ਹੁਣੇ ਹੁਣੇ ਪੰਜਾਬ ਚ ਭਾਰੀ ਮੀਂਹ ਪੈਣ ਬਾਰੇ ਆਈ ਵੱਡੀ ਖਬਰ – ਖਿੱਚੋ ਤਿਆਰੀ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਚ ਭਾਰੀ ਮੀਂਹ ਪੈਣ ਦੇ ਬਾਰੇ ਆ ਰਹੀ ਹੈ। ਪੰਜਾਬ ‘ਚ ਮਾਨਸੂਨ ਨੇ ਹੁਣ ਤੱਕ ਖੁੱਲ੍ਹ ਕੇ ਆਪਣਾ ਰੰਗ ਨਹੀਂ ਦਿਖਾਇਆ ਸੀ ਪਰ ਹੁਣ ਮੌਸਮ ਵਿਭਾਗ ਵਲੋਂ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਵਲੋਂ ਜਾਰੀ ਅੰਕੜਿਆਂ ਮੁਤਾਬਕ 11 ਜ਼ਿਲ੍ਹਿਆਂ ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਮੋਗਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ‘ਚ 50 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਹੋਰਨਾਂ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਮੀਂਹ ਪੈਣ ਨਾਲ ਪੰਜਾਬ ਵਾਸੀਆਂ ਨੂੰ ਗਰਮੀਂ ਤੋਂ ਕਾਫੀ ਰਾਹਤ ਮਿਲੇਗੀ।

ਪੰਜਾਬ ‘ਚ ਭਾਵੇਂ ਇਹਨਾਂ ਦਿਨਾਂ ਚ ਤਾਪਮਾਨ ਦੇ ਵਿਚ 1.7 ਡਿਗਰੀ ਦੀ ਗਿਰਾਵਟ ਆਈ ਹੈ ਪਰ ਅਜੇ ਵੀ ਔਸਤ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ। ਬਠਿੰਡਾ ਜ਼ਿਲ੍ਹੇ ‘ਚ 39.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ, ਜਦੋਂ ਕਿ ਫਤਿਹਗੜ੍ਹ ਸਾਹਿਬ ‘ਚ ਵੱਧ ਤੋਂ ਵੱਧ ਤਾਪਮਾਨ 32.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਵਲੋਂ ਜਾਰੀ ਅਲਰਟ ਦੇਖਣਾਂ ਹੋਵੇਗਾ ਕਿੰਨਾ ਸਹੀ ਸਾਬਤ ਹੁੰਦਾ ਹੈ।