ਹੁਣੇ ਹੁਣੇ ਪੰਜਾਬ ਚ ਇਥੋਂ ਮਿਲੀ ਅਜਿਹੀ ਚੀਜ ਪੈ ਗਈਆਂ ਇਲਾਕੇ ਚ ਭਾਜੜਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਜਾਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਕਈ ਤਰਾਂ ਦੇ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ ਤਾਂ ਜੋ ਸੂਬੇ ਅੰਦਰ ਵਾਪਰਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉੱਥੇ ਹੀ ਬਹੁਤ ਸਾਰੇ ਅਜਿਹੇ ਅਨਸਰ ਹੁੰਦੇ ਹਨ ਜੋ ਪੰਜਾਬ ਦੇ ਹਾਲਾਤਾਂ ਨੂੰ ਵਿਗਾੜਨ ਦੀ ਕੋਸ਼ਿਸ਼ ਕਰਦੇ ਹਨ। ਪੁਲੀਸ ਵੱਲੋਂ ਅਜਿਹੇ ਅਨਸਰਾਂ ਤੇ ਬਾਜ਼ ਨਜ਼ਰ ਰੱਖੀ ਜਾਂਦੀ ਹੈ ਤਾਂ ਜੋ ਅਜਿਹੇ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਈ ਜਾ ਸਕੇ। ਹੁਣ ਪੰਜਾਬ ਵਿੱਚ ਇਥੋਂ ਮਿਲੀ ਅਜਿਹੀ ਚੀਜ ਪੈ ਗਈਆਂ ਇਲਾਕੇ ਵਿਚ ਭਾਜੜਾਂ ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਅੱਜ ਉਸ ਸਮੇਂ ਸਥਿਤੀ ਕਾਫੀ ਗੰਭੀਰ ਹੋ ਗਈ ਜਦੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਦੇ ਵਿਹੜੇ ਵਿਚੋਂ ਬੰਬ ਹੋਣ ਦੀ ਖਬਰ ਸਾਹਮਣੇ ਆਈ ਤਾਂ ਇਹ ਖਬਰ ਮਿਲਣ ਨਾਲ ਸਕੂਲ ਪ੍ਰਸ਼ਾਸਨ ਤੇ ਇਲਾਕੇ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਇਸ ਘਟਨਾ ਦੀ ਜਾਣਕਾਰੀ ਥਾਣਾ ਮਮਦੋਟ ਦੀ ਪੁਲਿਸ ਨੂੰ ਦਿੱਤੀ ਗਈ।

ਉੱਥੇ ਹੀ ਬੰਬ ਹੋਣ ਦੀ ਘਟਨਾ ਨੂੰ ਲੈ ਕੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਥਾਣਾ ਮੁਖੀ ਮਮਦੋਟ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੀ. ਏ. ਪੀ. ਜਲੰਧਰ ਤੋਂ ਵਿਭਾਗ ਦੀ ਟੀਮ ਬੁਲਾਈ ਜਾ ਰਹੀ ਹੈ ਜੋ ਮੌਕੇ ‘ਤੇ ਪਹੁੰਚ ਕੇ ਮੁਆਇਨਾ ਕਰਨ ਉਪਰੰਤ ਕਾਰਵਾਈ ਅਮਲ ਵਿਚ ਲਿਆਏਗੀ। ਉੱਥੇ ਹੀ ਸਕੂਲ ਪ੍ਰਬੰਧਕਾਂ ਵਲੋਂ ਸੂਚਿਤ ਕਰਨ ‘ਤੇ ਥਾਣਾ ਮਮਦੋਟ ਦੀ ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਬੰਬ ਵਾਲੀ ਜਗ੍ਹਾ ਦੇ ਦੁਆਲੇ ਮਿੱਟੀ ਦੀਆਂ ਬੋਰੀਆਂ ਲਗਾ ਦਿੱਤੀਆਂ ਹਨ,

ਜੋ ਜਲੰਧਰ ਤੋਂ ਟੀਮ ਦੇ ਬੰਬ ਵਾਲੀ ਜਗ੍ਹਾ ਪਹੁੰਚਣ ਤੱਕ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ,ਇਸ ਬੰਬ ਦੀ ਮਿਲੀ ਜਾਣਕਾਰੀ ਮੁਤਾਬਿਕ ਨਵੇਂ ਬਣੇ ਉਕਤ ਸਕੂਲ ਦੇ ਗਰਾਊਂਡ ਵਿਚ ਕੁਝ ਦਿਨ ਪਹਿਲਾਂ ਭਰਤੀ ਪਾਈ ਗਈ ਸੀ ਜਿਸ ਵਿਚੋਂ ਉਕਤ ਬੰਬ ਮਿਲਿਆ ਹੈ। ਇਸ ਗੱਲ ਦੀ ਖਬਰ ਮਿਲਦੇ ਹੀ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ।