ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਵੱਖ-ਵੱਖ ਸਭਿਆਚਾਰ, ਅਤੇ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਰਹਿੰਦੇ ਹਨ ਉਥੇ ਹੀ ਪੰਜਾਬ ਅੰਦਰ ਆਉਣ ਵਾਲੇ ਦਿਨ ਤਿਉਹਾਰਾਂ ਨੂੰ ਵੀ ਸਾਰੇ ਲੋਕਾਂ ਵੱਲੋਂ ਆਪਸੀ ਪਿਆਰ ਅਤੇ ਸਾਂਝ ਨਾਲ ਖੁਸ਼ੀ-ਖੁਸ਼ੀ ਮਨਾਇਆ ਜਾ ਰਿਹਾ ਹੈ। ਪੰਜਾਬ ਵਿੱਚ ਇਸ ਸਮੇਂ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਇਕ ਤੋਂ ਬਾਅਦ ਇਕ ਲਗਾਤਾਰ ਖੁਸ਼ੀ ਦੇ ਤਿਉਹਾਰ ਆ ਰਹੇ ਹਨ। ਉਥੇ ਹੀ ਕਈ ਜ਼ਿਲਿਆਂ ਅੰਦਰ ਖਾਸ ਖੁਸ਼ੀ ਦੇ ਮੌਕਿਆਂ ਨੂੰ ਦੇਖਦੇ ਹੋਏ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਖ਼ਾਸ ਛੁੱਟੀ ਦਾ ਐਲਾਨ ਵੀ ਕਰ ਦਿੱਤਾ ਜਾਂਦਾ ਹੈ।
ਹੁਣ ਇਸ ਦਿਨ ਪੰਜਾਬ ਦੇ ਇਸ ਜਿਲ੍ਹੇ ਵਿਚ ਛੁੱਟੀ ਦਾ ਹੋ ਗਿਆ ਐਲਾਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਛੁੱਟੀ ਦਾ ਐਲਾਨ ਕਰ ਦਿਤਾ ਗਿਆ ਹੈ। ਜਿਸ ਨੂੰ ਸੁਣਦੇ ਹੀ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਉਥੇ ਹੀ ਗੁਰਦਾਸਪੁਰ ਜ਼ਿਲ੍ਹੇ ਅੰਦਰ ਕਲ ਜਿੱਥੇ 12 ਨਵੰਬਰ 2021 ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਉਥੇ ਹੀ ਛੁੱਟੀ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਇਹ ਛੁੱਟੀ ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ 12 ਨਵੰਬਰ ਨੂੰ ਕੀਤੀ ਜਾ ਰਹੀ ਹੈ। ਜਿਸ ਬਾਰੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫਤਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਦੱਸਿਆ ਗਿਆ ਹੈ ਕਿ ਇਹ ਛੁੱਟੀ ਉਪ ਮੰਡਲ ਮੈਜਿਸਟਰੇਟ,ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਅਤੇ ਵਿਦਿਅਕ ਸੰਸਥਾਵਾਂ ਜਿਨ੍ਹਾਂ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਸ਼ਾਮਲ ਹਨ ਉਨ੍ਹਾਂ ਸਭ ਵਿੱਚ ਲੋਕਲ ਛੁੱਟੀ ਐਲਾਨੀ ਗਈ ਹੈ।
ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਆਉਣ ਵਿਦਿਅਕ ਸੰਸਥਾਵਾਂ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹ ਪਹਿਲਾਂ ਦੀ ਤਰ੍ਹਾਂ ਹੀ ਲਈਆਂ ਜਾਣਗੀਆਂ। ਕਿਉਂਕਿ ਇਹਨੀਂ ਦਿਨੀਂ ਬਹੁਤ ਸਾਰੀਆਂ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ। ਬੱਚਿਆ ਦੀ ਪੜ੍ਹਾਈ ਅਤੇ ਭਵਿੱਖ ਨੂੰ ਮੱਦੇਨਜ਼ਰ ਰੱਖਦੇ ਹੋਏ ਕਿ ਇਨ੍ਹਾਂ ਪ੍ਰੀਖਿਆਵਾਂ ਨੂੰ ਜਾਰੀ ਰੱਖਿਆ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ 12 ਨਵੰਬਰ 2021 ਨੂੰ ਕੀਤੀ ਗਈ ਛੁੱਟੀ ਨਾਲ ਵਿਦਿਆਰਥੀ ਵਧੇਰੇ ਖੁਸ਼ ਨਜ਼ਰ ਆ ਰਹੇ ਹਨ।
Previous Postਪੰਜਾਬ ਚ ਇਥੇ ਅੱਗ ਨੇ ਮਚਾਇਆ ਕੋਹਰਾਮ ਮੱਚੀ ਭਾਰੀ ਤਬਾਹੀ – ਤਾਜਾ ਵੱਡੀ ਖਬਰ
Next Postਚੰਨੀ ਸਰਕਾਰ ਨੇ ਕਰਤਾ ਹੁਣ 61 ਲੱਖ ਪ੍ਰੀਵਾਰਾਂ ਲਈ ਵੱਡਾ ਐਲਾਨ – ਹੋਵੇਗਾ 5 -5 ਲੱਖ ਦਾ ਫਾਇਦਾ