ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚੌਕਸੀ ਵਧਾਈ ਜਾ ਰਹੀ ਹੈ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਵੀ ਰੋਕਿਆ ਜਾ ਸਕੇ। ਉੱਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਕਰੋਨਾ ਨੂੰ ਕਾਬੂ ਕਰਨ ਲਈ ਬਹੁਤ ਸਾਰੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਨੂੰ ਬੰਦ ਕਰਕੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ ਹੈ। ਉਥੇ ਹੀ ਹੋਣ ਵਾਲੇ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਇਕੱਠ ਦੇ ਵਿੱਚ ਵੀ ਲੋਕਾਂ ਦੀ ਗਿਣਤੀ ਨੂੰ ਘੱਟ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਸੂਬੇ ਅੰਦਰ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵੀ ਵਧਾ ਦਿੱਤਾ ਗਿਆ ਹੈ। ਹੁਣ ਪੰਜਾਬ ਚ ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਜਾਰੀ ਕੀਤੇ ਗਏ ਹਨ ਇਹ ਹੁਕਮ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ 2 ਮਹੀਨਿਆਂ ਤੋਂ ਪੰਜਾਬ ਵਿੱਚ ਵਧ ਰਹੇ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਅਹਿਮ ਫੈਸਲੇ ਲਏ ਜਾ ਰਹੇ ਹਨ। ਜਿਸ ਤਹਿਤ ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਵੱਲੋਂ ਸਾਰੇ ਮੈਡੀਕਲ ਸਿੱਖਿਆ ਅਤੇ ਖੋਜ ਮਹਿਕਮਿਆਂ ਨੂੰ ਆਦੇਸ਼ ਲਾਗੂ ਕੀਤੇ ਗਏ ਹਨ,
ਕਰੋਨਾ ਸਬੰਧੀ ਟੈਸਟਾਂ ਦੀ ਰਿਪੋਰਟ ਲੋਕਾਂ ਤੱਕ 24 ਘੰਟਿਆਂ ਦੌਰਾਨ ਹੀ ਦਿੱਤੀ ਜਾਣੀ ਚਾਹੀਦੀ ਹੈ। ਸੂਬੇ ਅੰਦਰ ਰੋਜਾਨਾ ਕਰੋਨਾ ਟੈਸਟਾਂ ਦਾ 50 ਹਜ਼ਾਰ ਤੱਕ ਟੀਚਾ ਮਿਥਿਆ ਗਿਆ ਹੈ। ਜਿਸ ਨਾਲ ਕਰੋਨਾ ਦੇ ਪਰਸਾਰ ਨੂੰ ਰੋਕਿਆ ਜਾਵੇ ਅਤੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦਾ ਆਰ ਏ ਟੀ ਟੈਸਟ ਜਲਦੀ ਹੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਥੇ ਹੀ ਉਨ੍ਹਾਂ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਕੰਮ ਕਰਨ ਦੇ ਆਦੇਸ਼ ਦਿੱਤੇ ਹਨ।
ਅਗਰ ਸਾਰੇ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ, ਕਰੋਨਾ ਨੂੰ ਜਲਦੀ ਹੀ ਕਾਬੂ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਰੋਨਾ ਟੀਕਾਕਰਣ ਨੂੰ ਵਧੇਰੇ ਉਤਸ਼ਾਹਿਤ ਕਰਨ ਵਾਸਤੇ ਯੋਗ ਵਿਅਕਤੀਆਂ ਨੂੰ ਅੱਗੇ ਆ ਕੇ ਲੋਕਾਂ ਨੂੰ ਅਪੀਲ ਕਰਨ ਵਾਸਤੇ ਵੀ ਆਖਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪ੍ਰਬੰਧਕੀ ਸਕੱਤਰਾਂ ,ਡਿਪਟੀ ਕਮਿਸ਼ਨਰ, ਸੀ ਪੀਜ਼ ਅਤੇ ਐਸ ਐਸ ਪੀਜ਼ ਨਾਲ ਕਰੋਨਾ ਦੀ ਸਥਿਤੀ ਨੂੰ ਲੈ ਕੇ ਗੱਲ ਬਾਤ ਕੀਤੀ ਗਈ ਹੈ। ਉਨ੍ਹਾਂ ਨੇ ਕਰੋਨਾ ਹੋਣ ਵਾਲੇ ਲੋਕਾਂ ਨੂੰ ਫਤਹਿ ਕਿਟ, ਫੂਡ ਕਿੱਟ, ਘਰਾਂ ਵਿੱਚ ਇਕਾਂਤਵਾਸ ਹੋਏ ਮਰੀਜਾ ਨੂੰ ਮੁਹਈਆ ਕਰਵਾਉਣ ਲਈ ਮੁੱਖ ਸਕੱਤਰ ਅਤੇ ਸਬੰਧਤ ਮਹਿਕਮਿਆਂ ਨੂੰ ਕਿਹਾ ਹੈ।
Previous Postਪੰਜਾਬ ਚ ਕੋਰੋਨਾ ਕਾਰਨ ਬੰਦ ਸਕੂਲਾਂ ਤੋਂ ਬਾਅਦ ਹੁਣ ਫੀਸਾਂ ਨੂੰ ਲੈ ਕੇ ਆਈ ਇਹ ਵੱਡੀ ਖਬਰ
Next Postਹੁਣੇ ਹੁਣੇ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰੀਵਾਰ ਤੋਂ ਆਈ ਮਾੜੀ ਖਬਰ , ਪ੍ਰਸੰਸਕ ਕਰ ਰਹੇ ਦੁਆਵਾਂ