ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕੋਰੋਨਾ ਦੀ ਲਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਨੂੰ ਪਿਛਲੇ ਸਾਲ ਤੋਂ ਬੰਦ ਕੀਤਾ ਗਿਆ ਸੀ। ਓਥੇ ਹੀ ਕਰੋਨਾ ਦੀ ਦੂਜੀ ਲਹਿਰ ਦੇ ਚੱਲਦੇ ਹੋਏ ਸਕੂਲਾਂ ਨੂੰ ਕਾਫੀ ਲੰਮਾ ਸਮਾਂ ਬੰਦ ਰੱਖਣਾ ਪਿਆ। ਜਿਸ ਕਾਰਨ ਬਹੁਤ ਸਾਰੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਵੀ ਹੋ ਰਿਹਾ ਹੈ ਉੱਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਆਨਲਾਈਨ ਕਲਾਸਾਂ ਲਗਾਏ ਜਾਣ ਦੇ ਆਦੇਸ਼ ਦਿੱਤੇ ਗਏ ਸਨ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋ 2 ਅਗਸਤ ਤੋਂ ਪੰਜਾਬ ਵਿੱਚ ਸਾਰੀਆਂ ਕਲਾਸਾਂ ਲਈ ਸਕੂਲਾਂ ਨੂੰ ਖੋਲ ਦਿੱਤਾ ਗਿਆ ਸੀ। ਉੱਥੇ ਹੀ ਲੁਧਿਆਣੇ ਦੇ ਵਿਚ ਕਈ ਬੱਚਿਆਂ ਦੇ ਕਰੋਨਾ ਤੋਂ ਪੀੜ੍ਹਤ ਹੋਣ ਦੀ ਖਬਰ ਸਾਹਮਣੇ ਆਈ ਸੀ ਇਸ ਤਰ੍ਹਾਂ ਹੀ ਹੋਰ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।
ਹੁਣ ਪੰਜਾਬ ਵਿੱਚ ਇੱਥੇ ਤਿੰਨ ਬੱਚਿਆਂ ਦੇ ਕਰੋਨਾ ਤੋਂ ਸੰਕ੍ਰਮਿਤ ਹੋਣ ਤੇ 14 ਦਿਨਾਂ ਲਈ ਬੰਦ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਬੋਹਰ ਦੇ ਸੀਨੀਅਰ ਸਕੈਂਡਰੀ ਸਕੂਲ ਲੜਕੇ ਵਿੱਚੋਂ ਬੀਤੇ ਦਿਨੀਂ ਸਿਹਤ ਵਿਭਾਗ ਦੀ ਟੀਮ ਵੱਲੋਂ ਦਸਵੀ ,ਗਿਆਰਵੀਂ ਅਤੇ ਬਾਰਵੀਂ ਕਲਾਸ ਦੇ ਬੱਚਿਆਂ ਦੇ ਕਰੋਨਾ ਟੈਸਟ ਕੀਤੇ ਗਏ ਸਨ। ਉੱਥੇ ਹੀ 128 ਬੱਚਿਆਂ ਦੇ ਕੀਤੇ ਗਏ ਟੈਸਟਾ ਵਿਚੋਂ 3 ਬੱਚਿਆਂ ਦੇ ਕਰੋਨਾ ਪੀੜਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਬੱਚੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਹਨ।
ਜੋ ਕਰੋਨਾ ਨਾਲ ਸੰਕ੍ਰਮਿਤ ਹੋ ਗਏ ਹਨ। ਪੰਜਾਬ ਵਿੱਚ ਸਕੂਲ ਖੋਲਿਆ ਨੂੰ ਅਜੇ ਕੁਝ ਹੀ ਦਿਨ ਹੋਏ ਹਨ ਉਥੇ ਹੀ ਬੱਚਿਆਂ ਦੇ ਕਰੋਨਾ ਤੋਂ ਪੀੜਤ ਹੋਣ ਦੀ ਗਿਣਤੀ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਬੱਚਿਆਂ ਦੇ ਕਰੋਨਾ ਤੋਂ ਸੰਕ੍ਰਮਿਤ ਹੋਣ ਨਾਲ ਜਿੱਥੇ ਸਕੂਲ ਦੇ ਅਧਿਆਪਕਾਂ ਵਿੱਚ ਡਰ ਵੇਖਿਆ ਜਾ ਰਿਹਾ ਹੈ ਉਥੇ ਹੀ ਸਕੂਲ ਆਉਣ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।
ਬੱਚਿਆਂ ਦੇ ਪਾਤਰ ਇਹ ਕੇਸਾਂ ਦੇ ਨਾਲ ਹੀ ਦੇਸ਼ ਅੰਦਰ ਕਰੋਨਾ ਦੀ ਤੀਜੀ ਲਹਿਰ ਦੇ ਆਉਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਜਾ ਰਿਹਾ ਹੈ। ਹੁਣ ਜਿਨ੍ਹਾਂ ਦੋ ਕਲਾਸਾਂ ਦੇ ਬੱਚੇ ਕਰੋਨਾ ਤੋਂ ਸੰਕ੍ਰਮਿਤ ਹੋ ਗਏ ਹਨ। ਉਨ੍ਹਾਂ ਦੋਹਾਂ ਕਲਾਸਾਂ ਨੂੰ 14 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।
Previous Postਰਾਮ ਰਹੀਮ ਬਾਰੇ ਆਈ ਇਹ ਵੱਡੀ ਖਬਰ ਲੱਗ ਗਈਆਂ ਲੰਬੀਆਂ ਲੰਬੀਆਂ ਲਾਈਨਾਂ ਇਸ ਕੰਮ ਲਈ
Next Postਪੰਜਾਬ: ਸਵਾਰੀਆਂ ਨਾਲ ਭਰੀ ਬਸ ਦੇ ਡਰਾਈਵਰ ਨੇ ਨਹਿਰ ਚ ਮਾਰੀ ਛਾਲ ਮਚੀ ਹਾਹਾਕਾਰ