ਹੁਣੇ ਹੁਣੇ ਪੰਜਾਬ ਚ ਇਥੇ ਵਿਆਹਾਂ ਸ਼ਾਦੀਆਂ ਤਿਉਹਾਰਾਂ ਬਾਰੇ ਜਾਰੀ ਹੋਇਆ ਹੁਕਮ – ਲੱਗੀ ਇਹ ਰੋਕ

ਆਈ ਤਾਜ਼ਾ ਵੱਡੀ ਖਬਰ

ਕਰੋਨਾ ਦੇ ਚਲਦੇ ਹੋਏ ਜਿੱਥੇ ਕੇਂਦਰ ਸਰਕਾਰ ਵੱਲੋਂ ਵੱਖ ਵੱਖ ਸੂਬਿਆਂ ਨੂੰ ਕਰੋਨਾ ਸਬੰਧੀ ਸਖਤ ਹਦਾਇਤਾਂ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਸਮੇਂ-ਸਮੇਂ ਤੇ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ ਜਾਂਦੀ ਰਹੀ। ਉਥੇ ਹੀ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਸਥਿਤੀਆਂ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤੇ ਗਏ ਹਨ। ਸੂਬਾ ਸਰਕਾਰ ਵੱਲੋਂ ਜਿਥੇ ਉੱਚ ਅਧਿਕਾਰੀਆਂ ਦੇ ਨਾਲ ਸਮੇਂ-ਸਮੇਂ ਤੇ ਮੀਟਿੰਗ ਕੀਤੀ ਜਾਂਦੀ ਰਹੀ ਹੈ ਅਤੇ ਕਰੋਨਾ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਜਾਂਦੀਆਂ ਰਹੀਆਂ ਹਨ।

ਉਥੇ ਹੀ ਸੂਬੇ ਵਿੱਚ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਸਬੰਧੀ ਸਾਰੇ ਜਿਲਿਆਂ ਦੇ ਅਧਿਕਾਰੀਆਂ ਨੂੰ ਵੀ ਸਖਤ ਕਦਮ ਚੁੱਕੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਉੱਥੇ ਹੀ ਇਨ੍ਹਾਂ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵੱਖ ਵੱਖ ਜ਼ਿਲਿਆਂ ਦੇ ਅਧਿਕਾਰੀਆਂ ਵੱਲੋਂ ਆਪਣੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਤਰਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਵਿਆਹ, ਸ਼ਾਦੀਆਂ, ਅਤੇ ਤਿਉਹਾਰਾਂ ਦੇ ਮੌਕੇ ਤੇ ਇਹ ਹੁਕਮ ਜਾਰੀ ਹੋ ਗਿਆ ਹੈ। ਜਿਥੇ ਇਹ ਰੋਕ ਲਗਾ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਜ਼ਿਲ੍ਹਾ ਨਵਾਂ ਸ਼ਹਿਰ ਵਿੱਚ ਕੁਝ ਪਾਬੰਦੀਆਂ ਲਗਾਏ ਜਾਣ ਦੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹਾ ਮੈਜਿਸਟਰੇਟ ਡਾਕਟਰ ਸ਼ੇਨਾ ਅਗਰਵਾਲ ਵੱਲੋਂ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕੁਝ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਰੱਖਿਆ ਜਾ ਸਕੇ ਅਤੇ ਜ਼ਿਲ੍ਹੇ ਅੰਦਰ ਕੋਈ ਵੀ ਅਣਹੋਣੀ ਘਟਨਾ ਨਾ ਵਾਪਰ ਸਕੇ। ਇਸ ਲਈ ਜਿਲਾ ਮਜਿਸਟ੍ਰੇਟ ਵੱਲੋਂ 16 ਅਕਤੂਬਰ 2021 ਤੱਕ ਜ਼ਿਲ੍ਹੇ ਅੰਦਰ ਵਿਆਹ-ਸ਼ਾਦੀਆਂ ਅਤੇ ਤਿਉਹਾਰ ਦੇ ਮੌਕੇ ਉਪਰ ਪਟਾਕੇ ਚਲਾਉਣ ਉੱਪਰ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਸਰਕਾਰ ਵੱਲੋਂ ਵੀ ਨਵੇਂ ਸਾਲ ਅਤੇ ਹੋਰ ਤਿਉਹਾਰਾਂ ਦੇ ਮੌਕਿਆਂ ਤੇ ਪਟਾਕੇ ਚਲਾਉਣ ਉਪਰ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਵਿਚ ਪਾਬੰਦੀ ਲਗਾਈ ਗਈ ਸੀ। ਇਹ ਫੈਸਲਾ ਹਰਿਆਣਾ ਪੰਜਾਬ ਹਾਈਕੋਰਟ ਵੱਲੋਂ ਸਿਵਲ ਰਿਟ ਪਟੀਸ਼ਨ 23548 ਆਫ 2017 ਅਤੇ 23905 ਆਫ 2017 ਦੇ ਅਨੁਸਾਰ ਲਾਗੂ ਕੀਤਾ ਗਿਆ ਸੀ। ਇਹ ਫੈਸਲਾ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਿਆ ਗਿਆ ਹੈ।