੜ