ਹੁਣੇ ਹੁਣੇ ਪੰਜਾਬ ਚ ਕੋਰੋਨਾ ਦਾ ਕਰਕੇ ਇਥੇ 31 ਮਾਰਚ ਤੱਕ ਲਈ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਦਿਨਾਂ ਤੋਂ ਸੂਬੇ ਅੰਦਰ ਫਿਰ ਤੋਂ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੇ ਫੈਸਲੇ ਲਾਗੂ ਕੀਤੇ ਜਾ ਰਹੇ ਹਨ । ਤਾਂ ਜੋ ਇਹਨਾਂ ਹੁਕਮਾਂ ਦੇ ਲਾਗੂ ਕਰਨ ਨਾਲ ਕਰੋਨਾ ਦੇ ਕੇਸਾਂ ਨੂੰ ਠੱ-ਲ੍ਹ ਪਾਈ ਜਾ ਸਕੇ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਵਿਦਿਅਕ ਅਦਾਰਿਆਂ ਵਿੱਚ ਵੀ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਸਮਾਂ ਸਾਰਨੀ ਵੀ ਜਾਰੀ ਕੀਤੀ ਗਈ ਹੈ। ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ। ਹੁਣ ਪੰਜਾਬ ਚ ਕੋਰੋਨਾ ਦਾ ਕਰਕੇ ਇਥੇ 31 ਮਾਰਚ ਤੱਕ ਲਈ ਹੋਇਆ ਇਹ ਐਲਾਨ । ਸੂਬੇ ਅੰਦਰ ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਲੁਧਿਆਣਾ ਵਿਚ ਸਿਵਲ ਸ-ਰ-ਜ-ਨ ਡਾ ਸੁਖਜੀਵਨ ਕੱਕੜ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸਮੂਹ ਸਿਹਤ ਅਧਿਕਾਰੀਆਂ ਅਤੇ ਐਸ ਐਮ ਓਜ ਸਮੇਤ ਸਮੂਹ ਕਰਮਚਾਰੀਆਂ ਦੀਆਂ ਛੁੱਟੀਆਂ ਬੰਦ ਕਰ ਦਿੱਤੀਆਂ ਹਨ।

ਇਹ ਸਭ ਉਨ੍ਹਾਂ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇ ਨਜ਼ਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ 31 ਮਾਰਚ ਤੱਕ ਕਿਸੇ ਕਰਮਚਾਰੀ ਨੂੰ ਛੁੱਟੀ ਨਾ ਦੇਣ ਅਤੇ ਨਾ ਹੀ ਖ਼ੁਦ ਛੁੱਟੀ ਲੈਣ। ਉਨ੍ਹਾਂ ਸਾਰੇ ਕਰਮਚਾਰੀਆਂ ਨੂੰ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਵਿੱਚ ਮਦਦ ਕਰਨ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਕੋਈ ਬਹੁਤ ਐਮਰਜੈਂਸੀ ਹੈ ਤਾਂ ਉਹ ਖ਼ੁਦ ਉਨ੍ਹਾਂ ਦੇ

ਦਫ਼ਤਰ ਵਿਚ ਹਾਜ਼ਰ ਹੋ ਕੇ ਆਪਣੀ ਸਮੱਸਿਆ ਦੱਸਣ ਤਾਂ ਜੋ ਛੁੱਟੀ ਦੇਣ ਜਾਂ ਨਾ ਦੇਣ ਬਾਰੇ ਵਿਚਾਰ ਕੀਤੀ ਜਾ ਸਕੇ। ਕਰੋਨਾ ਦੇ ਚਲਦੇ ਹੋਏ ਸਾਰੇ ਲੋਕਾਂ ਦੀ ਸੁਰੱਖਿਆ ਅਹਿਮ ਰੱਖੀ ਜਾ ਰਹੀ ਹੈ। ਪਿਛਲੇ ਦਿਨੀਂ ਜ਼ਿਲ੍ਹੇ ਅੰਦਰ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਕੁਝ ਲੋਕਾਂ ਨੂੰ ਇਸ ਰਾਤ ਦੇ ਕਰਫਿਊ ਤੋਂ ਰਾਹਤ ਦਿੱਤੀ ਗਈ ਹੈ।