ਆਈ ਤਾਜਾ ਵੱਡੀ ਖਬਰ
ਅਕਤੂਬਰ ਦੇ ਮਹੀਨੇ ਦੀ ਸ਼ੁਰੂਆਤ ਹੁੰਦਿਆਂ ਸਾਰ ਹੀ ਤਿਉਹਾਰਾਂ ਦੀ ਵੀ ਸ਼ੁਰੂਆਤ ਹੋ ਚੁੱਕੀ ਹੈ। ਜਿਸ ਨੂੰ ਲੈ ਕੇ ਦੇਸ਼ ਭਰ ਦੇ ਵਿੱਚ ਇਹਨਾਂ ਤਿਉਹਾਰਾਂ ਨੂੰ ਲੈ ਕੇ ਕਾਫੀ ਉਤਸੁਕਤਾ ਵੇਖਣ ਨੂੰ ਮਿਲਦੀ ਪਈ ਹੈ। ਇਸ ਮਹੀਨੇ ਦੇ ਵਿੱਚ ਬਹੁਤ ਸਾਰੀਆਂ ਛੁੱਟੀਆਂ ਆਉਂਦੀਆਂ ਪਈਆਂ ਹਨl ਪਰ ਇਸੇ ਵਿਚਾਲੇ ਹੁਣ ਪੰਜਾਬ ਦੇ ਵਿੱਚ ਸਕੂਲਾਂ ਦੇ ਵਿੱਚ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ, ਜਿਸ ਦੇ ਚਲਦੇ ਸਾਰੇ ਸਕੂਲ, ਕਾਲਜ ਤੇ ਦਫਤਰ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਚੋਣ ਅਖਾੜਾ ਭਖਿਆ ਹੋਇਆ ਹੈ ਤੇ ਇਸੇ ਵਿਚਾਲੇ ਹੁਣ ਸੂਬੇ ਅੰਦਰ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ। ਕਿਉਂਕਿ ਪੰਜਾਬ ਦੇ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹਨ ਤੇ ਇਹਨਾਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ 15 ਅਕਤੂਬਰ ਨੂੰ ਪੰਜਾਬ ਦੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ। ਜਾਣਕਾਰੀ ਦੇ ਲਈ ਦੱਸ ਦਈਏ ਕਿ ਪੰਜਾਬ ਭਰ ਦੇ ਵਿੱਚ ਪੰਚਾਇਤੀ ਚੋਣਾਂ ਦਾ ਰੰਗ ਵੇਖਣ ਨੂੰ ਮਿਲਦਾ ਪਿਆ ਹੈ ਕਿਤੇ ਸਰਬਸੰਮਤੀ ਦੇ ਨਾਲ ਪੰਚਾ ਤੇ ਸਰਪੰਚਾਂ ਦੀ ਚੋਣ ਕੀਤੀ ਜਾ ਰਹੀ ਹੈ ਤੇ ਕਿਤੇ ਇਹਨਾਂ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਦੇ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ ਤੇ ਇਸੇ ਵਿਚਾਲੇ ਹੁਣ ਸੂਬੇ ਦੀ ਸਰਕਾਰ ਦੇ ਵੱਲੋਂ 15 ਅਕਤੂਬਰ ਯਾਨੀ ਕਿ ਪੰਚਾਇਤੀ ਚੋਣਾਂ ਵਾਲੇ ਦਿਨ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ। ਜਿਸ ਕਾਰਨ ਸਾਰੇ ਵਿਦਿਅਕ ਅਦਾਰੇ, ਆਫਿਸ, ਸਕੂਲ, ਕਾਲਜ ਬੰਦ ਰਹਿਣਗੇ l ਇਸ ਦੇ ਨਾਲ ਹੀ ਦੱਸ ਦਈਏ ਕਿ ਸੂਬਾ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ, ਦਫਤਰ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਦੇ ਵੱਲੋਂ ਹੁਣ ਹਰੇਕ ਖਾਸ ਦਿਨ ਤੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸੂਬੇ ਅੰਦਰ ਜਿੱਥੇ ਵੱਖੋ ਵੱਖਰੇ ਸਮਾਗਮ ਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਉੱਥੇ ਹੀ ਛੁੱਟੀਆਂ ਦਾ ਵੀ ਐਲਾਨ ਕੀਤਾ ਜਾ ਰਿਹਾ ਹੈ।
Previous Postਪੰਜਾਬ ਚ ਇਥੇ ਕੱਲ ਸਵੇਰੇ 10 ਤੋਂ 4 ਵਜੇ ਤੱਕ ਬਿਜਲੀ ਰਹੇਗੀ ਬੰਦ
Next Postਪੰਜਾਬ ਚ ਇਥੇ ਸ਼ੱਕ ਨੇ ਖਾਧਾ ਸਾਰਾ ਪਰਿਵਾਰ, ਕੰਬ ਗਿਆ ਪੂਰਾ ਇਲਾਕਾ