ਹੁਣੇ ਹੁਣੇ ਪੰਜਾਬ ਚ ਕਿਸਾਨਾਂ ਅਤੇ ਪੁਲਸ ਨੂੰ ਲੈ ਕੇ ਆਈ ਇਹ ਵੱਡੀ ਖਬਰ – ਪਰਮਾਤਮਾ ਸੁੱਖ ਰੱਖੇ


ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਹੋਇਆਂ ਕਿਸਾਨਾਂ ਵੱਲੋਂ ਰੋਸ ਜ਼ਾਹਿਰ ਕਰਦਿਆਂ ਹੋਇਆਂ ਭਾਜਪਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਭਾਜਪਾ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਅਤੇ ਉਨ੍ਹਾਂ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਤਾਂ ਜੋ ਇਸ ਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚ ਸਕੇ। ਇਸ ਰੋਸ ਦੌਰਾਨ ਹੀ ਪੰਜਾਬ ਦੇ ਮਲੋਟ ਵਿੱਚ ਕੱਲ੍ਹ ਇਕ ਭਾਜਪਾ ਆਗੂ ਅਰੁਣ ਨਾਰੰਗ ਨਾਲ ਰੋਸ ਵਿਚ ਆਏ ਕਿਸਾਨਾਂ ਵੱਲੋਂ ਕੁੱ-ਟ-ਮਾ-ਰ ਕੀਤੀ ਗਈ ਸੀ।

ਪੰਜਾਬ ਦੇ ਮਲੋਟ ਵਿੱਚ ਸ਼ਨੀਵਾਰ ਦੀ ਘਟਨਾ ਤੋਂ ਬਾਅਦ ਭਾਜਪਾ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਥੇ ਹੀ ਮਲੋਟ ਦੇ ਵਿੱਚ ਭਾਜਪਾ ਆਗੂਆਂ ਅਤੇ ਯੁਵਾ ਮੋਰਚੇ ਵੱਲੋਂ ਸ਼ਹਿਰ ਦੇ ਜੀ ਟੀ ਰੋਡ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ। ਕੱਲ ਦੀ ਹੋਈ ਘਟਨਾ ਨੂੰ ਲੈ ਕੇ ਪੁਲਿਸ ਵੱਲੋਂ 7 ਕਿਸਾਨ ਲੀਡਰਾਂ ਅਤੇ 300 ਅਣਪਛਾਤਿਆਂ ਲੋਕਾਂ ਖਿ-ਲਾ-ਫ ਮਾਮਲਾ ਦਰਜ ਕੀਤਾ ਗਿਆ ਹੈ। ਉੱਥੇ ਹੀ ਭਾਜਪਾ ਦੇ ਵਰਕਰਾਂ ਅਤੇ ਬੀਜੇਪੀ ਲੀਡਰਾਂ ਵੱਲੋਂ ਕੱਲ ਨੂੰ ਮਲੋਟ ਸ਼ਹਿਰ ਮੁਕੰਮਲ ਤੌਰ ਤੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

 
ਹੁਣ ਪੰਜਾਬ ਵਿੱਚ ਕਿਸਾਨਾਂ ਅਤੇ ਪੁਲਸ ਨੂੰ ਲੈ ਕੇ ਆਈ ਇਹ ਵੱਡੀ ਖਬਰ । ਮਲੋਟ ਦੇ ਵਿਚ ਜਿੱਥੇ ਕੱਲ ਵੀ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸੂਬਾ ਸਰਕਾਰ ਖਿਲਾਫ ਰੱਜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਫੂਕਿਆ ਗਿਆ। ਭਾਜਪਾ ਦੇ ਆਗੂਆਂ ਤੇ ਵਰਕਰਾਂ ਵੱਲੋਂ ਅੱਜ ਮਲੋਟ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਮਲੋਟ ਵਿੱਚ ਭਾਜਪਾ ਦੁਆਰਾ ਦਿੱਤੇ ਗਏ ਬੰਦ ਦੇ ਸੱਦੇ ਤੋਂ ਬਾਅਦ ਕਿਸਾਨ ਜਥੇਬੰਦੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ (ਬਠਿੰਡਾ ਚੌਕ ) ਮਲੋਟ ਵਿਖੇ ਇਕੱਤਰ ਹੋ ਗਈਆਂ ਹਨ।

ਜਿਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਸਾਹਮਣੇ ਭਾਰੀ ਪੁਲਿਸ ਬਲ ਤਾਇਨਾਤ ਹੈ ਅਤੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਜਾ ਰਹੇ ਹਨ । ਮਲੋਟ ਵਿਚ ਇਸ ਸਮੇਂ ਸਥਿਤੀ ਤਨਾਅਪੂਰਨ ਬਣੀ ਹੋਈ ਹੈ। ਮਾਹੌਲ ਨੂੰ ਵਿਗੜਨ ਤੋਂ ਬਚਾਉਣ ਲਈ ਭਾਰੀ ਪੁਲਸ ਬਲ ਤਾਇਨਾਤ ਕੀਤੇ ਗਏ ਹਨ। ਤਾਂ ਜੋ ਸਥਿਤੀ ਦੇ ਅਨੁਸਾਰ ਮੌਕੇ ਨੂੰ ਸੰਭਾਲਿਆ ਜਾ ਸਕੇ। ਕਿਉਂਕਿ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਭਾਜਪਾ ਦੇ ਆਗੂਆਂ ਦਾ ਵਿ-ਰੋ-ਧ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਹੋਈ ਘਟਨਾ ਤੋਂ ਬਾਅਦ