ਹੁਣੇ ਹੁਣੇ ਪੰਜਾਬ ਚ ਮੀਂਹ ਪੈਣ ਬਾਰੇ ਮੌਸਮ ਵਿਭਾਗ ਵਲੋਂ ਜਾਰੀ ਹੋਇਆ ਇਹ ਤਾਜਾ ਵੱਡਾ ਅਲਰਟ

ਆਈ ਤਾਜ਼ਾ ਵੱਡੀ ਖਬਰ

ਮੌਸਮ ਦੀ ਤਬਦੀਲੀ ਨੂੰ ਲੈ ਕੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ ਉਥੇ ਹੀ ਬਰਸਾਤ ਹੋਣ ਨਾਲ ਕਈ ਜਗਾ ਤੇ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਜਾਂਦੀਆਂ ਹਨ। ਕਈ ਜਗ੍ਹਾ ਤੇ ਜਿੱਥੇ ਬਰਸਾਤ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਕਈ ਤਰਾਂ ਦੀਆਂ ਮੁਸੀਬਤਾਂ ਵੀ ਦਰਪੇਸ਼ ਆ ਰਹੀਆਂ ਹਨ। ਜਿੱਥੇ ਕਈ ਜਗ੍ਹਾ ਤੇ ਭਾਰੀ ਬਰਸਾਤ ਹੋਣ ਕਾਰਨ ਢਿੱਗਾਂ ਡਿੱਗਣ ਕਾਰਨ ਪਹਾੜੀ ਖੇਤਰਾਂ ਵਿਚ ਭਾਰੀ ਨੁਕਸਾਨ ਹੋਇਆ ਹੈ। ਉਥੇ ਹੀ ਦਰਿਆਵਾਂ ਤੇ ਨਦੀਆਂ ਵਿੱਚ ਪਾਣੀ ਦਾ ਪੱਧਰ ਵਧ ਜਾਣ ਕਾਰਨ ਹੜ੍ਹਾਂ ਵਾਲੀ ਸਥਿਤੀ ਵੀ ਪੈਦਾ ਹੋ ਜਾਂਦੀ ਹੈ।

ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਵਿੱਚ ਵੀ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧ ਜਾਣ ਦੇ ਫਲੱਡ ਗੇਟ ਖੋਲੇ ਗਏ ਸਨ। ਉਥੇ ਹੀ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਮੌਸਮ ਸਬੰਧੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਪੈਣ ਬਾਰੇ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਬੁੱਧਵਾਰ ਨੂੰ ਪੰਜਾਬ ਦੇ ਕਈ ਖੇਤਰਾਂ ਵਿੱਚ ਬਰਸਾਤ ਹੋਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਹੋਈ ਹੈ ਉਥੇ ਹੀ ਸੜਕਾਂ ਤੇ ਖੜ੍ਹੇ ਪਾਣੀ ਨੇ ਪ੍ਰਸ਼ਾਸਨ ਦੀ ਪੋਲ ਖੋਲ੍ਹ ਦਿੱਤੀ ਹੈ।

ਜਿਸ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਕੁਝ ਥਾਵਾਂ ਤੇ ਹਲਕੀ ਤੇ ਦਰਮਿਆਨੀ ਬਰਸਾਤ ਹੋਈ ਹੈ। ਮੌਸਮ ਵਿਗਿਆਨੀ ਡਾਕਟਰ ਵਿਨੀਤ ਸ਼ਰਮਾ ਨੇ ਕਿਹਾ ਹੈ ਕਿ ਇਸ ਵਾਰ ਮੌਨਸੂਨ ਦੇ ਕੁਝ ਕਮਜ਼ੋਰ ਹੋਣ ਨਾਲ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਉਥੇ ਹੀ ਪੰਜਾਬ ਦੇ ਕਈ ਖੇਤਰਾਂ ਵਿਚ ਸ਼ੁੱਕਰਵਾਰ ਨੂੰ ਵਧੇਰੇ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਬੀਤੇ ਕੱਲ ਜਿਥੇ ਬੁੱਧਵਾਰ ਨੂੰ ਅਸਮਾਨ ਵਿੱਚ ਬੱਦਲਵਾਈ ਬਣੀ ਰਹੀ ਉੱਥੇ ਹੀ ਕਈ ਇਲਾਕਿਆਂ ਵਿਚ ਬਰਸਾਤ ਹੋਈ ਹੈ।

ਆਉਣ ਵਾਲੇ 24 ਘੰਟਿਆਂ ਦੌਰਾਨ ਵੀ ਮੌਸਮ ਸੁਹਾਵਣਾ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਮੌਸਮ ਦੇ ਬਦਲਾਅ ਕਰਨ ਵੱਧ ਤੋਂ ਵੱਧ ਦਿਨ ਦਾ ਤਾਪਮਾਨ 32 ਡਿਗਰੀ ਸੈਲਸੀਅਸ ਹੈ। ਘੱਟੋ ਘੱਟ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਉਥੇ ਹੀ ਆਉਣ ਵਾਲੇ 24 ਘੰਟਿਆਂ ਵਿੱਚ ਮੌਸਮ ਦੇ ਬਦਲਾਅ ਕਾਰਨ ਤਾਪਮਾਨ ਵਿਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ। ਜਲੰਧਰ ਵਿਚ ਜਿੱਥੇ ਬੁੱਧਵਾਰ ਨੂੰ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਵੀਰਵਾਰ ਨੂੰ ਵੀ ਅਸਮਾਨ ਵਿੱਚ ਬੱਦਲ ਰਹਿਣਗੇ ਅਤੇ ਲੋਕਾਂ ਨੂੰ ਹਲਕੀ ਬਰਸਾਤ ਦੇਖਣ ਨੂੰ ਮਿਲੇਗੀ।