ਆਈ ਤਾਜਾ ਵੱਡੀ ਖਬਰ
ਬੱਚਿਆਂ ਦੀ ਬਿਹਤਰੀਨ ਪ੍ਰਵਰਿਸ਼ ਵਾਸਤੇ ਕਈ ਤਰ੍ਹਾਂ ਦੀਆਂ ਮੁਢੱਲੀਆਂ ਜਰੂਰਤਾਂ ਹੁੰਦੀਆਂ ਹਨ। ਜਿਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਕੇ ਹੀ ਬੱਚਿਆਂ ਦੇ ਭਵਿੱਖ ਨੂੰ ਉਜਵੱਲ ਕੀਤਾ ਜਾ ਸਕਦਾ ਹੈ। ਮਾਂ ਬਾਪ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈਕੇ ਡਾਢੇ ਚਿੰਤਤ ਹੁੰਦੇ ਹਨ। ਜਿਸ ਕਾਰਨ ਉਹ ਆਪਣੇ ਬੱਚਿਆਂ ਦੀ ਸਹੀ ਢੰਗ ਨਾਲ ਦੇਖਭਾਲ ਕਰਨ ਤੋਂ ਲੈ ਕੇ ਉਨ੍ਹਾਂ ਦੇ ਖਾਣ-ਪੀਣ ਅਤੇ ਉਨ੍ਹਾਂ ਦੀ ਪੜ੍ਹਾਈ ਦਾ ਖਾਸ ਖਿਆਲ ਰੱਖਦੇ ਹਨ। ਬੱਚਿਆਂ ਦੀ ਵਿੱਦਿਆ ਨੂੰ ਲੈ ਕੇ ਸਕੂਲਾਂ ਵੱਲੋਂ ਵੀ ਕਈ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱ-ਕ-ਤ ਦਾ ਸਾਹਮਣਾ ਨਾ ਕਰਨਾ ਪਵੇ।
ਇਸੇ ਲਈ ਹੁਣ ਪੰਜਾਬ ਸੂਬੇ ਦਾ ਸਿੱਖਿਆ ਵਿਭਾਗ ਇਕ ਮੁਹਿੰਮ ਦੇ ਤਹਿਤ 738 ਸਰਕਾਰੀ ਸਕੂਲਾਂ ਨੂੰ ਲਾਭ ਪਹੁੰਚਾਉਣ ਜਾ ਰਿਹਾ ਹੈ ਅਤੇ ਇਸ ਵਾਸਤੇ 4 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ। ਮਿਲ ਰਹੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਦੇ ਹੇਠ ਇਹ ਰਾਸ਼ੀ ਸੂਬੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਨੂੰ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਦੇ ਜ਼ਰੀਏ ਹੀ ਪੰਜਾਬ ਸੂਬੇ ਦੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ।
ਵਿਭਾਗ ਦੇ ਇਕ ਬੁਲਾਰੇ ਅਨੁਸਾਰ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਕਮ ਐਸਪੀਡੀ ਵੱਲੋਂ ਇਸ ਮੁਹਿੰਮ ਦੇ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇੱਕ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਪੱਤਰ ਦੇ ਅਨੁਸਾਰ ਪੰਜਾਬ ਸੂਬੇ ਅੰਦਰ 738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾਵੇਗਾ ਜਿਸ ਦੇ ਵਿਚ 363 ਪ੍ਰਾਇਮਰੀ, 90 ਮਿਡਲ, 109 ਹਾਈ ਅਤੇ 176 ਸੀਨੀਅਰ ਸੈਕੰਡਰੀ ਸਕੂਲ ਆਉਂਦੇ ਹਨ। ਪੰਜਾਬ ਦੀ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਗਈ ਇਹ ਗ੍ਰਾਂਟ
ਸਕੂਲਾਂ ਦੇ ਵਿੱਚ ਵੱਖ ਵੱਖ ਕਾਰਜਾਂ ਲਈ ਵਰਤੀ ਜਾਵੇਗੀ। ਜਿਸ ਵਿਚ ਸਕੂਲ ਦੇ ਗੇਟਾਂ ਦੀ ਸੁੰਦਰਤਾ ਨੂੰ ਵਧਾਉਣ ਲਈ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਸਕੂਲ ਤੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ 18 ਹਜ਼ਾਰ ਰੁਪਏ ਪ੍ਰਤੀ ਸਕੂਲ ਦਿੱਤੇ ਜਾਣਗੇ। ਸਰਕਾਰੀ ਸਕੂਲਾਂ ਦੇ ਵਿਚ ਕਲਰ ਕੋਡਿੰਗ ਵਾਸਤੇ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ 25 ਹਜ਼ਾਰ ਰੁਪਏ ਪ੍ਰਤੀ ਸਕੂਲ ਤੇ ਸਰਕਾਰੀ ਹਾਈ ਸਕੂਲਾਂ ਨੂੰ 50 ਹਜ਼ਾਰ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ 75 ਹਜ਼ਾਰ ਰੁਪਏ ਪ੍ਰਤੀ ਸਕੂਲ ਦਿੱਤੇ ਜਾਣਗੇ। ਇਸ ਦੇ ਨਾਲ ਹੀ ਸਕੂਲਾਂ ਦੇ ਵਿੱਚ ਬੱਚਿਆਂ ਵਾਸਤੇ ਸਿੱਖਿਆ ਪਾਰਕਾਂ ਬਣਾਉਣ ਲਈ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਸਕੂਲ ਤੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ 20 ਹਜ਼ਾਰ ਰੁਪਏ ਪ੍ਰਤੀ ਸਕੂਲ ਦਿੱਤੇ ਜਾਣਗੇ।
Previous Postਪੰਜਾਬ ਚ ਅੱਜ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Next Postਹੁਣੇ ਹੁਣੇ ਕਿਸਾਨਾਂ ਨੇ ਸੁਪ੍ਰੀਮ ਕੋਰਟ ਦੇ ਆਏ ਫੈਸਲੇ ਤੋਂ ਬਾਅਦ ਕਰ ਲਿਆ ਇਹ ਵੱਡਾ ਫੈਸਲਾ