ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਵਾਸਤੇ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਉੱਥੇ ਹੀ ਕਲ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਬਹੁਤ ਸਾਰੀਆਂ ਹਦਾਇਤਾਂ ਵੀ ਲਾਗੂ ਕੀਤੀਆਂ ਗਈਆਂ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਬਹੁਤ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਦੇ ਇੱਕ ਲੱਖ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੇ ਜਾਣ ਦਾ ਵੀ ਭਰੋਸਾ ਦਿਵਾਇਆ ਗਿਆ ਸੀ। ਕਿਉਕਿ ਸੂਬੇ ਅੰਦਰ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਹਨ।
ਹੁਣ ਪੰਜਾਬ ਵਿੱਚ ਇਥੇ ਦੇਖੋ ਕੀ ਹੋ ਗਿਆ ਹੈ ਜਿਸ ਨਾਲ ਸਾਰੇ ਪਾਸੇ ਚਰਚਾ ਹੋ ਰਹੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉੱਥੇ ਹੀ ਬੇਰੁਜ਼ਗਾਰ ਸਾਂਝਾ ਮੋਰਚਾ ਦੀਆਂ ਪੰਜ ਯੂਨੀਅਨਾਂ ਵੱਲੋਂ ਅੱਜ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਅਸਥਾਨ ਉਪਰ ਘਿਰਾਓ ਕਰਨ ਲਈ ਪਹੁੰਚ ਕੀਤੀ ਗਈ। ਬੇਰੁਜ਼ਗਾਰ ਨੌਜਵਾਨਾਂ ਵੱਲੋਂ ਜਿੱਥੇ ਨੌਕਰੀ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਕੁਝ ਠੇਕੇ ਉਪਰ ਤਾਇਨਾਤ ਵਰਕਰਾਂ ਵਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਵੀ ਮੰਗ ਕੀਤੀ ਜਾ ਰਹੀ ਹੈ।
ਅੱਜ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ,ਬੇਰੁਜਗਾਰ ਅਧਿਆਪਕ ਵੀ ਸ਼ਾਮਲ ਸਨ, ਜਿਨ੍ਹਾਂ ਵੱਲੋਂ ਇਸ ਘਿਰਾਓ ਲਈ ਪਹੁੰਚ ਕੀਤੀ ਗਈ ਪਰ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਵੱਲ ਰੋਸ ਮਾਰਚ ਵੇਖਦੇ ਹੋਏ ਪਹਿਲਾਂ ਤੋਂ ਹੀ ਪੁਲਿਸ ਪ੍ਰਸ਼ਾਸਨ ਨੂੰ ਤਾਇਨਾਤ ਕੀਤਾ ਗਿਆ ਸੀ। ਜਿਸ ਵੱਲੋਂ ਇਨ੍ਹਾਂ ਬੇਰੁਜਗਾਰ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਹੀ ਪੰਜਾਬ ਸਰਕਾਰ ਤੇ ਪਟਿਆਲਾ ਪ੍ਰਸ਼ਾਸਨ ਵੱਲੋਂ ਰੋਸ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਬੇਰੁਜਗਾਰ ਅਧਿਆਪਕਾਂ ਉੱਪਰ ਲਾਠੀਚਾਰਜ ਕੀਤਾ ਗਿਆ।
ਜਿੱਥੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਭਵਿੱਖ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖੇ ਕੀਤੇ ਜਾਣ ਦੀ ਚੇਤਾਵਨੀ ਦਿੱਤੀ ਗਈ ਹੈ। ਉਥੇ ਹੀ ਅੱਜ ਪੁਲਿਸ ਵਾਲਿਆਂ ਵੱਲੋਂ ਕੀਤੇ ਗਏ ਲਾਠੀਚਾਰਜ ਵਿੱਚ ਅਧਿਆਪਕ ਜ਼ਖਮੀ ਹੋਏ ਹਨ ਅਤੇ ਬਹੁਤ ਸਾਰੇ ਅਧਿਆਪਕਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ। ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਅਸੀਂ ਲੰਮੇ ਸਮੇਂ ਤੋਂ ਨੌਕਰੀਆਂ ਦੀ ਮੰਗ ਕਰ ਰਹੇ ਹਾਂ, ਪਰ ਸਰਕਾਰ ਵੱਲੋਂ ਝੂਠੇ ਦਿਲਾਸੇ ਦਿੱਤੇ ਜਾ ਰਹੇ ਹਨ।
Previous Postਜਨਰੇਟਰ ਚਲਾਉਣ ਵਾਲਿਓ ਹੋ ਜਾਵੋ ਸਾਵਧਾਨ: ਇਥੇ ਇਹ ਸਰਕਾਰੀ ਹੁਕਮ ਹੋਇਆ ਲਾਗੂ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਰਾਮ ਰਹੀਮ ਲਈ ਹਸਪਤਾਲੋਂ ਦੇ ਅੰਦਰੋਂ ਆ ਗਈ ਇਹ ਵੱਡੀ ਖਬਰ - ਹਨੀਪ੍ਰੀਤ ਦਾ ਟੁਟਿਆ ਦਿੱਲ