ਹੁਣੇ ਹੁਣੇ ਪੰਜਾਬ ਦੇ ਇਸ ਜਿਲ੍ਹੇ ਚ ਇਸ ਦਿਨ ਸਕੂਲਾਂ ਚ ਛੁੱਟੀ ਦਾ ਹੋਇਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿੱਚ ਜਿੱਥੇ ਇਸ ਵਾਰ ਨਵੀਨੀਕਰਨ ਵੇਖਿਆ ਜਾ ਰਿਹਾ ਹੈ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਬਹੁਮਤ ਨਾਲ਼ ਸਰਕਾਰ ਬਣਾਈ ਗਈ ਹੈ। ਜਿੱਥੇ ਪੰਜਾਬ ਵਿਚ ਹੋਈਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 117 ਵਿਧਾਨ ਸਭਾ ਸੀਟਾਂ ਤੇ ਚੋਣਾਂ ਹੋਈਆਂ ਸਨ ਜਿਨ੍ਹਾਂ ਵਿੱਚੋਂ ਪੰਜ ਸੀਟਾਂ ਤੇ ਆਮ ਆਦਮੀ ਪਾਰਟੀ ਕਬਜ਼ਾ ਕਰਨ ਵਿੱਚ ਕਾਮਯਾਬ ਰਹੀ ਹੈ। ਉਥੇ ਹੀ ਰਵਾਇਤੀ ਪਾਰਟੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। 13 ਮਾਰਚ ਨੂੰ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਸਨ। ਹੁਣ ਪੰਜਾਬ ਵਿੱਚ ਇਸ ਜ਼ਿਲ੍ਹੇ ਵਿਚ ਇਸ ਦਿਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਜੁੜੀ ਹੋਈ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ 16 ਮਾਰਚ ਨੂੰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਕੀਤਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਵੱਲੋਂ ਪੰਜਾਬ ਦੇ ਸਾਰੇ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਇਤਿਹਾਸਕ ਜਿੱਤ ਦਰਜ ਕੀਤੀ ਗਈ ਹੈ।

ਉਥੇ ਹੀ ਨਵਾਂਸ਼ਹਿਰ ਜ਼ਿਲ੍ਹੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉੱਥੇ ਹੀ ਜ਼ਿਲੇ ਅੰਦਰ ਲੋਕਾਂ ਦੀ ਆਵਾਜਾਈ ਨੂੰ ਦੇਖਦੇ ਹੋਏ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਨਵਾਂਸ਼ਹਿਰ ਦੇ ਡੀ ਸੀ ਵੱਲੋਂ 16 ਮਾਰਚ ਨੂੰ ਸਕੂਲ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਆਉਣ ਜਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਨਵਾਂਸ਼ਹਿਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 16 ਮਾਰਚ ਨੂੰ ਬੰਦ ਰਹਿਣਗੇ।

ਇਸ ਬਾਰੇ ਐਲਾਨ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕੀਤਾ ਹੈ। ਕਿਉਂਕਿ 16 ਮਾਰਚ ਨੂੰ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਚਾਰ ਲੱਖ ਤੋਂ ਵਧੇਰੇ ਲੋਕਾਂ ਦੇ ਆਉਣ ਦੀ ਸੰਭਾਵਨਾ ਦੱਸੀ ਗਈ ਹੈ। ਜਿਸ ਕਾਰਨ ਸਕੂਲ ਆਉਣ-ਜਾਣ ਸਮੇਂ ਵਿਦਿਆਰਥੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਸੀ।