ਹੁਣੇ ਹੁਣੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

ਦੇਸ਼ ਅੰਦਰ ਕੇਂਦਰ ਸਰਕਾਰ ਵੱਲੋਂ ਕਿਸਾਨੀ ਨੂੰ ਢਾਹ ਲਾਉਣ ਵਾਲੇ ਕਾਲੇ ਕਾਨੂੰਨ ਜਿਸ ਸਮੇਂ ਤੋਂ ਲਾਗੂ ਕੀਤੇ ਗਏ ਹਨ। ਉਸ ਸਮੇਂ ਤੋਂ ਹੀ ਦੇਸ਼ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਜਥੇ ਬੰਦੀਆਂ 26 ਨਵੰਬਰ ਤੋਂ ਕੜਾਕੇ ਦੀ ਠੰਢ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਹਨ। ਇਸ ਸੰਘਰਸ਼ ਵਿਚ ਜਿਥੇ ਪੰਜਾਬ ਦੇ ਕਲਾਕਾਰ ਅਤੇ ਗਾਇਕ ਤੇ ਹਰ ਵਰਗ ਦੇ ਲੋਕਾਂ ਵੱਲੋਂ ਇਸ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ।

ਇਨ੍ਹਾਂ ਖੇਤੀ ਕਾਨੂੰਨਾ ਕਰਕੇ ਭਾਜਪਾ ਤੇ ਸ਼੍ਰੋਮਣੀ ਸ਼੍ਰੋਮਣੀ ਅਕਾਲੀ ਦਲ ਦਾ ਗੱਠ ਜੋੜ ਟੁੱ-ਟ ਚੁੱਕਾ ਹੈ। ਕੇਂਦਰ ਸਰਕਾਰ ਦੇ ਖਿਲਾਫ ਜਾ ਕੇ ਬਹੁਤ ਸਾਰੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਅੰਦਰ ਕਰਵਾਈਆਂ ਗਈਆਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਦੀ ਤਸਵੀਰ ਸਾਫ ਹੋ ਚੁੱਕੀ ਹੈ। ਇਨ੍ਹਾਂ ਚੋਣਾਂ ਦੌਰਾਨ ਭਾਜਪਾ ਨੂੰ ਪੰਜਾਬ ਅੰਦਰ ਹਾਰ ਦਾ ਮੂੰਹ ਦੇਖਣਾ ਪਿਆ ਹੈ।

ਉੱਥੇ ਹੀ ਅਕਾਲੀ ਦਲ ਦੇ ਮੁਕਾਬਲੇ ਕਾਂਗਰਸ ਵਧੇਰੇ ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀ ਹੈ। ਇਨ੍ਹਾਂ ਚੋਣਾਂ ਵਿਚ ਵੋਟਰਾਂ ਵੱਲੋਂ ਉਨ੍ਹਾਂ ਪਾਰਟੀਆਂ ਨੂੰ ਦਿਖਾ ਦਿੱਤਾ ਗਿਆ ਹੈ ਜੋ ਲੋਕਾਂ ਦੇ ਆਪਣੇ ਨਾਲ ਹੋਣ ਦਾ ਦਾਅਵਾ ਕਰ ਰਹੀਆਂ ਸਨ। ਜਲਾਲਾਬਾਦ ਤੋਂ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਉਨ੍ਹਾਂ ਦੇ ਆਪਣੇ ਹਲਕੇ ਨਾਲ ਸਬੰਧਤ ਉੱਘੇ ਅਕਾਲੀ ਆਗੂ ਸੁਖਮੰਦਰ ਸਿੰਘ, ਹਰਜਿੰਦਰ ਸਿੰਘ ਅਤੇ ਸੁਖਪਾਲ ਸਿੰਘ ਪਿੰਡ ਤੋਤਿਆਂ ਵਾਲੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ

ਕੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਵਿੱਚ ਹੋਈਆਂ ਨਗਰ ਨਿਗਮ, ਨਗਰ ਪਾਲਿਕਾ ਦੀਆਂ ਚੋਣਾਂ ਵਿੱਚ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਜਿਤਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸ ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਜਾਵੇਗੀ, ਤੇ ਸੂਬੇ ਅੰਦਰ ਫਿਰ ਤੋਂ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੋਵੇਗੀ।