ਹੁਣੇ ਹੁਣੇ ਪੰਜਾਬ ਦੇ ਸਕੂਲਾਂ ਬਾਰੇ ਸਰਦੀ ਨੂੰ ਦੇਖਦੇ ਹੋਏ ਆਈ ਇਹ ਨਵੀਂ ਅਹਿਮ ਖਬਰ

ਪੰਜਾਬ ਚ ਪੈ ਰਹੀ ਕੜਾਕੇ ਦੀ ਠੰਡ ਦੇ ਚਲਦਿਆਂ ਹੋਇਆਂ ਜਿੱਥੇ ਬੱਚਿਆਂ ਦਾ ਸਕੂਲ ਆਉਣਾ ਜਾਣਾ ਮੁਸ਼ਕਿਲ ਹੋ ਗਿਆ ਹੈ ਕਿਉਂਕਿ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਉਸ ਤੋਂ ਬਾਅਦ ਵਿੱਚ ਸਕੂਲ ਖੁੱਲ੍ ਚੁੱਕੇ ਹਨ। ਠੰਡ ਤੇ ਧੁੰਦ ਦੇ ਚਲਦਿਆਂ ਹੋਇਆਂ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਿਤ ਦਿਖਾਈ ਦੇ ਰਹੇ ਹਨ। ਉੱਥੇ ਹੀ ਹੁਣ ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਠੰਡ ਨੂੰ ਵੇਖਦਿਆਂ ਹੋਇਆਂ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਸਿਫਾਰਿਸ਼ ਕੀਤੀ ਗਈ ਹੈ ਕਿ ਸਕੂਲ ਦੇ ਸਮੇਂ ਵਿੱਚ ਤਬਦੀਲੀ ਕੀਤੀ ਜਾਵੇ। ਜਿੱਥੇ ਸਕੂਲਾਂ ਦਾ ਸਮਾਂ 31 ਜਨਵਰੀ ਤੱਕ ਸਵੇਰੇ 10 ਵਜੇ ਕੀਤਾ ਜਾਵੇ। ਕਿਉਂਕਿ ਵਧੇਰੇ ਠੰਡ ਅਤੇ ਸੰਘਣੀ ਧੁੰਦ ਦੇ ਚਲਦਿਆਂ ਹੋਇਆਂ ਇਹ ਸਿਫਾਰਿਸ਼ ਕੀਤੀ ਗਈ ਹੈ। ਕਿਉਂਕਿ ਸਵੇਰੇ ਬੱਚੇ ਸਕੂਲ ਜਾਂਦੇ ਹਨ ਅਤੇ ਸੰਘਣੀ ਧੁੰਦ ਦੇ ਚਲਦਿਆਂ ਹੋਇਆਂ ਕਈ ਹਾਦਸੇ ਵੀ ਹੋ ਚੁੱਕੇ ਹਨ। ਬਾਲ ਅਧਿਕਾਰ ਕਮਿਸ਼ਨ ਵੱਲੋਂ ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਠੰਡ ਅਤੇ ਧੁੰਦ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲਾਂ ਦੇ ਖੁੱਲਣ ਦੇ ਸਮੇਂ ਵਿੱਚ ਤਬਦੀਲੀ ਕੀਤੀ ਜਾਵੇ। ਕਈ ਸੂਬਿਆਂ ਵਿੱਚ ਠੰਡ ਦੇ ਚਲਦਿਆਂ ਹੋਇਆਂ 15 ਜਨਵਰੀ ਤੱਕ ਛੁੱਟੀਆਂ ਚ ਵਾਧਾ ਕਰ ਦਿੱਤਾ ਗਿਆ ਸੀ। ਉੱਥੇ ਹੀ ਪੰਜਾਬ ਸਰਕਾਰ ਤੋਂ ਵੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਛੁੱਟੀਆਂ ਵਿੱਚ ਵਾਧਾ ਹੋ ਸਕਦਾ ਹੈ ਜਾਂ ਸਮੇਂ ਵਿੱਚ ਤਬਦੀਲੀ ਕੀਤੀ ਜਾ ਸਕਦੀ ਹੈ। ਪਰ ਸਰਕਾਰ ਵੱਲੋਂ ਅਜਿਹਾ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਸੀ। ਜਦਕਿ ਪ੍ਰਾਈਵੇਟ ਸਕੂਲਾਂ ਨੇ ਸਮੇਂ ਦੀ ਤਬਦੀਲੀ ਕਰ ਦਿੱਤੀ ਸੀ। ਮੌਸਮ ਵਿਭਾਗ ਵੱਲੋਂ ਜਿੱਥੇ ਪਹਿਲਾਂ ਹੀ ਠੰਡ, ਧੁੰਦ ਅਤੇ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਸਰਕਾਰ ਨੂੰ ਬਾਲ ਅਧਿਕਾਰ ਕਮਿਸ਼ਨ ਵੱਲੋਂ ਹੁਣ 31 ਜਨਵਰੀ ਤੱਕ ਸਮੇਂ ਦੀ ਤਬਦੀਲੀ ਲਈ ਇਹ ਸਿਫਾਰਿਸ਼ ਕੀਤੀ ਗਈ ਹੈ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਵੇ।