ਹੁਣੇ ਹੁਣੇ ਪੰਜਾਬ ਚ ਇਥੇ ਲੱਗੀ ਇਹ ਪਾਬੰਦੀ – ਕੋਰੋਨਾ ਵਾਇਰਸ ਦੇ ਵਾਧੇ ਨੂੰ ਰੋਕਣ ਦੇ ਲਈ

ਆਈ ਤਾਜਾ ਵੱਡੀ ਖਬਰ

ਕਰੋਨਾ ਦਾ ਕਹਿਰ ਫਿਰ ਤੋਂ ਸਾਰੀ ਦੁਨੀਆਂ ਵਿੱਚ ਵਧਦਾ ਹੋਇਆ ਨਜ਼ਰ ਆ ਰਿਹਾ ਹੈ। ਪਰ ਕਰੋਨਾ ਦੀ ਨਵੀਂ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ। ਕਰੋਨਾ ਦੇ ਮਾਮਲੇ ਸਭ ਤੋਂ ਵਧੇਰੇ ਅਮਰੀਕਾ ਤੋਂ ਸਾਹਮਣੇ ਆ ਰਹੇ ਹਨ। ਉਸ ਤੋਂ ਬਾਅਦ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਗਿਣਤੀ ਭਾਰਤ ਵਿੱਚ ਹੈ । ਜਿੱਥੇ ਸਭ ਦੇਸ਼ਾਂ ਵਿੱਚ ਕਰੋਨਾ ਦੀ ਵੈਕਸੀਨ ਲੋਕਾਂ ਨੂੰ ਲਗਾਈ ਜਾ ਰਹੀ ਹੈ। ਉਥੇ ਹੀ ਮੁੜ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਜਿਸਦੇ ਸਦਕਾ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਪੰਜਾਬ ਅੰਦਰ ਵੀ ਕਰੋਨਾ ਦੇ ਵਧੇ ਹੋਏ ਕੇਸਾਂ ਨੂੰ ਦੇਖ ਕੇ ਪੰਜਾਬ ਦੇ ਅੱਠ ਜਿਲ੍ਹਿਆ ਵਿੱਚ ਕਰਫਿਊ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਹੁਣ ਪੰਜਾਬ ਚ ਕੋਰੋਨਾ ਵਾਇਰਸ ਦੇ ਵਾਧੇ ਨੂੰ ਰੋਕਣ ਦੇ ਲਈ ਚ ਇਥੇ ਵੀ ਲੱਗੀ ਇਹ ਪਾਬੰਦੀ । ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਡੀ. ਸੀ. ਵਲੋਂ ਇਹ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਕੋਰੋਨਾ ਲਾਗ ਦੀ ਬੀਮਾਰੀ ਅਜੇ ਖ਼ਤਮ ਨਹੀਂ ਹੋਈ ਹੈ।

ਇਸ ਕਾਰਨ ਇਨ੍ਹਾਂ ਜ਼ਿਲ੍ਹਿਆਂ ’ਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਣ ਪੰਜਾਬ ਵਿੱਚ ਇੱਕ ਹੋਰ ਜ਼ਿਲ੍ਹੇ ਵਿੱਚ ਵੀ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇ ਨਜ਼ਰ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਵੀ ਰਾਤ ਦੇ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ। ਡਿਪਟੀ

ਕਮਿਸ਼ਨਰ ਨੇ ਪੱਤਰ ਜਾਰੀ ਕਰਦਿਆਂ ਲਿਖਿਆ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ। ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਕੋਰੋਨਾ ਦੇ 56 ਐਕਟਿਵ ਕੇਸ ਹਨ। ਪੰਜਾਬ ’ਚ ਪਿਛਲੇ 24 ਘੰਟਿਆਂ ’ਚ 1309 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਕੱਲ 18 ਲੋਕਾਂ ਦੀ ਕੋਰੋਨਾ ਕਾਰਨ ਮੌਤ ਵੀ ਹੋ ਗਈ ਹੈ। ਵਧਦੇ ਕੋਰੋਨਾ ਮਾਮਲਿਆਂ ’ਚ ਹੁਣ ਤੱਕ ਪੰਜਾਬ ਦੇ 9 ਜ਼ਿਲ੍ਹਿਆਂ ’ਚ ਨਾਈਟ ਕਰਫਿਊ ਲਾਗੂ ਕੀਤਾ ਗਿਆ ਹੈ। ਉਥੇ ਹੀ ਪੰਜਾਬ ਵਿੱਚ ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।