ਹੁਣੇ ਹੁਣੇ ਪੰਜਾਬ ਚ ਏਨੀ ਤਰੀਕ ਤੋਂ ਸਕੂਲ ਖੋਲਣ ਦਾ ਹੋ ਗਿਆ ਇਹ ਐਲਾਨ, ਮਾਪਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਕਈ ਤਰ੍ਹਾਂ ਦੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਜਿਨ੍ਹਾਂ ਸਦਕਾ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉੱਥੇ ਹੀ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਸੀ, ਤਾਂ ਜੋ ਜਲਦ ਤੋਂ ਜਲਦ ਲੋਕਾਂ ਦਾ ਕਰੋਨਾ ਟੀਕਾਕਰਨ ਕੀਤਾ ਜਾ ਸਕੇ। ਉਥੇ ਹੀ ਹੁਣ ਕਰੋਨਾ ਉਪਰ ਕਾਬੂ ਪਾ ਲਏ ਜਾਣ ਤੋਂ ਬਾਅਦ ਕਰੋਨਾ ਕੇਸਾਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਵੀ ਢਿੱਲ ਦਿੱਤੀ ਗਈ ਹੈ। ਅਤੇ ਵਿਦਿਅਕ ਅਦਾਰਿਆਂ ਨੂੰ ਵੀ ਮੁੜ ਖੋਲ੍ਹੇ ਜਾਣ ਦੇ ਐਲਾਨ ਕੀਤੇ ਜਾ ਰਹੇ ਹਨ।

ਜੋ ਪਿਛਲੇ ਸਾਲ ਮਾਰਚ ਤੋਂ ਹੀ ਬੰਦ ਕਰ ਦਿੱਤੇ ਗਏ ਸਨ। ਹੁਣ ਪੰਜਾਬ ਵਿੱਚ ਏਨੀ ਤਰੀਕ ਤੋਂ ਸਕੂਲ ਖੋਲਣ ਦਾ ਹੋ ਗਿਆ ਇਹ ਐਲਾਨ ਇਹਨਾਂ ਕਲਾਸਾਂ ਲਈ ਕੀਤਾ ਗਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਵਿੱਚ 10ਵੀਂ, 11ਵੀਂ ਤੇ 12ਵੀਂ ਕਲਾਸਾਂ ਲਈ ਸਕੂਲ 26 ਜੁਲਾਈ ਤੋਂ ਖੁੱਲ੍ਹਣਗੇ।

ਇਸ ਖਬਰ ਦੀ ਜਾਣਕਾਰੀ ਮਿਲਦੇ ਹੀ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਇਸ ਬਾਰੇ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਹੋਰ ਢਿੱਲ ਦਿੰਦਿਆਂ ਇਹ ਐਲਾਨ ਕੀਤਾ। ਉਥੇ ਹੀ ਸਕੂਲ ਆਉਣ ਵਾਲੇ ਬੱਚਿਆਂ ਲਈ ਕਰੋਨਾ ਨੂੰ ਲੈ ਕੇ ਕਈ ਨਿਯਮ ਵੀ ਲਾਗੂ ਕੀਤੇ ਗਏ ਹਨ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਤੋਂ ਪਹਿਲਾਂ ਵੀ ਸੂਬਾ ਸਰਕਾਰ ਵੱਲੋਂ ਵਿੱਦਿਅਕ ਸੰਸਥਾਵਾਂ ਵਿੱਚ ਆਉਣ ਵਾਲੇ 18 ਸਾਲ ਤੋ ਉਪਰ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਲਈ ਕਰੋਨਾ ਟੀਕਾਕਰਨ ਦਾ ਹੋਣਾ ਲਾਜ਼ਮੀ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਸੰਬੋਧਨ ਕਰਦਿਆਂ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਦਰੂਨੀ ਇਕੱਠਾਂ ਵਿੱਚ ਲੋਕਾਂ ਦੀ ਗਿਣਤੀ ਵਧਾ ਕੇ 150 ਕਰਨ ਤੇ ਬਾਹਰੀ ਥਾਂ 300 ਲੋਕਾਂ ਦਾ ਇਕੱਠ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਪਹਿਲਾ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿਲ ਦਿੱਤੀ ਜਾ ਰਹੀ ਹੈ।