ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਕਾਰਨ ਜਿੱਥੇ ਲੋਕ ਪ੍ਰਭਾਵਿਤ ਹੋਏ ਹਨ, ਉਥੇ ਹੋਏ ਸਰਕਾਰ ਵੱਲੋਂ ਸਮੇਂ ਸਮੇਂ ਤੇ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਅੱਜ ਹਰ ਇਕ ਵਿਅਕਤੀ ਵੱਲੋਂ ਆਵਾਜਾਈ ਦੇ ਸਾਧਨਾਂ ਦੀ ਵਰਤੋਂ ਇੱਕ ਥਾਂ ਤੋਂ ਦੂਜੀ ਜਗ੍ਹਾ ਜਾਣ ਲਈ ਕੀਤੀ ਜਾਂਦੀ ਹੈ। ਇਸ ਨਾਲ ਅਸੀਂ ਜਲਦੀ ਆਪਣੀ ਮੰਜ਼ਲ ‘ਤੇ ਪਹੁੰਚ ਜਾਂਦੇ ਹਾਂ। ਆਵਾਜਾਈ ਦੇ ਇਨ੍ਹਾਂ ਸਾਧਨਾਂ ਦੀ ਵਰਤੋਂ ਕਰਨ ਵੇਲੇ ਬਹੁਤ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਪੈਂਦੀ ਹੈ। ਜਿਨ੍ਹਾਂ ਦੇ ਵਿੱਚ ਗੱਡੀ ਦੀ ਰਜਿਸਟ੍ਰੇਸ਼ਨ, ਪ੍ਰਦੂਸ਼ਣ ਸਰਟੀਫਿਕੇਟ ਆਦਿ ਪੇਪਰਾਂ ਦਾ ਹੋਣਾ ਲਾਜ਼ਮੀ ਹੋ ਜਾਂਦਾ ਹੈ। ਉਥੇ ਹੀ ਸਰਕਾਰ ਵੱਲੋਂ ਵਾਹਨਾਂ ਸਬੰਧੀ ਕੋਈ ਨਾ ਕੋਈ ਬਦਲਾਵ ਕੀਤਾ ਜਾਂਦਾ ਰਹਿੰਦਾ ਹੈ।
ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੀ ਧਿਆਨ ਵਿਚ ਰੱਖਿਆ ਜਾਂਦਾ ਹੈ। ਜਿਸ ਨਾਲ ਲੋਕਾਂ ਨੂੰ ਆਰਥਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਹੁਣ ਪੰਜਾਬ ਵਿੱਚ ਟਰਾਂਸਪੋਰਟ ਮੰਤਰੀ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਵੱਲੋਂ ਉਨ੍ਹਾਂ ਵਾਹਨ ਚਾਲਕਾਂ ਨੂੰ ਰਾਹਤ ਦਿੱਤੀ ਗਈ ਹੈ ਜਿਨ੍ਹਾਂ ਵੱਲੋਂ ਤਿੰਨ ਪਹੀਆ ਵਾਹਨਾਂ ਦੀ ਲਾਇਸੰਸ ਬਣਾਉਣ ਵਿੱਚ ਮੁਸ਼ਕਿਲ ਆਉਂਦੀ ਸੀ। ਤਿੰਨ ਪਹੀਆ ਵਾਹਨ ਵਾਲੇ ਆਟੋ ਰਿਕਸ਼ਾ ਅਤੇ ਰਿਕਸ਼ਾ ਚਾਲਕ ਹੁਣ ਆਪਣੇ ਵਾਹਨ ਦਾ ਹੀ ਟੈਸਟ ਦੇ ਸਕਣਗੇ।
ਸੂਬੇ ਦੇ ਟਰਾਂਸਪੋਰਟ ਕਮਿਸ਼ਨਰ ਡਾਕਟਰ ਅਮਰਪਾਲ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਲਾਇਸੰਸ ਅਥਾਰਟੀ ਅਤੇ ਆਟੋਮੇਟਿਕ ਡਰਾਈਵਿੰਗ ਟੈਸਟ ਟਰੈਕ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਿੰਨ ਪਹੀਆ ਵਾਹਨ ਚਾਲਕਾਂ ਨੂੰ ਲੋੜੀਂਦਾ ਡਰਾਈਵਿੰਗ ਲਾਇਸੰਸ, ਜਾਂ ਲਾਇਸੈਂਸ ਨੂੰ ਰੀਨਿਊ ਕਰਵਾਉਣ ਲਈ ਜਿਥੇ ਪਹਿਲਾਂ ਚਾਰ ਪਹਿਆ ਵਾਹਨ ਤੇ ਟੈਸਟ ਦਿੱਤਾ ਜਾਂਦਾ ਸੀ। ਉਸ ਵਿਚ ਹੁਣ ਬਦਲਾਅ ਕਰ ਦਿੱਤਾ ਗਿਆ ਹੈ। ਇਸ ਲਈ ਹੁਣ ਤਿੰਨ ਪਹੀਆ ਵਾਹਨ ਚਾਲਕ ਆਪਣੇ ਤਿੰਨ ਪਹੀਆ ਵਾਹਨ ਉਪਰ ਹੀ ਟੈਸਟ ਦੇ ਸਕਦੇ ਹਨ। ਜਿਸ ਦੀ ਆਗਿਆ ਦੇ ਦਿੱਤੀ ਜਾਵੇ।
ਇਸ ਲਈ ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨ ਵੱਲੋਂ ਉਨ੍ਹਾਂ ਸਾਰੀਆਂ ਇਨਫੋਰਸਮੈਂਟ ਪਾਰਟੀਆਂ ਨੂੰ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਤਿੰਨ ਪਹੀਆ ਵਾਹਨ ਚਾਲਕ ਕੋਲ ਲਾਈਟ ਮੋਟਰ ਵਹੀਕਲ ਡਰਾਈਵਿੰਗ ਲਾਇਸੰਸ ਹੈ ਤਾਂ ਉਸ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਕਿਉਂਕਿ ਇਸ ਦੀਆਂ 1988 ਦੀਆਂ ਧਰਾਂਵਾਂ ਅਨੁਸਾਰ ਤਿੰਨ ਪਹੀਆ ਆਟੋ ਰਿਕਸ਼ਾ ਨੂੰ ਲਾਈਟ ਮੋਟਰ ਵਾਹਨ ਵਿੱਚ ਸ਼੍ਰੇਣੀਬੱਧ ਕੀਤਾ ਗਿਆ ਹੈ। ਇਸ ਲਈ ਹੁਣ ਡਰਾਈਵਿੰਗ ਟੈਸਟ ਵਾਸਤੇ ਤਿੰਨ ਪਹੀਆ ਵਾਹਨ ਦੀ ਵਰਤੋਂ ਕੀਤੀ ਜਾ ਸਕਦੀ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਪੰਜਾਬ ਚ ਟਰਾਂਸਪੋਰਟ ਮੰਤਰੀ ਨੇ ਕਰਤਾ ਇਹ ਵੱਡਾ ਐਲਾਨ, ਇਹਨਾਂ ਲੋਕਾਂ ਚ ਛਾਈ ਖੁਸ਼ੀ ਦੀ ਲਹਿਰ
Previous Postਹੁਣੇ ਹੁਣੇ ਬੋਲੀਵੁਡ ਨੂੰ ਲੱਗਾ ਵੱਡਾ ਝੱਟਕਾ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ-ਛਾਇਆ ਸੋਗ
Next Post17 ਸਾਲ ਪਹਿਲਾਂ ਚੋਰੀ ਹੋਇਆ ਬਟੂਆ ਇਸ ਤਰਾਂ ਵਾਪਿਸ ਮਿਲਿਆ ਹੁਣ – ਸਾਰੀ ਦੁਨੀਆਂ ਤੇ ਹੋ ਗਈ ਚਰਚਾ