ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ। ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੀ ਸ਼ੂਰਆਤ ਦੇ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋ-ੜ-ਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ । ਮੁ-ਸ਼-ਕਿ-ਲਾਂ । ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ । ਹ-ਲੂ-ਣਾ । ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ।
ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਅਸਰ ਪੈਂਦਾ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਘਰ ਮੌਤ ਹੋਣ ਕਾਰਨ ਸੋਗ ਦੀ ਲਹਿਰ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਛੋਟੇ ਬੇਟੇ ਗੁਰਿੰਦਰ ਸਿੰਘ ਕੈਰੋਂ ਦਾ ਦਿਲ ਦਾ । ਦੌ- ਰਾ । ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਾਲਾਂ ਤੋਂ ਠੀਕ ਨਹੀਂ ਸਨ। ਗੁਰਿੰਦਰ ਸਿੰਘ ਕੈਰੋਂ ਨੇ ਸਾਲ 1998 ਵਿਚ ਵਿਧਾਨ ਸਭਾ ਚੋਣਾਂ ਤੋਂ ਇਲਾਵਾ 1999 ਵਿੱਚ ਤਰਨਤਾਰਨ ਹਲਕੇ ਤੋਂ ਕਾਂਗਰਸ ਦੀ ਟਿਕਟ ਤੇ ਲੋਕ ਸਭਾ ਦੀ ਚੋਣ ਲੜੀ ਸੀ। ਉਹਨਾਂ ਨੇ ਆਪਣੇ ਪਿਤਾ ਪ੍ਰਤਾਪ ਸਿੰਘ ਕੈਰੋਂ ਦੇ ਜੀਵਨ ਤੇ ਇੱਕ ਕਿਤਾਬ ਵਿੱਚ ਸਹਿ ਲੇਖਨ ਕੀਤਾ ਹੈ।
ਉਨ੍ਹਾਂ ਨੇ ਪਿਛਲੇ ਸਾਲ ਅਗਸਤ ਵਿੱਚ ਹੀ ਆਪਣੇ ਪਿਤਾ ਤੇ ਲਿਖੀ ਗਈ ਇਸ ਪੁਸਤਕ ਦਾ ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸਕਾਰ ਰਾਜੀਵ ਲੋਚਨ ਅਤੇ ਉਸ ਦੀ ਪਤਨੀ ਮੀਤਾ ਨਾਲ ਸਹਿ ਲੇਖਨ ਕੀਤਾ ਸੀ। ਇਸ ਪੁਸਤਕ ਵਿੱਚ ਉਹਨਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਜੀਵਨ ਦੇ ਵੱਖ-ਵੱਖ ਵੱਖ ਵੱਖ ਪਹਿਲੂਆਂ ਤੇ ਅਤੇ ਉਨ੍ਹਾਂ ਦੀ । ਹੱ-ਤਿ-ਆ । ਨਾਲ ਜੁੜੀ ਹੋਈ ਜਾਣਕਾਰੀ ਦਾ ਜ਼ਿਕਰ ਕੀਤਾ ਹੈ। ਗੁਰਿੰਦਰ ਸਿੰਘ ਕੈਰੋਂ 86 ਵਰ੍ਹਿਆਂ ਦੇ ਸਨ। ਉਨ੍ਹਾਂ ਦਾ ਸਸਕਾਰ ਅੱਜ ਚੰਡੀਗੜ੍ਹ ਵਿੱਚ ਕਰ ਦਿੱਤਾ ਗਿਆ ਹੈ। ਉਹ ਆਪਣੇ ਪਿੱਛੇ ਦੋ ਬੇਟੀਆਂ ਅਤੇ ਇੱਕ ਬੇਟਾ ਛੱਡ ਗਏ ਹਨ।
Previous Postਹੁਣ ਕਿਸਾਨ ਅੰਦੋਲਨ ਤੋਂ 6 ਜਨਵਰੀ ਬਾਰੇ ਆ ਗਈ ਵੱਡੀ ਖਬਰ- ਹੋਇਆ ਇਹ ਐਲਾਨ
Next Postਕਾਰਾਂ ਗੱਡੀਆਂ ਮੋਟਰ ਸਾਈਕਲ ਵਾਲਿਆਂ ਲਈ ਆਈ ਵੱਡੀ ਖਬਰ ਹੁਣ ਹੋ ਗਿਆ ਇਹ ਐਲਾਨ