ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ । ਜਿਨ੍ਹਾਂ ਵਿੱਚ ਕਈ ਜਗ੍ਹਾ ਤੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਕਾਰਨ ਅਜਿਹੇ ਹਾਦਸਿਆ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਵੀ ਪੈਂਦਾ ਹੈ। ਦੇਸ਼ ਅੰਦਰ ਜਿੱਥੇ ਬਹੁਤ ਸਾਰੇ ਸੜਕ ਹਾਦਸੇ , ਬਿਮਾਰੀਆਂ,ਅਤੇ ਕਈ ਹੋਰ ਹਾਦਸਿਆ ਵਿੱਚ ਲੋਕਾਂ ਦੀ ਜਾਨ ਜਾ ਰਹੀ ਹੈ। ਉਥੇ ਹੀ ਵਾਪਰਨ ਵਾਲੇ ਭਿਆਨਕ ਹਵਾਈ ਹਾਦਸੇ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ।
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਵਿਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਹੁਣ ਪੰਜਾਬ ਦੇ ਇਸ ਗੁਆਂਢੀ ਸੂਬੇ ਵਿਚ ਹੋਏ ਹਵਾਈ ਹਾਦਸੇ ਬਾਰੇ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਬਚਾਅ ਕਾਰਜ ਜ਼ੋਰਾਂ ਸ਼ੋਰਾਂ ਨਾਲ਼ ਸ਼ੁਰੂ ਕਰ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲੇ ਵਿੱਚ ਇੱਕ ਹਵਾਈ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ।
ਇਹ ਹਵਾਈ ਹਾਦਸਾ ਉਸ ਸਮੇਂ ਵਾਪਰਿਆ ਹੈ ਜਦੋਂ ਸਿਖਲਾਈ ਦੌਰਾਨ ਪਟਨੀਟਾਪ ਖੇਤਰ ਵਿਚ ਇਕ ਭਾਰਤੀ ਹਵਾਈ ਫੌਜ ਦਾ ਜਹਾਜ਼ ਦੁਰਘਟਨਾਗ੍ਰਸਤ ਹੋ ਗਿਆ। ਜਿਸ ਸਮੇਂ ਇਹ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਇਆ ਤਾਂ ਇਸ ਵਿੱਚ 2 ਪਾਈਲਟ ਸਵਾਰ ਸਨ। ਇਸ ਹਾਦਸੇ ਤੋਂ ਬਾਅਦ ਬਚਾਅ ਕਾਰਜ ਟੀਮਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਦੋਵਾਂ ਦੀ ਹਸਪਤਾਲ ਵਿਚ ਜ਼ੇਰੇ-ਇਲਾਜ ਮੌਤ ਹੋ ਗਈ। ਜਿਸ ਸਮੇਂ ਭਾਰਤੀ ਫੌਜ ਦੇ ਚੀਤਾ ਹੈਲੀਕਾਪਟਰ ਦੇ ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲੇ ਵਿਚ ਸ਼ਿਵ ਗੜ੍ਹ ਇਲਾਕੇ ਵਿੱਚ ਹਾਦਸਾਗ੍ਰਸਤ ਹੋਣ ਦੀ ਖਬਰ ਸਾਹਮਣੇ ਆਈ ਤਾਂ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।
ਮੰਗਲਵਾਰ ਨੂੰ ਪਾਇਲਟ ਅਤੇ ਇੱਕ ਸਹਿ ਪਾਇਲਟ ਵੱਲੋਂ ਸਿਖਲਾਈ ਦੌਰਾਨ ਇਹ ਉਡਾਣ ਭਰੀ ਗਈ ਸੀ। ਜਦੋਂ ਹੈਲੀਕਾਪਟਰ ਹੇਠਾਂ ਆਉਂਦਾ ਵੇਖਿਆ ਤਾਂ ਲੋਕਾਂ ਵੱਲੋਂ ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਹੈਲੀਕਾਪਟਰ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਅਤੇ ਜਿਸ ਵੱਲੋਂ ਬਚਾਅ ਕਾਰਜ ਸ਼ੁਰੂ ਕੀਤੇ ਗਏ।
Previous Postਪੰਜਾਬ ਪੁਲਸ ਚ ਭਰਤੀ ਹੋਏ ਮਾਪਿਆਂ ਦੇ ਇਕਲੋਤੇ ਪੁੱਤ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ ਇਲਾਕੇ ਚ ਛਾਇਆ
Next Postਪੰਜਾਬ ਦੇ ਨਵੇਂ ਮੁਖ ਮੰਤਰੀ ਸਪੈਸ਼ਲ ਜਹਾਜ ਚ ਰਵਾਨਾ ਹੋ ਕੇ ਇਥੇ ਗਏ ਇਹ ਕੰਮ ਕਰਨ – ਤਾਜਾ ਵੱਡੀ ਖਬਰ