ਹੁਣੇ ਹੁਣੇ ਪੰਜਾਬ ਚ ਇਥੇ 23 ਮਈ ਤੱਕ ਲਈ ਲੱਗ ਗਈਆਂ ਇਹ ਪਾਬੰਦੀਆਂ – ਹੋ ਜਾਵੋ ਸਾਵਧਾਨ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ,ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸੂਬੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਮੱਦਨਜ਼ਰ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਹੋਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕਿਉਂਕਿ ਬਹੁਤ ਸਾਰੇ ਸ਼ਰਾਰਤੀ ਅਨਸਰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਕਿਸੇ ਨਾ ਕਿਸੇ ਮੌਕੇ ਦੀ ਭਾਲ ਵਿੱਚ ਰਹਿੰਦੇ ਹਨ। ਕਰੋਨਾ ਨੂੰ ਲੈ ਕੇ ਵੀ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹੁਣ ਇੱਥੇ ਪੰਜਾਬ ਵਿੱਚ 23 ਮਈ ਤੱਕ ਲਈ ਲੱਗ ਗਈਆਂ ਹਨ ਇਹ ਪਾਬੰਦੀਆਂ।

ਪ੍ਰਾਪਤ ਜਾਣਕਾਰੀ ਅਨੁਸਾਰ ਵਧੀਕ ਜਿਲ੍ਹਾ ਮਜਿਸਟਰੇਟ ਫਰੀਦਕੋਟ ਸ: ਗੁਰਜੀਤ ਸਿੰਘ, ਪੀਸੀਐਸ ਨੇ ਧਾ-ਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸਰਕਾਰੀ ਰਸਤੇ, ਸੜਕ ਦੀ ਜਮੀਨ ਤੇ ਨਜਾਇਜ਼ ਕਬਜ਼ਾ ਕਰਨ ਤੇ 23 ਮਈ 2021 ਤੱਕ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਸਾਇਕਲ, ਰਿਕਸ਼ਾ,ਰੇਹੜੀ ਟ੍ਰੈਕਟਰ-ਟਰਾਲੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ ਪਿੱਛੇ ਰਿਫਲੈਕਟਰ ਜਾਂ ਲਾਲ ਰੰਗ ਦੇ ਗਲਾਸ ਨਹੀਂ ਲੱਗੇ ਹੋਣਗੇ ਉਨ੍ਹਾਂ ਦੇ ਚਲਾਉਣ ਉੱਪਰ ਵੀ ਮਨਾਹੀ ਕੀਤੀ ਗਈ ਹੈ।

ਕਿਉਂਕਿ ਇਨ੍ਹਾਂ ਨਾਲ ਵੀ ਬਹੁਤ ਸਾਰੇ ਹਾਦਸੇ ਵਾਪਰਣ ਨਾਲ ਜਾਨੀ ਤੇ ਮਾਲੀ ਨੁ-ਕ-ਸਾ-ਨ ਹੋਣ ਦਾ ਡਰ ਬਣਿਆ ਰਹਿੰਦਾ ਹੈ। ਜਿਸ ਕਾਰਨ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖ-ਤ-ਰਾ ਪੈਦਾ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ। ਇਹ ਪਾਬੰਦੀ 23 ਮਈ 2021 ਤੱਕ ਲਾਗੂ ਰਹੇਗੀ। ਵਿਦਿਅਕ ਸੰਸਥਾਵਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਵੇਚਣ ਅਤੇ ਵਰਤੋ ਕਰਨ ਉਪਰ ਵੀ ਪਾਬੰਦੀ 23 ਮਈ 2021 ਤੱਕ ਲਾਗੂ ਕੀਤੀ ਗਈ ਹੈ। ਕਿਉਂਕਿ ਇਸ ਦੀ ਵਰਤੋਂ ਨਾਲ ਇਨਸਾਨ ਦੇ ਸਰੀਰ ਨੂੰ ਨੁ-ਕ-ਸਾ-ਨ ਪਹੁੰਚਦਾ ਹੈ ਅਤੇ ਮਾਨਸਿਕ ਰੋਗ ਵੀ ਵਧਦੇ ਹਨ।

ਜ਼ਿਲ੍ਹੇ ਅੰਦਰ ਜਾਰੀ ਹੁਕਮਾਂ ਦੇ ਅਨੁਸਾਰ ਖੂਹ, ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀ ਥਾਂ ਤੇ ਅਤੇ ਮਾਲਕ ਦੇ ਪੂਰੇ ਪਤਾ ਵਾਲਾ ਸਾਇਨ ਬੋਰਡ ਲਗਾਇਆ ਜਾਵੇਗਾ ਅਤੇ ਸਾਇਨ ਬੋਰਡ ਦੀ ਰਜਿਸਟ੍ਰੇਸ਼ਨ ਨੰਬਰ ਵੀ ਲਿਖਿਆ ਹੋਣਾ ਲਾਜ਼ਮੀ ਕੀਤਾ ਗਿਆ ਹੈ। ਇਸ ਸਬੰਧੀ ਸਰਪੰਚ, ਗ੍ਰਾਮ ਪੰਚਾਇਤ, ਮਿਊਂਸੀਪਲ ਕਾਰਪੋਰੇਸ਼ਨ, ਨਗਰ ਕੌਂਸਲ ,ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਪਵੇਗਾ।