ਹੁਣੇ ਹੁਣੇ ਪੰਜਾਬ ਚ ਸਕੂਲਾਂ ਦੀਆਂ ਛੁਟੀਆਂ ਬਾਰੇ ਹੋ ਗਿਆ ਇਹ ਐਲਾਨ – 24 ਮਈ ਤੋਂ ਏਨੀ ਤਰੀਕ ਤੱਕ ਲਈ

ਆਈ ਤਾਜਾ ਵੱਡੀ ਖਬਰ

ਸੂਬੇ ਵਿੱਚ ਪਿਛਲੇ ਸਾਲ ਤੋਂ ਹੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ। ਪਿਛਲੇ ਸਾਲ ਅਕਤੂਬਰ ਵਿੱਚ ਸਕੂਲਾਂ ਨੂੰ ਖੋਲ੍ਹਣਾ ਸ਼ੁਰੂ ਕੀਤਾ ਗਿਆ ਸੀ ਲੇਕਿਨ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਅਤੇ ਬੱਚਿਆਂ ਦੀ ਪੜਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਸੂਬਾ ਸਰਕਾਰ ਵੱਲੋਂ ਦਿੱਤੇ ਗਏ ਸਨ। ਤਾਂ ਜੋ ਇਸ ਕਰੋਨਾ ਦੇ ਦੌਰ ਵਿੱਚ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੀਆਂ ਸਹੂਲਤਾਂ ਵੀ ਦਿੱਤੀਆਂ ਗਈਆਂ , ਉਥੇ ਹੀ ਬੱਚਿਆਂ ਦੇ ਸਿਲੇਬਸ ਵਿੱਚ ਵੀ ਕਾਫੀ ਕਟੌਤੀ ਕੀਤੀ ਗਈ, ਤਾਂ ਜੋ ਬੱਚੇ ਮਾਨਸਿਕ ਤਣਾਅ ਹੇਠ ਨਾ ਆਉਣ।

ਹੁਣ ਪੰਜਾਬ ਵਿੱਚ ਸਕੂਲਾਂ ਦੀਆਂ ਛੁਟੀਆਂ ਬਾਰੇ ਇਹ ਐਲਾਨ ਹੋ ਗਿਆ ਹੈ, 24 ਮਈ ਤੋਂ ਏਨੀ ਤਰੀਕ ਤੱਕ ਲਈ । ਪੰਜਾਬ ਅੰਦਰ ਜਿਥੇ ਕਰੋਨਾ ਦੇ ਕਾਰਨ ਸਕੂਲਾਂ ਨੂੰ ਪਹਿਲਾਂ ਹੀ ਬੰਦ ਕੀਤਾ ਗਿਆ ਹੈ ਅਤੇ ਬੱਚਿਆਂ ਦੀ ਪੜ੍ਹਾਈ ਸਾਰੇ ਸਕੂਲਾਂ ਵਿੱਚ ਆਨਲਾਈਨ ਹੀ ਪੜ੍ਹਾਈ ਕਰਵਾਈ ਜਾ ਰਹੀ ਹੈ। ਉਥੇ ਹੀ ਸਰਕਾਰ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਸੂਬੇ ਦੇ ਸਾਰੇ ਸਰਕਾਰੀ , ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਸਮੇਤ ਸਾਰੇ ਸਕੂਲਾਂ ਨੂੰ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦੇਣ ਦਾ ਐਲਾਨ ਕੀਤਾ ਗਿਆ ਹੈ ।

ਸਿੱਖਿਆ ਮੰਤਰੀ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਜਿਥੇ ਬੱਚਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਉਥੇ ਹੀ ਅਧਿਆਪਕ ਵੀ ਛੁੱਟੀਆਂ ਦੇ ਹੋਏ ਐਲਾਨ ਕਾਰਨ ਖੁਸ਼ ਦਿਖਾਈ ਦੇ ਰਹੇ ਹਨ। ਕਿਉਂਕਿ ਬੱਚੇ ਵਿੱਦਿਅਕ ਅਦਾਰਿਆਂ ਦੇ ਵਿੱਚ ਨਹੀਂ ਆ ਰਹੇ ਤੇ ਓਥੇ ਹੀ ਅਧਿਆਪਕਾਂ ਨੂੰ ਸਕੂਲਾਂ ਵਿੱਚ ਆਉਣਾ ਲਾਜ਼ਮੀ ਕੀਤਾ ਗਿਆ ਸੀ। ਹੁਣ ਕੀਤੀਆਂ ਜਾਣ ਵਾਲੀਆਂ ਇਕ ਮਹੀਨੇ ਦੀਆਂ ਛੁੱਟੀਆਂ ਦੌਰਾਨ ਅਧਿਆਪਕ ਵੀ ਰਾਹਤ ਮਹਿਸੂਸ ਕਰ ਰਹੇ ਹਨ।

ਇਸ ਲਈ ਹੁਣ ਸਾਰੇ ਸਕੂਲ ਬੰਦ ਰਹਿਣਗੇ । ਇਕ ਮਹੀਨੇ ਲਈ ਸਕੂਲ ਦੇ ਅਧਿਆਪਕਾਂ ਅਤੇ ਹੋਰ ਸਟਾਫ਼ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ । ਇਨ੍ਹਾਂ ਛੁੱਟੀਆਂ ਨਾਲ ਹੁਣ ਅਧਿਆਪਕਾਂ ਨੂੰ ਵੀ ਗਰਮੀ ਵਿੱਚ ਸਕੂਲ ਜਾਣ ਤੋਂ ਕੁਝ ਰਾਹਤ ਮਿਲ ਗਈ ਹੈ।