ਆਈ ਤਾਜਾ ਵੱਡੀ ਖਬਰ
ਇਸ ਸਾਲ ਦੇ ਵਿੱਚ ਇਨੀਆ ਜ਼ਿੰਦਗੀਆ ਇਸ ਦੁਨੀਆ ਤੋਂ ਤੋਂ ਦੂਰ ਹੋ ਜਾਣਗੀਆਂ । ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ । ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਵਿਸ਼ਵ ਵਿਚ ਆਉਣ ਵਾਲੀਆਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ।
ਇਕ ਤੋਂ ਬਾਅਦ ਇਕ ਅਜਿਹੀਆਂ ਖਬਰਾਂ ਨੇ ਇਨਸਾਨ ਦੇ ਮਨੋਬਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੇ ਵਿਚ ਜਿਥੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ। ਉਥੇ ਹੀ ਕੁਝ ਬੀਮਾਰੀਆਂ ਦੇ ਚੱਲਦੇ ਹੋਏ ,ਤੇ ਕੁਝ ਸੜਕ ਹਾਦਸੇ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਇਸ ਸਾਲ ਦੇ ਵਿੱਚ ਰਾਜਨੀਤਿਕ ਜਗਤ, ਖੇਡ ਜਗਤ ,ਸਾਹਿਤ ਜਗਤ, ਧਾਰਮਿਕ ਜਗਤ, ਫਿਲਮ ਜਗਤ ,ਮਨੋਰੰਜਨ ਜਗਤ, ਵਿਚੋਂ ਬਹੁਤ ਸਾਰੀਆਂ ਸਖਸ਼ੀਅਤਾ ਇਸ ਦੁਨੀਆ ਨੂੰ ਅਲਵਿਦਾ ਆਖ ਗਈਆ। ਜਿਨ੍ਹਾਂ ਦੇ ਜਾਣ ਨਾਲ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਹੁਣ ਪੰਜਾਬ ਦੇ ਸਾਬਕਾ ਮੰਤਰੀ ਦੀ ਹੋਈ ਅਚਾਨਕ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਡਿਪਟੀ ਸਪੀਕਰ ਪੰਜਾਬ ਸਤਪਾਲ ਗੋਸਾਈ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਵੱਲੋਂ ਦਿੱਤੀ ਗਈ। ਸੱਤਪਾਲ ਗੁਸਾਈਂ ਇਕ ਵਾਰ ਜ਼ਿਲ੍ਹਾ ਪ੍ਰਧਾਨ ,ਇਕ ਵਾਰ ਕੌਂਸਲਰ, ਤਿੰਨ ਵਾਰ ਵਿਧਾਇਕ ਬਣੇ, ਜਿਨ੍ਹਾਂ ਪੰਜਾਬ ਵਾਸੀਆਂ ਦੀ ਸੇਵਾ ਕੀਤੀ।
ਦੋ ਵਾਰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਇਕ ਵਾਰ ਸਿਹਤ ਮੰਤਰੀ ਬਣਕੇ ਸਿਵਲ ਹਸਪਤਾਲ ਦਾ ਨਵੀਨੀਕਰਨ ਕੀਤਾ। ਉਨ੍ਹਾਂ ਵੱਲੋਂ ਕੀਤੇ ਗਏ 23 ਇਤਿਹਾਸਕ ਫੈਸਲਿਆਂ ਦਾ ਫਾਇਦਾ ਸਾਰੇ ਪੰਜਾਬ ਵਾਸੀਆਂ ਨੂੰ ਹੋ ਰਿਹਾ ਹੈ। ਸੱਤਪਾਲ ਗੋਸਾਈਂ ਵੀ ਪਿਛਲੇ ਕਾਫੀ ਲੰਮੇ ਅਰਸੇ ਬਿਮਾਰ ਚਲਦੇ ਆ ਰਹੇ ਸਨ। ਅੱਜ ਸਵੇਰੇ ਉਨ੍ਹਾਂ ਨੂੰ ਸਾਹ ਲੈਣ ਦੀ ਤਕਲੀਫ ਹੋਣ ਕਰਕੇ ਲੁਧਿਆਣੇ ਦੇ ਸੀ ਐਮ ਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਨੇ ਅੱਜ ਆਖ਼ਰੀ ਸਾਹ ਲਿਆ। ਉਹ 85 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਦਿਹਾਂਤ ਤੇ ਵੱਖ ਵੱਖ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਉਹਨਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Previous Postਪੰਜਾਬ ਚ ਇਥੇ ਹੋਇਆ ਵੱਡਾ ਹਾਦਸਾ ਕਈ ਗੱਡੀਆਂ ਆਪਸ ਚ ਵਜੀਆਂ – ਮਚੀ ਹਾਹਾਕਾਰ
Next Postਸੁਖਬੀਰ ਬਾਦਲ ਨੇ ਹੁਣ ਮੋਦੀ ਸਰਕਾਰ ਬਾਰੇ ਦਿੱਤਾ ਅਜਿਹਾ ਬਿਆਨ ਸਾਰੇ ਪਾਸੇ ਹੋ ਰਹੀ ਚਰਚਾ