ਆਈ ਤਾਜਾ ਵੱਡੀ ਖਬਰ
ਪੰਜਾਬ ਜਿਸ ਨੂੰ ਗੁਰੂਆਂ ਦੀ ਧਰਤੀ ਕਿਹਾ ਜਾਂਦਾ ਹੈ । ਇਸ ਧਰਤੀ ਦੇ ਉੱਪਰ ਹਰੇਕ ਧਰਮ ਨਾਲ ਜੁੜੇ ਵਿਅਕਤੀ ਤੇ ਹਰੇਕ ਧਰਮ ਦਾ ਕਾਫੀ ਮਾਣ ਸਤਿਕਾਰ ਤੇ ਆਦਰ ਸਨਮਾਨ ਕੀਤਾ ਜਾਂਦਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਦੇ ਵੱਲੋਂ ਵੀ ਸਮੇਂ ਸਮੇਂ ਤੇ ਗੁਰੂਆ ਪੀਰਾ ਤੇ ਫਕੀਰਾਂ ਦੇ ਨਾਲ ਜੁੜੇ ਹੋਏ ਦਿਹਾੜਿਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪੰਜਾਬ ਦੇ ਵਿੱਚ ਵੱਖੋ ਵੱਖਰੇ ਸਮਾਗਮ ਕਰਵਾਏ ਜਾਂਦੇ ਹਨ । ਇਨਾ ਹੀ ਨਹੀਂ ਸਗੋਂ ਸੂਬੇ ਦੇ ਵਿੱਚ ਛੁੱਟੀ ਦਾ ਵੀ ਐਲਾਨ ਕੀਤਾ ਜਾਂਦਾ ਹੈ ਤਾਂ, ਜੋ ਇਸ ਸਬੰਧੀ ਆਉਣ ਵਾਲੀ ਪੀੜੀ ਨੂੰ ਜਾਣਕਾਰੀ ਮਿਲ ਸਕੇ ਤੇ ਇਹਨਾਂ ਸ਼ਖਸੀਅਤਾਂ ਬਾਰੇ ਉਹਨਾਂ ਨੂੰ ਪਤਾ ਚੱਲ ਸਕੇ । ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਿਆ ਹੈ । ਜਿਸ ਦੇ ਚਲਦੇ ਪੰਜਾਬ ਦੇ ਵਿੱਚ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਅਦਾਰੇ ਬਣ ਰਹਿਣਗੇ । ਜਿਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੰਜਾਬ ‘ਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਿਆ ਹੈ । ਇਸ ਦੇ ਮੱਦੇਨਜ਼ਰ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਦਰਅਸਲ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਚਲਦੇ 6 ਦਸੰਬਰ ਵਾਲੇ ਦਿਨ ਪੰਜਾਬ ਦੇ ਜਿੰਨੇ ਵੀ ਸਰਕਾਰੀ ਅਦਾਰੇ ਹਨ ਤੇ ਜਿੰਨੇ ਵੀ ਵਿਦਿਅਕ ਅਦਾਰੇ ਹਨ ਉਹ ਬੰਦ ਰਹਿਣਗੇ। ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਨੋਟੀਫਿਕੇਸ਼ਨ ਸਾਰੇ ਸਰਕਾਰੀ ਦਫਤਰਾਂ ਤੇ ਸਕੂਲਾਂ ਕਾਲਜਾਂ ਦੇ ਵਿੱਚ ਭੇਜ ਦਿੱਤੇ ਗਏ ਹਨ ਤਾਂ ਜੋ ਇਸ ਸਬੰਧੀ ਸਾਰੇ ਅਧਿਕਾਰੀਆਂ ਤੇ ਬੱਚਿਆਂ ਨੂੰ ਜਾਣਕਾਰੀ ਮਿਲ ਸਕੇ।
Previous Postਮਸ਼ਹੂਰ ਅਦਾਕਾਰਾ ਦੇ ਘਰ ਪਿਆ ਮਾਤਮ , ਹੋਈ ਪਿਤਾ ਦੀ ਮੌਤ
Next Postਲੈਂਡਿੰਗ ਦੇ ਦੌਰਾਨ ਅਚਾਨਕ ਲੱਗੀ ਜਹਾਜ਼ ਨੂੰ ਅੱਗ , ਯਾਤਰੀਆਂ ਨੂੰ ਪਈਆਂ ਭਾਜੜਾਂ