ਆਈ ਤਾਜਾ ਵੱਡੀ ਖਬਰ
ਦੇਸ਼ ਨੂੰ ਅਜਾਦ ਕਰਵਾਉਣ ਲਈ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ ਗਈ। ਅੱਜ ਉਹਨਾਂ ਸ਼ਹੀਦਾਂ ਦੀਆਂ ਸ਼ਹਾਦਤਾਂ ਕਾਰਨ ਹੀ ਭਾਰਤ ਦੇ ਸਾਰੇ ਬਾਸ਼ਿੰਦੇ ਆਜ਼ਾਦ ਫਿਜ਼ਾ ਵਿੱਚ ਆਜ਼ਾਦ ਸਾਹ ਲੈ ਰਹੇ ਹਨ। ਜਿਨ੍ਹਾਂ ਦੇਸ਼ ਭਗਤਾਂ ਵੱਲੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਗੁਲਾਮੀ ਦੀਆਂ ਜੰਜੀਰਾਂ ਨੂੰ ਤੋੜਨ ਲਈ ਆਪਣੀ ਜ਼ਿੰਦਗੀ ਦੀ ਪ੍ਰਵਾਹ ਨਹੀਂ ਕੀਤੀ ਗਈ ਸੀ। ਅੱਜ ਦੇ ਦਿਨ ਦੇਸ਼ ਨੂੰ ਆਜ਼ਾਦ ਹੋਏ 75 ਵਰ੍ਹੇ ਬੀਤ ਚੁੱਕੇ ਹਨ। ਉਹਨਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਜਿਨ੍ਹਾਂ ਦੀ ਬਦੌਲਤ ਇਸ ਦੇਸ਼ ਵਿੱਚ ਇਹ ਆਜ਼ਾਦੀ ਆਈ ਹੈ। ਇਸ ਅਜ਼ਾਦੀ ਲਈ ਉਸ ਸਮੇਂ ਲੋਕਾਂ ਨੇ ਆਪਣੇ ਪਿੰਡੇ ਉੱਪਰ ਬਹੁਤ ਸਾਰੇ ਦੁੱਖ ਸਹਿਣ ਕੀਤੇ ਹਨ। ਜਿਨ੍ਹਾਂ ਨੂੰ ਯਾਦ ਕਰਦਿਆਂ ਅੱਜ ਵੀ ਲੋਕਾਂ ਦੀਆਂ ਅੱਖਾਂ ਵਿਚੋਂ ਅੱਥਰੂ ਆ ਜਾਂਦੇ ਹਨ।
ਅੱਜ ਸਾਰੇ ਦੇਸ਼ ਵਿੱਚ ਧੂਮ-ਧਾਮ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ ਹੈ। ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਲੀ ਦੇ ਲਾਲ ਕਿਲੇ ਤੇ ਝੰਡਾ ਲਹਿਰਾ ਕੇ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕੀਤਾ ਗਿਆ। ਉੱਥੇ ਹੀ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਵੀ ਆਪਣੇ-ਆਪਣੇ ਰਾਜਾਂ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਹੁਣ ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਛੁੱਟੀ ਦੇ ਬਾਰੇ ਐਲਾਨ ਹੋ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਸਾਰੇ ਜਿਲ੍ਹਿਆਂ ਵਿੱਚ 15 ਅਗਸਤ ਦੇ ਜਸ਼ਨ ਮਨਾਏ ਗਏ ਹਨ।
ਉੱਥੇ ਹੀ ਇਸ ਆਜ਼ਾਦੀ ਦਿਹਾੜੇ ਤੇ ਵੱਖ-ਵੱਖ ਸਕੂਲਾਂ ਅਤੇ ਹੋਰ ਵਿਭਾਗਾਂ ਦੇ ਲੋਕਾਂ ਵੱਲੋਂ ਕਰਵਾਏ ਗਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਲਈ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਲੋਕਾਂ ਲਈ ਇੱਕ ਐਲਾਨ ਕੀਤਾ ਗਿਆ ਹੈ। ਜਾਰੀ ਕੀਤੇ ਗਏ ਇਸ ਐਲਾਨ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਅੱਜ 15 ਅਗਸਤ ਦੇ ਦਿਨ ਗੁਰਦਾਸਪੁਰ ਜ਼ਿਲ੍ਹੇ ਦੇ ਸਾਰੇ ਸਕੂਲ ਕਾਲਜ ਵਿੱਚ 75ਵੇਂ ਸੁਤੰਤਰਤਾ ਦਿਵਸ ਦੇ ਸਮਾਗਮ ਕਰਵਾਏ ਗਏ ਹਨ। ਜਿੱਥੇ ਸਾਰੇ ਬੱਚਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਉੱਥੇ ਹੀ ਡਿਪਟੀ ਕਮਿਸ਼ਨਰ ਵੱਲੋਂ 16 ਅਗਸਤ 2021 ਨੂੰ ਗੁਰਦਾਸਪੁਰ ਜ਼ਿਲੇ ਵਿਚ ਸਾਰੇ ਸਕੂਲਾਂ ਅੰਦਰ ਛੁੱਟੀ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਲਈ ਹੁਣ ਗੁਰਦਾਸਪੁਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ 15 ਅਗਸਤ ਦੀ ਛੁੱਟੀ ਕੀਤੀ ਗਈ ਹੈ, ਇਸ ਛੁੱਟੀ ਕਾਰਨ 16 ਅਗਸਤ ਨੂੰ ਸਾਰੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
Previous Postਆਖਰ ਪੰਜਾਬੀਆਂ ਲਈ ਬਿਜਲੀ ਨੂੰ ਲੈ ਕੇ ਆ ਗਈ ਇਹ ਵੱਡੀ ਖਬਰ – ਹੁਣ ਲੋਕਾਂ ਲਗਣਗੀਆਂ ਮੌਜਾਂ
Next Postਸੁਖਬੀਰ ਬਾਦਲ ਦੇ ਹੋਟਲਾਂ ਚ ਖੁੱਲਣਗੇ ਸਕੂਲ ਅਤੇ ਮਜੀਠੀਆ ਨੂੰ ਡਕਾਂਗੇ ਠਾਣੇ – ਇਸ ਵੱਡੇ ਲੀਡਰ ਨੇ ਕਰਤਾ ਐਲਾਨ