ਹੁਣੇ ਹੁਣੇ ਪੰਜਾਬ ਚ ਇਥੇ 25 ਨਵੰਬਰ ਤੱਕ ਸ਼ਾਮ 7 ਵਜੇ ਤੋਂ ਸਵੇਰ ਏਨੇ ਤੱਕ ਲਈ ਲੱਗ ਗਈ ਇਹ ਪਾਬੰਦੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਹੁਣ ਝੋਨੇ ਦੀ ਫਸਲ ਪੂਰੀ ਤਰ੍ਹਾਂ ਪੱਕ ਚੁੱਕੀ ਹੈ ਅਤੇ ਕਿਸਾਨਾਂ ਦੁਆਰਾ ਫਸਲ ਦੀ ਕਟਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਨੂੰ ਕਈ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਪੂਰੀ ਤਰ੍ਹਾਂ ਨਾਲ ਮਨਾਹੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਦਿਨ ਰਾਤ ਕੰਬਾਇਨਾ ਦਾ ਇਸਤੇਮਾਲ ਕੀਤਾ ਜਾਂਦਾ ਰਹਿੰਦਾ ਹੈ,ਜਿਸ ਨਾਲ ਬਹੁਤ ਸਾਰੇ ਹਾਦਸੇ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਕਈ ਜਗ੍ਹਾ ਤੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਸ ਨਾਲ ਬਹੁਤ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ।

ਮਾਨਸਾ ਜ਼ਿਲ੍ਹੇ ਦੇ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਹਿੰਦਰਪਾਲ ਦੁਆਰਾ ਕਿਸਾਨਾਂ ਇਕ ਵੱਡਾ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਇਕ ਵੱਡੀ ਤਾਜ਼ਾ ਜਾਣਕਾਰੀ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਸਮੇਂ ਝੋਨੇ ਦੀ ਕਟਾਈ ਕਰਨ ਦੌਰਾਨ ਕਈ ਬਾਰ ਹਰੀਆਂ ਫਸਲਾਂ ਕੱਟੀਆਂ ਜਾਂਦੀਆਂ ਹਨ ਜਿਹਨਾਂ ਵਿੱਚ ਦਾਣਾ ਚੰਗੀ ਤਰ੍ਹਾਂ ਨਹੀ ਪੱਕਾ ਹੁੰਦਾ ਅਤੇ ਕੰਬਾਈਨਾਂ ਵਿੱਚ ਕੁੱਝ ਖਰਾਬੀ ਦੇ ਕਾਰਨ ਵੀ ਝੋਨੇ ਦੀ ਕੁਆਲਿਟੀ ਤੇ ਬਹੁਤ ਪ੍ਰਭਾਵ ਪੈਂਦਾ ਹੈ।

ਇਸ ਖ਼ਰਾਬੀ ਦੇ ਚਲਦਿਆਂ ਬਹੁਤ ਸਾਰੀਆਂ ਝੋਨਾ ਖਰੀਦਣ ਵਾਲਿਆਂ ਏਜੰਸੀਆਂ ਝੋਨੇ ਨੂੰ ਖਰੀਦਣ ਲਈ ਟਾਲ-ਮਟੋਲ ਕਰਦੀਆਂ ਰਹਿੰਦੀਆਂ ਹਨ ਅਤੇ ਇਸ ਨਾਲ ਕਿਸਾਨਾਂ ਨੂੰ ਬਹੁਤ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਕਿਸਾਨਾਂ ਦੇ ਨਾਲ-ਨਾਲ ਪੂਰੇ ਦੇਸ਼ ਦੇ ਉਤਪਾਦਨ ਉਤੇ ਵੀ ਝੋਨੇ ਦੀ ਫਸਲ ਦਾ ਅਸਰ ਪੈਂਦਾ ਹੈ। ਇਹਨਾਂ ਸਭ ਦੇ ਚਲਦਿਆਂ ਕਿਸਾਨਾਂ ਨੂੰ ਝੋਨਾ ਵੇਚਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਾਰਨ ਉਹਨਾਂ ਵਿੱਚ ਰੋਸ ਦੀ ਸਥਿਤੀ ਪੈਦਾ ਹੋ ਜਾਂਦੀ ਹੈ ਅਤੇ ਇਸ ਨਾਲ ਦੇਸ਼ ਵਿੱਚ ਅਮਨ-ਕਾਨੂੰਨ ਭਾਂਗ ਹੋਣ ਦਾ ਡਰ ਬਣਿਆ ਰਹਿੰਦਾ ਹੈ।

ਇਹਨਾਂ ਸਭ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਮਾਨਸਾ ਜਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਕੰਬਾਇਨ ਦੇ ਮਾਲਕਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਦੁਆਰਾ ਅਪ੍ਰੇਸ਼ਨ ਵਰਦੀਨੈਸ ਨਾਲ ਇੰਸਪੈਕਸ਼ਨ ਕਰਵਾਈ ਜਾਵੇ ਅਤੇ ਹਾਰਵੈਸਟਰ ਸੂਪਰ ਐਸ ਐਮ ਐਸ ਲਗਾਉਣ ਤੋਂ ਬਿਨਾਂ ਕਿਸੇ ਕੰਬਾਈਨ ਦੀ ਵਰਤੋਂ ਨਾ ਕੀਤੀ ਜਾਵੇ। ਜ਼ਿਲ੍ਹਾ ਮੈਜਿਸਟਰੇਟ ਦੁਆਰਾ ਜਾਰੀ ਕੀਤੇ ਇਹ ਹੁਕਮ 25 ਨਵੰਬਰ 2001 ਤੱਕ ਲਾਗੂ ਰਹਿਣਗੇ।