ਹੁਣੇ ਹੁਣੇ ਪੰਜਾਬ ਦੇ ਚੋਟੀ ਦੇ ਮਸ਼ਹੂਰ ਆਗੂ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਵੱਖ ਵੱਖ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੇ ਖੇਤਰਾਂ ਵਿਚ ਕੋਈ ਨਾ ਕੋਈ ਦੁੱਖਦਾਈ ਖਬਰ ਆਏ ਦਿਨ ਸਾਹਮਣੇ ਆ ਹੀ ਜਾਂਦੀ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਪੰਜਾਬ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪਾਉਂਦੀਆਂ ਹਨ। ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨਾਲ ਜੁੜੀਆਂ ਹੋਈਆਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿੱਥੇ ਉਹ ਸੜਕ ਹਾਦਸਿਆਂ, ਬਿਮਾਰੀਆ ਅਤੇ ਕਈ ਹੋਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਵੱਖ ਵੱਖ ਇਨ੍ਹਾਂ ਖੇਤਰਾਂ ਦੀਆਂ ਸਖਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਪੰਜਾਬ ਦੇ ਚੋਟੀ ਦੇ ਮਸ਼ਹੂਰ ਆਗੂ ਦੇ ਘਰੇ ਹੋਈ ਮੌਤ ਕਾਰਨ ਮਾਤਮ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਰਾਏਕੋਟ ਤੋਂ ਸਾਹਮਣੇ ਆਈ ਹੈ ਜਿੱਥੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਖਬਰ ਦੀ ਜਾਣਕਾਰੀ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦਸਿਆ ਗਿਆ ਹੈ ਕਿ ਮਹਿੰਦਰ ਕੌਰ ਤਲਵੰਡੀ ਜੋ ਕਿ ਪਿਛਲੇ ਕੁਝ ਸਮੇਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ

ਜਿੱਥੇ ਉਹ ਜੇਰੇ ਇਲਾਜ ਸਨ ਉਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਤਲਵੰਡੀ ਦਾ ਹਸਪਤਾਲ ਵਿੱਚ 91 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਬਾਰੇ ਗੱਲਬਾਤ ਕਰਦੇ ਹੋਏ ਉਨ੍ਹਾਂ ਦੇ ਸਪੁੱਤਰ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਤੇ ਐਸਜੀਪੀਸੀ ਮੈਂਬਰ ਜਗਜੀਤ ਸਿੰਘ ਤਲਵੰਡੀ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਮਾਤਾ ਜੀ ਦਾ ਅੰਤਿਮ ਸੰਸਕਾਰ ਕੱਲ੍ਹ 23 ਜੁਲਾਈ 2021 ਨੂੰ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਰਾਏ ਵਿਖੇ ਦੁਪਹਿਰ 3 ਵਜੇ ਕੀਤਾ ਜਾਵੇਗਾ।

ਮਾਤਾ ਮਹਿੰਦਰ ਕੌਰ ਤਲਵੰਡੀ ਦੇ ਅਕਾਲ ਚਲਾਣੇ ਦੀ ਖਬਰ ਸੁਣਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜ਼ਿਕਰਯੋਗ ਹੈ ਕਿ ਬੀਬੀ ਮਹਿੰਦਰ ਕੌਰ ਤਲਵੰਡੀ ਨੂੰ ਪਿਛਲੀ ਬਾਦਲ ਸਰਕਾਰ ਵੱਲੋਂ ਉਮਰ ਭਰ ਲਈ ਕੈਬਨਿਟ ਰੈਂਕ ਦਾ ਦਰਜਾ ਹਾਸਲ ਸੀ। ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ।