ਹੁਣੇ ਹੁਣੇ ਪੰਜਾਬ ਦੇ ਇਸ ਸਾਬਕਾ ਵਿਧਾਇਕ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਦੇ ਵਿੱਚ ਜਿੱਥੇ ਸਿਆਸਤ ਪੂਰੀ ਤਰ੍ਹਾਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਗਰਮਾਈ ਹੋਈ ਹੈ। ਉਥੇ ਹੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੇ ਪਹਿਲਾਂ ਤੋਂ ਹੀ ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋਏ ਵਿਧਾਇਕ ਅਤੇ ਪਾਰਟੀ ਵਰਕਰ ਚੋਣਾਂ ਤੋਂ ਪਹਿਲਾਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਏ ਹਨ। ਉੱਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਦੇ ਸਿਆਸਤ ਤੋਂ ਵੱਖ ਹੋ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਕੁਝ ਨਵੇਂ ਚਿਹਰੇ ਵੀ ਸਿਆਸਤ ਵਿਚ ਸ਼ਾਮਲ ਹੋ ਰਹੇ ਹਨ।

ਇਸ ਤਰਾਂ ਪੰਜਾਬ ਦੀ ਸਿਆਸਤ ਵਿੱਚੋਂ ਕੁਝ ਦੁੱਖ ਭਰੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਹਨ ਜਿੱਥੇ ਅਹਿਮ ਸ਼ਖ਼ਸੀਅਤ ਇਸ ਫਾਨੀ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਸੋਗਮਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ, ਜਿਨ੍ਹਾਂ ਬਾਰੇ ਸੋਚਿਆ ਵੀ ਨਹੀਂ ਗਿਆ ਸੀ। ਹੁਣ ਪੰਜਾਬ ਦੇ ਇਸ ਸਾਬਕਾ ਵਿਧਾਇਕ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਸੰਤ ਅਜੀਤ ਸਿੰਘ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਉਹ ਕੁਝ ਸਮੇਂ ਤੋਂ ਆਪਣੀਆਂ ਸਿਆਸੀ ਅਤੇ ਸਮਾਜਿਕ ਸਰਗਰਮੀਆਂ ਨੂੰ ਵਿਰਾਮ ਦੇ ਰਹੇ ਸਨ। ਉੱਥੇ ਹੀ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪਾਰਲੀਮਨੀ ਬੋਰਡ ਦੇ ਚੇਅਰਮੈਨ ਦੇ ਅਹੁਦਿਆਂ ਦੇ ਅਧੀਨ ਸੇਵਾਵਾਂ ਦਿੱਤੀਆਂ ਗਈਆਂ ਹਨ। ਦੱਸਿਆ ਗਿਆ ਹੈ ਕਿ ਸਾਬਕਾ ਵਿਧਾਇਕ ਸੰਤ ਅਜੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਜਿਸ ਕਾਰਨ ਉਨ੍ਹਾਂ ਦੀ ਗੰਭੀਰ ਹਾਲਤ ਦੇ ਚਲਦੇ ਹੋਏ ਉਹਨਾਂ ਨੂੰ ਮੋਹਾਲੀ ਦੇ ਮੈਕਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ।

ਓਥੇ ਹੀ ਹਸਪਤਾਲ ਵਿੱਚ ਉਨ੍ਹਾਂ ਦਾ 82 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਆਪਣੇ ਆਖਰੀ ਸਾਹ ਹਸਪਤਾਲ ਵਿਚ ਲਏ ਹਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਰਾਜਨੀਤੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪਰਿਵਾਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਕੁਰਾਲੀ ਦੇ ਨਜ਼ਦੀਕ ਉਨ੍ਹਾਂ ਦੇ ਪਿੰਡ ਨੇਹੋਲ ਵਿਖੇ ਦਿਨ ਵੀਰਵਾਰ 23 ਦਸੰਬਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੇ ਦਿਹਾਂਤ ਉਪਰ ਵੱਖ-ਵੱਖ ਸ਼ਖਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।