ਪੰਜਾਬ ਅੰਦਰ ਠੰਡ ਹੁਣ ਲਗਾਤਾਰ ਵੱਧ ਰਹੀ ਹੈ। ਪੰਜਾਬੀਆਂ ਨੂੰ ਠੰਡ ਤੋਂ ਕੋਈ ਵੀ ਰਾਹਤ ਮਿਲਦੀ ਹੋਈ ਦਿਖਾਈ ਨਹੀਂ ਦੇ ਰਹੀ । ਦੂਜੇ ਪਾਸੇ ਮੌਸਮ ਵਿਭਾਗ ਦੇ ਵੱਲੋਂ ਵੀ ਪੰਜਾਬ ਦੇ ਮੌਸਮ ਨੂੰ ਲੈ ਕੇ ਲਗਾਤਾਰ ਅਲਰਟ ਜਾਰੀ ਕੀਤੇ ਜਾ ਰਹੇ ਹਨ। ਮੌਸਮ ਨਾਲ ਜੁੜੀ ਹੋਈ ਹੁਣ ਤਾਜ਼ਾ ਜਾਣਕਾਰੀ ਸਾਂਝੀ ਕਰਾਂਗੇ ਕਿ ਹੁਣ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਕਈ ਜਿਲਿਆਂ ਦੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿਸ ਕਾਰਨ ਪੰਜਾਬ ਵਿੱਚ ਹੁਣ ਆਉਣ ਵਾਲੇ ਦਿਨਾਂ ਅੰਦਰ ਕਾਫੀ ਠੰਡ ਪਵੇਗੀ।
ਦੱਸ ਦਈਏ ਕਿ ਪੰਜਾਬ ਦੇ ਕੁੱਲ ਪੰਜ ਜ਼ਿਲਿਆਂ ਦੇ ਵਿੱਚ ਹੁਣ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੋ ਚੁੱਕਿਆ ਹੈ। ਜਿਸ ਕਾਰਨ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਲਾਹ ਦਿੱਤੀ ਗਈ ਕਿ ਵਾਹਨਾਂ ਨੂੰ ਹੌਲੀ ਚਲਾਇਆ ਜਾਵੇ ਤਾਂ, ਜੋ ਕੋਈ ਹਾਦਸਾ ਨਾ ਹੋਵੇ । ਇਨਾ ਹੀ ਨਹੀਂ , ਸਗੋਂ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਕਈ ਜਿਲ੍ਹਿਆਂ ਦੇ ਵਿੱਚ ਮੀਂਹ ਵੀ ਪਵੇਗਾ । ਜੇਕਰ ਬੀਤੇ ਦਿਨਾਂ ਦੀ ਗੱਲ ਕੀਤੀ ਜਾਵੇ ਤਾਂ , ਪੰਜਾਬ ਦੇ ਔਸਤ ਤਾਪਮਾਨ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਦੇ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ । ਹੁਣ ਤੁਹਾਨੂੰ ਵਿਸਤਾਰ ਪੂਰਵਕ ਜਾਣਕਾਰੀ ਦਿੰਦੇ ਹਾਂ , ਕਿ ਪੰਜਾਬ ਦੇ ਕਿਹੜੇ ਕਿਹੜੇ ਜਿਲਿਆਂ ਦੇ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਹੋਇਆ ਹੈ। ਦਸਦਿਆਂ ਕਿ ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਲੁਧਿਆਣਾ ਅਤੇ ਬਰਨਾਲਾ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 100 ਮੀਟਰ ਦੇ ਨੇੜੇ ਰਹਿ ਸਕਦੀ । ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ 27 ਦਸੰਬਰ ਨੂੰ ਪੱਛਮੀ ਗੜਬੜੀ ਸਰਗਰਮ ਹੋ ਰਹੀ , ਜਿਸ ਕਾਰਨਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਿਹਨਾ ਵਿੱਚ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਸ਼ਾਮਲ ਹੈ । ਜੇਕਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦਾ ਮੌਸਮ ਬਦਲਦਾ ਹੈ ਤਾਂ, ਸੁਭਾਵਿਕ ਤੌਰ ਤੇ ਕੜਾਕੇ ਦੀ ਵੀ ਠੰਡ ਪਵੇਗੀ। ਜਿਸ ਕਾਰਨ ਬਚਿਆ ਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਣ ਦੀ ਜਰੂਰਤ ਹੋਵੇਗੀ।