ਹੁਣੇ ਹੁਣੇ ਪੰਜਾਬ ਚ ਇਥੇ ਹੋਈ 2 ਬੱਸਾਂ ਦੀ ਭਿਆਨਕ ਟੱਕਰ , ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ

ਆਖਿਰ ਸਿਆਣੇ ਸੱਚ ਹੀ ਕਹਿੰਦੇ ਹਨ ਕਿ ਨਜ਼ਰ ਹਟੀ ਤੇ ਦੁਰਘਟਨਾ ਘਟੀ। ਇਹ ਕਹਾਵਤ ਉਸ ਸਮੇਂ ਸੱਚ ਹੋ ਜਾਂਦੀ ਹੈ ਜਦੋਂ ਅੱਖ ਝਪਕਦਿਆਂ ਹੀ ਹਾਦਸਾ ਵਾਪਰ ਜਾਂਦਾ ਹੈ। ਜਿੱਥੇ ਲੋਕਾਂ ਨੂੰ ਵਾਹਨ ਚਾਲਕ ਨੂੰ ਵਾਹਨ ਚਲਾਉਂਦੇ ਸਮੇਂ ਕਈ ਤਰ੍ਹਾਂ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਉਥੇ ਹੀ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਕਈ ਹਾਦਸੇ ਵਾਪਰ ਜਾਂਦੇ ਹਨ। ਹਰ ਰੋਜ਼ ਹੀ ਅਜਿਹੇ ਸੈਂਕੜੇ ਹਾਦਸੇ ਵਾਪਰਦੇ ਹਨ ਅਤੇ ਜਿਨ੍ਹਾਂ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਜਾਂਦੀਆਂ ਹਨ। ਵਾਪਰਨ ਵਾਲੇ ਇਹਨਾਂ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁ-ਕ-ਸਾ-ਨ ਵੀ ਹੋ ਜਾਂਦਾ ਹੈ।

ਹੁਣ ਪੰਜਾਬ ਵਿੱਚ ਇਥੇ 2 ਬੱਸਾਂ ਦੀ ਭਿਆਨਕ ਟੱਕਰ ਹੋ ਗਈ ਹੈ, ਜਿਸ ਕਾਰਨ ਹਾਹਾਕਾਰ ਮਚ ਗਈ ਹੈ, ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸੇ ਵਿਚ ਅੱਜ ਉਸ ਸਮੇਂ ਵਾਧਾ ਹੋ ਗਿਆ ਜਦੋਂ ਤਲਵੰਡੀ ਸਾਬੋ ਦੇ ਵਿਚ ਦੋ ਬੱਸਾਂ ਵਿੱਚ ਆਪਸ ਵਿਚ ਹੀ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤਲਵੰਡੀ ਸਾਬੋ ਦੇ ਵਿਚ ਪੈਟਰੋਲ ਪੰਪ ਉੱਪਰ ਇਕ ਬੱਸ ਪੈਟਰੋਲ ਭਰਵਾਉਣ ਤੋਂ ਬਾਅਦ ਵਾਪਸ ਬਾਹਰ ਆ ਰਹੀ ਸੀ। ਉਸ ਸਮੇਂ ਹੀ ਇੱਕ ਹੋਰ ਸੜਕ ਉਪਰ ਆ ਰਹੀ ਬੱਸ ਨਾਲ ਟਕਰਾ ਗਈ।

ਸਰਕਾਰੀ ਅਤੇ ਪ੍ਰਾਈਵੇਟ ਦੋਹਾਂ ਬੱਸਾਂ ਦੇ ਵਿਚਕਾਰ ਇਹ ਹਾਦਸਾ ਇੱਕ ਵਾਹਨ ਨੂੰ ਬਚਾਉਂਦੇ ਸਮੇਂ ਹੋਇਆ ਹੈ। ਇੱਕ ਗੱਡੀ ਨੂੰ ਬਚਾਉਣ ਦੇ ਚੱਕਰ ਵਿੱਚ ਦੋ ਬੱਸਾਂ ਦੀ ਹੋਈ ਭਿਆਨਕ ਟੱਕਰ ਵਿੱਚ 9 ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। ਜ਼ਖਮੀਆਂ ਨੂੰ ਤੁਰੰਤ ਹੀ ਰਾਹਗੀਰਾਂ ਵੱਲੋਂ ਨਜ਼ਦੀਕ ਦੇ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ ਹੈ। ਉਥੇ ਹੀ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਦੋ ਮਰੀਜ਼ਾਂ ਦੀ ਹਾਲਤ ਵਧੇਰੇ ਗੰਭੀਰ ਬਣੀ ਹੋਈ ਸੀ ਜਿਨ੍ਹਾਂ ਨੂੰ ਬਠਿੰਡਾ ਦੇ ਇਕ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ।

ਅੱਜ ਵਾਪਰੇ ਇਸ ਭਿਆਨਕ ਸੜਕ ਹਾਦਸੇ ਵਿੱਚ ਦੋ ਬੱਸਾਂ ਦੀ ਆਪਸੀ ਟੱਕਰ ਵਿਚ ਜਿੱਥੇ 9 ਸਵਾਰੀਆਂ ਜ਼ਖ਼ਮੀ ਜ਼ਖ਼ਮੀ ਹੋ ਗਈਆਂ ਹਨ ਅਤੇ ਇਸ ਸਮੇਂ ਹਸਪਤਾਲ ਅੰਦਰ ਜ਼ੇਰੇ ਇਲਾਜ ਹਨ। ਉਥੇ ਹੀ ਪੁਲਿਸ ਵੱਲੋਂ ਮੌਕੇ ਤੇ ਪੁੱਜ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।