ਹੁਣੇ ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਵਿੱਚ ਕਮੀ ਆਈ ਸੀ ਤੇ ਮੁੜ ਤੋਂ ਪਾਬੰਦੀਆਂ ਵਿਚ ਢਿੱਲ ਦਿਤੀ ਗਈ ਸੀ ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਆਮ ਹੋ ਸਕੇ। ਕਿਉਂਕਿ ਕਰੋਨਾ ਦੇ ਦੌਰ ਵਿੱਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਬਹੁਤ ਸਾਰੇ ਲੋਕਾਂ ਦੇ ਕੰਮ ਕਾਜ ਠੱਪ ਹੋਣ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਸਨ ਜਿਸ ਕਾਰਨ ਉਹਨਾਂ ਦਾ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਹੁਣ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ।
ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤੀ ਦੇਣ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜਿੱਥੇ ਇਕ ਦੂਜੀ ਪਾਰਟੀ ਦੇ ਮੈਂਬਰ ਜਾਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਉਥੇ ਹੀ ਕੁਝ ਪਾਰਟੀਆਂ ਵੱਲੋਂ ਆਪਸੀ ਗੱਠਜੋੜ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ ਅਤੇ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿੱਚ ਆ ਰਹੇ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ ਬਾਦਲ ਵਿਖੇ ਇਕ ਕਮਰਾ ਬੰਦ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਜਿੱਥੇ ਪ੍ਰਕਾਸ਼ ਸਿੰਘ ਬਾਦਲ ਸ਼ਾਮਲ ਹੋਣਗੇ ਉਥੇ ਹੀ ਇੰਡੀਅਨ ਨੈਸ਼ਨਲ ਲੋਕ ਦਲ ਦੇ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਵਿਚਕਾਰ ਗੱਲਬਾਤ ਹੋ ਰਹੀ ਹੈ। ਭਰੋਸੇਯੋਗ ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਪਾਰਟੀ ਵੱਲੋਂ ਚੋਣਾਂ ਨੂੰ ਲੈ ਕੇ ਇੱਕਜੁੱਟ ਹੋਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਨ੍ਹਾਂ ਦੋਹਾਂ ਪਰਿਵਾਰਾਂ ਦੇ ਰਿਸ਼ਤੇ ਬਹੁਤ ਸਮੇਂ ਤੋਂ ਆਪਸ ਵਿਚ ਗੂੜੇ ਬਣੇ ਹੋਏ ਹਨ। ਇਸ ਮੀਟਿੰਗ ਬਾਰੇ ਜਿਥੇ ਬਾਦਲ ਪਰਿਵਾਰ ਵੱਲੋਂ ਇਸ ਨੂੰ ਸ਼ਿਸ਼ਟਾਚਾਰ ਦੱਸਿਆ ਜਾ ਰਿਹਾ ਹੈ ਉਥੇ ਹੀ ਲੋਕਾਂ ਵੱਲੋਂ ਇਸ ਨੂੰ ਰਾਜਨੀਤਿਕ ਦੀ ਨਜ਼ਰ ਨਾਲ ਵੇਖਿਆ ਜਾ ਰਿਹਾ ਹੈ। ਕਾਫੀ ਲੰਮੇ ਅਰਸੇ ਬਾਅਦ ਹੋਣ ਵਾਲੀ ਇਹ ਗੱਲ ਬਾਤ ਨੂੰ ਕਈ ਹਲਕਿਆਂ ਵਿੱਚ ਕਾਫ਼ੀ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ।
Previous Postਮੌਜੂਦਾ ਹਾਲਾਤਾਂ ਨੂੰ ਦੇਖਦੇ ਪੰਜਾਬ ਸਰਕਾਰ ਨੇ ਸਕੂਲਾਂ ਦੇ ਬੱਚਿਆਂ ਲਈ ਲਿਆ ਇਹ ਫੈਸਲਾ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਪੰਜਾਬ ਚ ਇਸ ਸਕੂਲ ਦੇ 8 ਵਿਦਿਆਰਥੀ ਨਿਕਲੇ ਪੌਜੇਟਿਵ, ਮਚਿਆ ਹੜਕਮਪ ਸਕੂਲ ਕਰਤਾ ਬੰਦ