ਹੁਣੇ ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ। ਬਹੁਤ ਸਾਰੇ ਦੇਸ਼ਾਂ ਦੇ ਵਿਚ ਫਿਰ ਤੋਂ ਕਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇ ਨਜ਼ਰ ਤਾਲਾਬੰਦੀ ਕੀਤੀ ਜਾ ਰਹੀ ਹੈ। ਤਾਂ ਜੋ ਕਰੋਨਾ ਦੀ ਅਗਲੀ ਲਹਿਰ ਨੂੰ ਵਧਣ ਤੋਂ ਰੋਕਿਆ ਜਾ ਸਕੇ। ਇਸ ਲਈ ਬਹੁਤ ਸਾਰੇ ਦੇਸ਼ਾਂ ਵਿੱਚ ਤਾਲਾਬੰਦੀ ਗਈ ਹੈ। ਸਰਦੀ ਦੇ ਵਧਣ ਕਾਰਨ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ।
ਭਾਰਤ ਦੇ ਵਿੱਚ ਵੀ ਬਹੁਤ ਸਾਰੇ ਸੂਬਿਆਂ ਵਿਚ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਸੀ। ਜਿਸ ਚਲਦੇ ਹੋਏ ਉਥੇ ਰਾਤ ਸਮੇਂ ਦਾ ਕਰਫਿਊ ਜਾਰੀ ਹੈ। ਦਿੱਲੀ ਦੇ ਮੁੱਖ ਮੰਤਰੀ ਵੱਲੋਂ ਵੀਂ ਦਿੱਲੀ ਦੇ ਬਜ਼ਾਰਾਂ ਵਿੱਚ ਭੀੜ ਨੂੰ ਦੇਖਦੇ ਹੋਏ ਪ੍ਰਮੁੱਖ ਬਾਜ਼ਾਰਾਂ ਨੂੰ ਬੰਦ ਕੀਤਾ ਜਾ ਸਕਦਾ ਹੈ। ਕਿਉਂਕਿ ਭਾਰਤ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ। ਹੁਣ ਵਧ ਰਹੇ ਕੇਸਾਂ ਨੂੰ ਵੇਖਦੇ ਹੋਏ ਪੰਜਾਬ ਅੰਦਰ ਵੀ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਵਧ ਰਹੇ ਕੋਰੋਨਾ ਦੇ ਕੇਸਾਂ ਨੂੰ ਵੇਖਦੇ ਹੋਏ ਸੂਬਾ ਸਰਕਾਰ ਨੇ ਰਾਤ ਦਾ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਕਰਫ਼ਿਊ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋ-ਵਿ- ਡ ਰੀਵਿਊ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸਖਤ ਫੈਸਲਾ ਲੈਂਦੇ ਹੋਏ ਸੂਬੇ ਅੰਦਰ ਮੁੜ ਤੋਂ ਰਾਤ ਦਾ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਹੈ।
ਇਸ ਕਰਫਿਊ ਨੂੰ ਲੈ ਕੇ ਸਰਕਾਰ ਵੱਲੋਂ ਕੁਝ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਵਿੱਚ ਇਹ ਦੱਸਿਆ ਗਿਆ ਹੈ ਕਿ ਹੋਟਲ ,ਰੈਸਟੋਰੈਂਟ, ਮੈਰਿਜ ਪੈਲਸ ,ਰਾਤ 9:30 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਗਏ। ਸੂਬਾ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਇਹ ਰਾਤ ਦਾ ਕਰਫ਼ਿਊ 1 ਦਸੰਬਰ ਤੋਂ 15 ਦਸੰਬਰ ਤੱਕ ਜਾਰੀ ਰਹੇਗਾ। ਇਹ ਕਰਫਿਊ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜਾਰੀ ਰਿਹਾ ਕਰੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਵੇਖਦੇ ਹੋਏ ਲੋਕਾਂ ਨੂੰ ਜਾਰੀ ਕੀਤੀਆਂ ਗਈਆਂ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
Previous Postਹੋ ਗਈ ਓਹੀ ਗਲ੍ਹ ਜੋ ਲੋਕ ਸੋਚ ਰਹੇ ਸੀ, ਹੁਣੇ ਹੁਣੇ ਆਈ ਕਿਸਾਨਾਂ ਦੇ ਦਿੱਲੀ ਕੂਚ ਬਾਰੇ ਇਹ ਵੱਡੀ ਖਬਰ
Next Postਪੰਜਾਬ ਪੁਲਸ ਲਈ ਆ ਗਿਆ ਇਹ ਵੱਡਾ ਹੁਕਮ ਸਾਰੇ ਪੁਲਸ ਵਿਭਾਗ ਚ ਮਚੀ ਹਲਚਲ – ਇਸ ਵੇਲੇ ਦੀ ਵੱਡੀ ਖਬਰ