ਹੁਣੇ ਹੁਣੇ ਪੰਜਾਬ ਚ ਵੋਟਾਂ ਦੀ ਤਰੀਕ ਗਈ ਬਦਲੀ ਹੁਣ ਇਸ ਦਿਨ ਪੈਣਗੀਆਂ ਵੋਟਾਂ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਕਾਫ਼ੀ ਸਮੇਂ ਤੋਂ ਜਿੱਥੇ ਪੰਜਾਬ ਵਿਚ ਸਿਆਸਤ ਗਰਮਾਈ ਹੋਈ ਸੀ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਉਥੇ ਹੀ ਚੋਣ ਕਮਿਸ਼ਨ ਵੱਲੋਂ 8 ਜਨਵਰੀ ਨੂੰ ਹੋਣ ਵਾਲੀਆਂ ਇਨ੍ਹਾਂ ਚੋਣਾਂ ਬਾਰੇ ਐਲਾਨ ਕੀਤਾ ਗਿਆ। ਜਿੱਥੇ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ 14 ਫਰਵਰੀ ਨੂੰ ਚੋਣਾਂ ਕਰਵਾਏ ਜਾਣ ਦਾ ਐਲਾਨ ਕੀਤਾ ਸੀ ਅਤੇ ਨਾਲ਼ ਹੀ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਸੀ। ਪਰ ਕੁੱਝ ਕਾਰਨਾਂ ਦੇ ਚਲਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚੋਣ ਕਮਿਸ਼ਨ ਨੂੰ ਇਹ ਚੋਣਾਂ ਅੱਗੇ ਕਰਵਾਏ ਜਾਣ ਵਾਸਤੇ ਅਪੀਲ ਕੀਤੀ ਗਈ ਸੀ।

ਹੁਣ ਪੰਜਾਬ ਵਿੱਚ ਵੋਟਾਂ ਦੀ ਤਰੀਕ ਬਦਲੀ ਗਈ ਹੈ,ਹੁਣ ਇਸ ਦਿਨ ਪੈਣਗੀਆਂ ਵੋਟਾਂ ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ ਵੱਲੋਂ ਜਿੱਥੇ ਪੰਜਾਬ ਵਿੱਚ 14 ਫਰਵਰੀ ਨੂੰ ਚੋਣਾਂ ਕਰਵਾਏ ਜਾਣ ਦਾ ਐਲਾਨ ਕੀਤਾ ਸੀ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਇਹਨਾਂ ਚੋਣਾਂ ਨੂੰ ਮੁਲਤਵੀ ਕੀਤੇ ਜਾਣ ਵਾਸਤੇ ਅਪੀਲ ਕੀਤੀ ਗਈ ਸੀ। ਕਿਉਂਕਿ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਇਨ੍ਹਾਂ ਚੋਣਾਂ ਨੂੰ ਅੱਗੇ ਕੀਤੇ ਜਾਣ ਵਾਸਤੇ ਅਪੀਲ ਕੀਤੀ ਗਈ ਸੀ। ਕਿਉਂਕਿ 16 ਫਰਵਰੀ ਨੂੰ ਹੋਣ ਵਾਲੇ ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਭਾਈਚਾਰੇ ਦੇ ਲੋਕਾਂ ਵੱਲੋਂ ਇਨ੍ਹਾਂ ਚੋਣਾਂ ਨੂੰ ਅੱਗੇ ਕਰਵਾਏ ਜਾਣ ਦੀ ਅਪੀਲ ਕੀਤੀ ਗਈ ਸੀ।

ਜਿਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚੋਣ ਕ-ਮਿ-ਸ਼-ਨ ਨੂੰ ਇਸ ਬਾਰੇ ਪੱਤਰ ਵੀ ਲਿਖਿਆ ਗਿਆ ਸੀ। ਜਿਸ ਤੋਂ ਬਾਅਦ ਅੱਜ ਚੋਣ ਕਮਿਸ਼ਨ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਹੁਣ ਪੰਜਾਬ ਵਿੱਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਕਰਵਾਈਆ ਜਾਣਗੀਆ।

ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਮੁਲਤਵੀ ਕਰ ਦਿਤੀਆਂ ਗਈਆਂ ਹਨ। ਚੋਣ ਕਮਿਸ਼ਨ ਵੱਲੋਂ ਹੁਣ ਚੋਣਾਂ 20 ਫਰਵਰੀ ਨੂੰ ਕਰਵਾਏ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਬਹੁਤ ਸਾਰੇ ਰਵਿਦਾਸ ਭਾਈਚਾਰੇ ਦੇ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਦੇ ਮੌਕੇ ਤੇ ਬਨਾਰਸ ਜਾਂਦੇ ਹਨ। ਜੋ ਇਨ੍ਹਾਂ ਦਿਨਾਂ ਵਿਚ ਆਪਣੀ ਵੋਟ ਦਾ ਇਸਤੇਮਾਲ ਨਹੀਂ ਕਰ ਸਕਦੇ ਸਨ।