ਆਈ ਤਾਜ਼ਾ ਵੱਡੀ ਖਬਰ
ਬੀਤੇ 2 ਸਾਲਾਂ ਤੋਂ ਸ਼ੁਰੂ ਹੋਈ ਇਸ ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਉਥੇ ਹੀ ਲੋਕਾਂ ਨੂੰ ਅਜੇ ਤਕ ਇਨ੍ਹਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰੋਨਾ ਦੀ ਮਾਰ ਹੇਠ ਆਏ ਹੋਏ ਬਹੁਤ ਸਾਰੇ ਪਰਿਵਾਰ ਜਿੱਥੇ ਬਹੁਤ ਸਾਰੀਆਂ ਮੁਸ਼ਕਲਾਂ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉਥੇ ਹੀ ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਬੱਚਿਆਂ ਦੀ ਪੜ੍ਹਾਈ ਆਨਲਾਇਨ ਕਰਵਾਈ ਜਾ ਰਹੀ ਹੈ।
ਹੁਣ ਪੰਜਾਬ ਵਿੱਚ ਇਸ ਤਰੀਕ ਤਕ ਬੱਚਿਆਂ ਦੇ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ ਜਿੱਥੇ ਪੰਜਾਬ ਸਰਕਾਰ ਵੱਲੋਂ ਬੰਦ ਕੀਤਾ ਗਿਆ ਸੀ ਉੱਥੇ ਹੀ ਬੱਚਿਆਂ ਦੀ ਪੜ੍ਹਾਈ ਆਨਲਾਇਨ ਜਾਰੀ ਰੱਖਣ ਦੇ ਆਦੇਸ਼ ਵੀ ਸਾਰੇ ਸਕੂਲਾਂ ਨੂੰ ਦਿੱਤੇ ਗਏ ਹਨ। ਕਿਉਂਕਿ ਪੰਜਾਬ ਵਿੱਚ ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੀ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਸੀ।
ਜਿੱਥੇ ਕਈ ਲੋਕ ਇਸ ਵਾਇਰਸ ਦੀ ਚਪੇਟ ਵਿਚ ਆਏ ਹਨ ਉਥੇ ਹੀ ਬੱਚਿਆਂ ਨੂੰ ਸੁਰੱਖਿਅਤ ਰੱਖਣ ਵਾਸਤੇ ਸਰਕਾਰ ਵੱਲੋਂ ਇਹ ਆਦੇਸ਼ ਜਾਰੀ ਕੀਤੇ ਸਨ ਅਤੇ ਹੁਣ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਫੈਸਲਾ ਕੀਤਾ ਗਿਆ ਹੈ ਅਤੇ ਸਾਰਿਆਂ ਵਿਦਿਅਕ ਅਦਾਰਿਆਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਸ ਆਦੇਸ਼ ਦੇ ਅਨੁਸਾਰ ਹੁਣ ਪੰਜਾਬ ਵਿੱਚ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ 25 ਜਨਵਰੀ ਤੱਕ ਬੰਦ ਰਹਿਣਗੇ।
ਜਿਸ ਬਾਰੇ ਪੰਜਾਬ ਸਰਕਾਰ ਵੱਲੋਂ ਇਕ ਨੋਟੀਫਿਕੇਸ਼ਨ ਸਾਰੇ ਸਕੂਲਾਂ ਨੂੰ ਜਾਰੀ ਕਰ ਦਿੱਤਾ ਗਿਆ ਹੈ। ਇਹ ਹੁਕਮ ਪੰਜਾਬ ਸਰਕਾਰ ਵੱਲੋਂ ਸਹਾਇਕ ਡਾਇਰੈਕਟਰ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹਨ। ਜਿੱਥੇ ਉਨ੍ਹਾਂ ਵੱਲੋਂ ਇਹ ਫੈਸਲਾ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਲਿਆ ਗਿਆ ਹੈ ਜਿੱਥੇ ਸਰਕਾਰ ਵੱਲੋਂ ਪਹਿਲਾਂ 15 ਜਨਵਰੀ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ।
Previous Postਨਨਾਣ-ਭਰਜਾਈ ਨੂੰ ਇਸ ਤਰਾਂ ਮੌਤ ਹਸਦੇ ਖੇਡਦੇ ਪ੍ਰੀਵਾਰ ਤੇ ਟੁਟਿਆ ਦੁੱਖਾਂ ਦਾ ਪਹਾੜ
Next Postਹੁਣੇ ਹੁਣੇ ਪੰਜਾਬ ਚ ਵੋਟਾਂ ਦੀ ਤਰੀਕ ਗਈ ਬਦਲੀ ਹੁਣ ਇਸ ਦਿਨ ਪੈਣਗੀਆਂ ਵੋਟਾਂ