ਹੁਣੇ ਹੁਣੇ ਪੰਜਾਬ ਚ ਏਥੇ ਕੱਲ੍ਹ ਦੀ ਛੁੱਟੀ ਬਾਰੇ ਹੋਇਆ ਐਲਾਨ ਬੰਦ ਰਹਿਣਗੇ ਸਕੂਲ ਤੇ ਕਾਲਜ

ਲੋਹੜੀ ਤੇ ਮਾਘੀ ਦੇ ਤਿਉਹਾਰ ਨੂੰ ਲੈ ਕੇ ਜਿੱਥੇ ਪੰਜਾਬ ਭਰ ਦੇ ਵਿੱਚ ਖੁਸ਼ੀ ਤੇ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ । ਲੋਕ ਲੋਹੜੀ ਦੇ ਤਿਉਹਾਰ ਮੌਕੇ ਬਾਜ਼ਾਰਾਂ ਵਿੱਚ ਖਰੀਦਦਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ । ਬੱਚਿਆਂ ਤੋਂ ਲੈ ਕੇ ਨੌਜਵਾਨ ਘਰ ਘਰ ਜਾ ਕੇ ਲੋਹੜੀ ਮੰਗ ਰਹੇ ਹਨ । ਦੂਜੇ ਪਾਸੇ ਸੂਬੇ ਅੰਦਰ ਕੱਲ ਯਾਨੀ ਕਿ 14 ਜਨਵਰੀ ਨੂੰ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ । ਜਿਸ ਦੇ ਚਲਦੇ ਸਾਰੇ ਸਕੂਲ ਕਾਲਜ ਬੰਦ ਰਹਿਣ ਵਾਲੇ ਹਨ। ਖਬਰ ਪੰਜਾਬ ਦੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਜੁੜੀ ਹੋਈ ਹੈ, ਜਿੱਥੇ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ । ਜਿੱਥੇ ਪਰਸੋਨਲ ਵਿਭਾਗ ਵੱਲੋਂ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ 14 ਜਨਵਰੀ ਨੂੰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਜਿਸ ਦੇ ਚਲਦੇ ਕੱਲ ਜਾਣੀ ਕਿ 14 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ । ਪਰਸੋਨਲ ਵਿਭਾਗ ਵਲੋਂ ਜਾਰੀ ਇਕ ਅਧਿਸੂਚਨਾ ਅਨੁਸਾਰ ਮਾਘੀ ਦੇ ਮੇਲੇ ਦੇ ਮੱਦੇਨਜ਼ਰ 14 ਜਨਵਰੀ 2025 ਦਿਨ ਮੰਗਲਵਾਰ ਨੂੰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਰਹੇਗੀ। ਦੱਸ ਦਈਏ ਕਿ ਇਹ ਛੁੱਟੀ ਦਾ ਐਲਾਨ ਸਿਰਫ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਲਈ ਹੈ, ਪੂਰੇ ਪੰਜਾਬ ਦੇ ਲਈ ਨਹੀਂ । ਉੱਥੇ ਹੀ ਇਸ ਸੰਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵਲੋਂ ਜਾਰੀ ਕੀਤੀ ਗਈ ਹੈ। ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਲਗਭਗ ਸਾਰੇ ਸਰਕਾਰੀ ਦਫਤਰਾਂ ਦੇ ਵਿੱਚ ਭੇਜ ਦਿੱਤੀਆਂ ਗਈਆਂ ਹਨ ਤਾਂ, ਜੋ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਜਾਵੇ ।