ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਮਾਰਚ ਤੋਂ ਸ਼ੁਰੂ ਹੋਏ ਕੋਰੋਨਾ ਕਾਰਨ ਦੇਸ਼ਾਂ-ਵਿਦੇਸ਼ਾਂ ਵਿੱਚ ਕਾਫੀ ਪ੍ਰ-ਭਾ-ਵ ਪਿਆ ਹੈ, ਇਸ ਮਹਾਮਾਰੀ ਨਾਲ ਦੇਸ਼ ਦੇ ਕਈ ਖੇਤਰਾਂ ਵਿੱਚ ਨੁ-ਕ-ਸਾ-ਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦਾ ਸਭ ਤੋਂ ਵੱਧ ਪ੍ਰਭਾਵ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਪੜ੍ਹਾਈ ਤੇ ਪਿਆ ਹੈ।ਪਿਛਲੇ ਸਾਲ ਤੋਂ ਕੋਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੁਆਰਾ ਦੇਸ਼ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਬੱਚਿਆਂ ਦੀ ਪੜ੍ਹਾਈ ਵਿੱਚ ਕੋਈ ਰੁਕਾਵਟ ਨਾ ਪਵੇ ਇਸ ਲਈ ਸਰਕਾਰ ਵੱਲੋਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ।
ਪੰਜਾਬ ਸਰਕਾਰ ਵੱਲੋਂ ਕਰੋਨਾ ਦੀ ਦੂਜੀ ਲਹਿਰ ਵਿੱਚ ਘਟ ਰਹੇ ਮਾਮਲਿਆਂ ਨੂੰ ਦੇਖਦਿਆਂ ਹੋਇਆਂ ਇਹ ਐਲਾਨ ਜਾਰੀ ਕੀਤਾ ਸੀ ਕਿ ਵਿਦਿਅਕ ਅਦਾਰਿਆਂ ਦੇ ਸਾਰੇ ਅਧਿਆਪਕਾਂ ਦਾ ਟੀਕਾਕਰਨ ਹੋਣ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਖੋਲਿਆ ਜਾਵੇਗਾ। ਕਰੋਨਾ ਤੋ ਬਚਣ ਲਈ ਬੱਚਿਆਂ ਲਈ ਵੀ ਵੈਕਸੀਨੇਸ਼ਨ ਤਿਆਰ ਕਰ ਲਈ ਗਈ ਹੈ,ਇਸ ਵੈਕਸੀਨੇਸ਼ਨ ਤੋਂ ਬਾਅਦ ਬੱਚੇ ਦੁਬਾਰਾ ਸਕੂਲਾਂ ਵਿੱਚ ਪੜ੍ਹਨ ਜਾ ਸਕਣਗੇ ਅਤੇ ਉਨ੍ਹਾਂ ਨੂੰ ਸਮਾਜਿਕ ਇਕੱਠ ਦਾ ਵੀ ਕੋਈ ਡ-ਰ ਨਹੀਂ ਹੋਵੇਗਾ। ਉੱਥੇ ਹੀ ਸੀ ਬੀ ਐਸ ਈ ਵੱਲੋਂ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਇਕ ਤਾਜ਼ਾ ਵੱਡੀ ਖ਼ਬਰ ਜਾਰੀ ਕਰ ਦਿੱਤੀ ਗਈ ਹੈ।
ਜਿੱਥੇ ਬਹੁਤ ਸਾਰੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਆਨਲਾਈਨ ਹੀ ਲਈਆਂ ਗਈਆਂ ਸਨ, ਉੱਥੇ ਹੀ ਕੁਝ ਪ੍ਰੀਖਿਆਵਾਂ ਨੂੰ ਰੱਦ ਵੀ ਕਰ ਦਿੱਤਾ ਗਿਆ ਸੀ।ਸੂਬਾ ਸਰਕਾਰ ਵੱਲੋਂ ਬੋਰਡ ਦੀਆਂ ਕਲਾਸਾਂ ਤੋਂ ਇਲਾਵਾ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਅਗਲੀ ਕਲਾਸ ਵਿਚ ਪ੍ਰਮੋਟ ਕਰ ਦਿੱਤਾ ਗਿਆ ਸੀ। ਜਿੱਥੇ ਕਰੋਨਾ ਦੇ ਮਾਮਲਿਆਂ ਦੇ ਘੱਟ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਮੁੜ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਸੀ ਉੱਥੇ ਹੀ ਕਰੋਨਾ ਦੀ ਦੂਜੀ ਲਹਿਰ ਦੇ ਪ੍ਰਭਾਵ ਨੂੰ ਦੇਖਦਿਆਂ ਹੋਇਆਂ ਸਰਕਾਰ ਵੱਲੋਂ ਵਿੱਦਿਅਕ ਅਦਾਰੇ ਫਿਰ ਤੋਂ ਬੰਦ ਕਰ ਦਿੱਤੇ ਗਏ ਅਤੇ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ।
ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਸੀ ਬੀ ਐਸ ਈ ਵੱਲੋਂ ਪਹਿਲਾ ਹੀ ਰੱਦ ਕਰ ਦਿੱਤੀਆਂ ਗਈਆਂ ਸਨ, ਅਤੇ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰੋਨਾ ਵਾਇਰਸ ਦੇ ਚਲਦਿਆਂ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਬਾਰਵੀਂ ਸ਼੍ਰੇਣੀ ਦਾ ਰਿਜਲਟ ਸੀ ਬੀ ਐੱਸ ਈ ਪੈਟਰਨ ਦੇ ਅਧਾਰ ਉਤੇ ਕੱਢਿਆ ਜਾਵੇਗਾ।
Previous Post73 ਸਾਲਾਂ ਤੋਂ ਇਸ ਦਰਵਾਜੇ ਨੂੰ ਲਗਿਆ ਜਿੰਦਾ ਕਾਰਨ ਜਾਣ ਦੁਨੀਆਂ ਗਈ ਚੋਂਕ ਦੇਖੋ
Next Postਐਵੇਂ ਨਹੀਂ ਦੁਨੀਆਂ ਤੇ ਟਰੂਡੋ ਟਰੂਡੋ ਹੁੰਦੀ ਧੜਾ ਧੜ ਲੋਕੀ ਹੋਣਗੇ ਪੱਕੇ – ਹੋ ਗਿਆ ਇਹ ਐਲਾਨ