ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਲੈ ਕੇ ਸੂਬੇ ਅੰਦਰ ਪਿਛਲੇ ਕਾਫੀ ਲੰਮੇ ਸਮੇਂ ਤੋਂ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਹੋਇਆਂ ਕਿਸਾਨਾਂ ਵੱਲੋਂ ਰੋਸ ਜ਼ਾਹਿਰ ਕਰਦਿਆਂ ਹੋਇਆਂ ਭਾਜਪਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਭਾਜਪਾ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਅਤੇ ਉਨ੍ਹਾਂ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਤਾਂ ਜੋ ਇਸ ਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚ ਸਕੇ।
ਇਸ ਰੋਸ ਦੌਰਾਨ ਹੀ ਪੰਜਾਬ ਦੇ ਮਲੋਟ ਵਿੱਚ ਕੱਲ੍ਹ ਇਕ ਭਾਜਪਾ ਆਗੂ ਅਰੁਣ ਨਾਰੰਗ ਨਾਲ ਰੋਸ ਵਿਚ ਆਏ ਕਿਸਾਨਾਂ ਵੱਲੋਂ। ਕੁੱ-ਟ-ਮਾ-ਰ। ਕੀਤੀ ਗਈ ਸੀ। ਪੰਜਾਬ ਵਿੱਚ ਕੱਲ ਨੂੰ ਇੱਥੇ ਬੰਦ ਦੇ ਬਾਰੇ ਵਿੱਚ ਇਨ੍ਹਾਂ ਵੱਲੋਂ ਹੋ ਗਿਆ ਹੈ ਵੱਡਾ ਐਲਾਨ। ਪੰਜਾਬ ਦੇ ਮਲੋਟ ਵਿੱਚ ਵਾਪਰੀ ਕੱਲ੍ਹ ਦੀ ਘਟਨਾ ਤੋਂ ਬਾਅਦ ਭਾਜਪਾ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਥੇ ਹੀ ਮਲੋਟ ਦੇ ਵਿੱਚ ਭਾਜਪਾ ਆਗੂਆਂ ਅਤੇ ਯੁਵਾ ਮੋਰਚੇ ਵੱਲੋਂ ਸ਼ਹਿਰ ਦੇ ਜੀ ਟੀ ਰੋਡ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ।
ਕੱਲ ਦੀ ਹੋਈ ਘਟਨਾ ਨੂੰ ਲੈ ਕੇ ਪੁਲਿਸ ਵੱਲੋਂ 7 ਕਿਸਾਨ ਲੀਡਰਾਂ ਅਤੇ 300 ਅਣਪਛਾਤਿਆਂ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦਰਜ ਕੀਤੀ ਗਈ ਐਫ ਆਈ ਆਰ ਵਿੱਚ 7 ਕਿਸਾਨਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ ਜਿਨ੍ਹਾਂ ਵਿੱਚ ਲਖਨਪਾਲ ਉਰਫ ਲੱਖਾ ਆਲਮਵਾਲਾ, ਕੁਲਵਿੰਦਰ ਸਿੰਘ ਦਾਨੇਵਾਲਾ, ਜਨਰਲ ਸਕੱਤਰ ਨਿਰਮਲ ਸਿੰਘ ਜੱਸੇਆਣਾ, ਭਾਰਤੀ ਕਿਸਾਨ ਯੂਨੀਅਨ ਸਿੱਧੂ ਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ, ਰਾਜਵਿੰਦਰ ਸਿੰਘ ਜੰਡਵਾਲਾ, ਅਵਤਾਰ ਸਿੰਘ ਫ਼ਕਰਸਰ ਦੇ ਨਾਮ ਸ਼ਾਮਲ ਹਨ।
ਉਥੇ ਹੀ ਪੰਜਾਬ ਭਾਜਪਾ ਸਕੱਤਰ ਸੁਨੀਤਾ ਗਰਗ ਵੱਲੋਂ ਇਸ ਘਟਨਾ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਦੱਸਿਆ ਗਿਆ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉੱਥੇ ਹੀ ਭਾਜਪਾ ਦੇ ਵਰਕਰਾਂ ਅਤੇ ਬੀਜੇਪੀ ਲੀਡਰਾਂ ਵੱਲੋਂ ਕੱਲ ਨੂੰ ਮਲੋਟ ਸ਼ਹਿਰ ਮੁਕੰਮਲ ਤੌਰ ਤੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
Previous Postਮਸ਼ਹੂਰ ਪੰਜਾਬੀ ਅਦਾਕਾਰ ਯੋਗਰਾਜ ਸਿੰਘ ਨੇ ਜਥੇਬੰਦੀਆਂ ਤੇ ਖੜੇ ਕੀਤੇ ਇਹ ਸਵਾਲ , ਸਾਰੇ ਪਾਸੇ ਹੋ ਗਈ ਚਰਚਾ
Next Postਪੰਜਾਬ ਚ ਇਥੇ ਹੁਣੇ ਹੁਣੇ ਅੱਗ ਨੇ ਮਚਾਇਆ ਕੋਹਰਾਮ , ਬਚਾ ਕਾਰਜ ਜੋਰਾਂ ਤੇ ਜਾਰੀ