ਹੁਣੇ ਹੁਣੇ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੇ ਘਰੇ ਪਿਆ ਮਾਤਮ ਹੋਈ ਮੌਤ ਛਾਇਆ ਸੋਗ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸਾਹਮਣੇ ਆਉਣ ਵਾਲੀਆਂ ਬਹੁਤ ਸਾਰੀਆਂ ਦੁਖਦਾਈ ਖ਼ਬਰ ਪੰਜਾਬ ਦੇ ਹਲਾਤਾ ਉੱਪਰ ਵੀ ਗਹਿਰਾ ਅਸਰ ਪਾਉਦੀਆਂ ਹਨ। ਗੱਲ ਕੀਤੀ ਜਾਵੇ ਸੰਗੀਤ ਜਗਤ ,ਫਿਲਮ ਜਗਤ, ਖੇਡ ਜਗਤ, ਸਾਹਿਤਕ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਦੀ , ਤਾਂ ਇਨ੍ਹਾਂ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਅਜਿਹੀਆਂ ਦੁਖਦਾਈ ਖਬਰਾਂ ਸਾਹਮਣੇ ਆ ਚੁੱਕੀਆ ਹਨ, ਜਿੱਥੇ ਵੱਖ ਵੱਖ ਖੇਤਰਾਂ ਵਿਚ ਅਜਿਹੀਆਂ ਸਖਸ਼ੀਅਤਾਂ ਨਾਲ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਨ੍ਹਾਂ ਦੇ ਪਰਵਾਰ ਵਿੱਚ ਵੀ ਉਨ੍ਹਾਂ ਦੀ ਕਮੀ ਕੋਈ ਪੂਰੀ ਨਹੀਂ ਕਰ ਸਕਦਾ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇਸ ਮਸ਼ਹੂਰ ਹਸਤੀ ਦੇ ਘਰ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਸਾਹਿਤ ਵਿੱਚ ਪੰਜਾਬੀ ਦੇ ਸ਼੍ਰੋਮਣੀ ਕਵੀ, ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਅਤੇ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਨਾਭਾ ਦੀ ਪਤਨੀ ਸ੍ਰੀਮਤੀ ਹਰਮਿੰਦਰ ਕੌਰ ਬੁੱਟਰ ਦੇ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿਸ ਨਾਲ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਸ਼੍ਰੀਮਤੀ ਹਰਮਿੰਦਰ ਕੌਰ ਬੁੱਟਰ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਪਿਛਲੇ ਕਈ ਸਾਲਾਂ ਤੋਂ ਜੂਝ ਰਹੇ ਸਨ। ਜਿੱਥੇ ਉਨ੍ਹਾਂ ਦੇ ਚੱਲ ਰਹੇ ਇਲਾਜ਼ ਦੌਰਾਨ ਉਨ੍ਹਾਂ ਦੀ ਸਿਹਤ ਵਿਚ ਕਾਫੀ ਸੁਧਾਰ ਆਇਆ ਸੀ। ਉਥੇ ਹੀ ਬੀਤੇ 2 ਮਹੀਨਿਆਂ ਤੋਂ ਉਨ੍ਹਾਂ ਦੀ ਸਿਹਤ ਅਚਾਨਕ ਖਰਾਬ ਹੋ ਗਈ ਸੀ,ਅਤੇ ਅੱਜ ਤੜਕਸਾਰ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਉਨ੍ਹਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦੇ ਪਤੀ ਦਰਸ਼ਨ ਬੁੱਟਰ ਨਾਭਾ ਵੱਲੋਂ ਆਪਣੇ ਕਈ ਸਾਹਿਤਕ ਪ੍ਰੋਗਰਾਮ ਅਤੇ ਉਤਸਵ ਵੀ ਰੱਦ ਕਰ ਦਿੱਤੇ ਗਏ ਸਨ। ਉਨ੍ਹਾਂ ਦੀ ਪਤਨੀ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਉਨ੍ਹਾਂ ਦੇ ਜੱਦੀ ਪਿੰਡ ਥੂਹੀ ਨਜ਼ਦੀਕ ਨਾਭਾ ਵਿਖੇ ਕੀਤਾ ਜਾ ਰਿਹਾ ਹੈ। ਸਾਹਿਤ ਜਗਤ ਨਾਲ ਜੁੜੀਆਂ ਹੋਈਆਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਪਰਿਵਾਰ ਨਾਲ ਗਹਿਰੀ ਹਮਦਰਦੀ ਜਾਹਿਰ ਕੀਤੀ ਗਈ ਹੈ।