ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਲੋਕਾਂ ਵੱਲੋਂ ਸੋਚਿਆ ਨਹੀਂ ਗਿਆ ਸੀ। ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਘੱਟ ਸਮਾਂ ਬਚਿਆ ਹੈ। ਜਿੱਥੇ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਪੰਜਾਬ ਦੀ ਸਿਆਸਤ ਵਿਚ ਉਥਲ-ਪੁਥਲ ਵੀ ਵੇਖੀ ਜਾ ਰਹੀ ਹੈ। ਕਾਂਗਰਸ ਵਿਚ ਛਿੜੀ ਹੋਈ ਕਾਟੋ-ਕ-ਲੇ-ਸ਼ ਦੇ ਕਾਰਨ ਹੀ ਹੁਣ ਮੰਤਰੀ ਮੰਡਲ ਵਿਚ ਬਦਲਾਅ ਵੀ ਕੀਤਾ ਗਿਆ ਹੈ। ਪਿਛਲੇ ਦਿਨੀਂ ਜਿਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ।
ਉਥੇ ਹੀ ਨਵੇਂ ਮੰਤਰੀ ਮੰਡਲ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ ਅਤੇ ਮੁੱਖ ਮੰਤਰੀ ਦੇ ਨਵੇਂ ਮੰਤਰੀ ਮੰਡਲ ਦਾ ਗਠਨ ਕੀਤਾ ਜਾਵੇਗਾ। ਅੱਜ ਇੱਥੇ ਨਵੇਂ ਚਿਹਰਿਆਂ ਨੂੰ ਐਲਾਨਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉਥੇ ਹੀ ਪਿਛਲੇ ਦਿਨੀਂ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਹੁਣ ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ ਬਾਰੇ ਇਕ ਹੋਰ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਡੀ ਜੀ ਪੀ ਦਿਨਕਰ ਗੁਪਤਾ ਵੱਲੋਂ ਇਕ ਮਹੀਨੇ ਦੀ ਛੁੱਟੀ ਤੇ ਜਾਣ ਦੀ ਅਪੀਲ ਕੀਤੀ ਗਈ ਸੀ।
ਉਥੇ ਹੀ ਪੱਤਰ ਵਿੱਚ ਉਨ੍ਹਾਂ ਵੱਲੋਂ ਕੇਂਦਰੀ ਡੈਪੂਟੇਸ਼ਨ ਲਈ ਛੁੱਟੀ ਮੰਗੀ ਗਈ ਸੀ। ਹੁਣ ਉਨ੍ਹਾਂ ਦੀ ਜਗ੍ਹਾ ਤੇ ਪੰਜਾਬ ਸਰਕਾਰ ਵੱਲੋਂ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦੇ ਨਵੇਂ ਡੀਜੀਪੀ ਦੇ ਅਹੁਦੇ ਵਾਸਤੇ ਨਾਮ ਘੋਸ਼ਿਤ ਕੀਤਾ ਗਿਆ ਹੈ। ਜੋ ਪੰਜਾਬ ਦੇ ਡੀ ਜੀ ਪੀ ਵਜੋ ਸਾਰਾ ਕੰਮ ਵੇਖਣਗੇ। ਜਿੱਥੇ ਉਨ੍ਹਾਂ ਨੂੰ ਡੀਜੀਪੀ ਦੇ ਸਾਰੇ ਕਾਰਜ ਭਾਰ ਦੀ ਜ਼ਿੰਮੇਵਾਰੀ ਦੇ ਦਿੱਤੀ ਗਈ ਹੈ। ਨਵੇਂ ਬਣਾਏ ਗਏ ਡੀਜੀਪੀ ਇਕਬਾਲ ਸਿੰਘ ਸਹੋਤਾ ਸਾਲ 1988 ਬੈਚ ਦੇ ਅਧਿਕਾਰੀ ਹਨ। ਜਿਨ੍ਹਾਂ ਨੂੰ ਹੁਣ ਨਵੇਂ ਡੀਜੀਪੀ ਵਜੋਂ ਤੈਨਾਤ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਨਵਾਂ ਡੀਜੀਪੀ ਇਸ ਲਈ ਤੈਨਾਤ ਕੀਤਾ ਗਿਆ ਹੈ , ਕਿਉਕਿ ਡੀ ਜੀ ਪੀ ਦਿਨਕਰ ਗੁਪਤਾ ਵੱਲੋ ਛੁੱਟੀ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੀ ਪਤਨੀ ਵਿੰਨੀ ਮਹਾਜਨ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸਾਰੇ ਲੋਕਾਂ ਦੀ ਨਜ਼ਰ ਡੀ ਜੀ ਪੀ ਦਿਨਕਰ ਗੁਪਤਾ ਉੱਪਰ ਟਿਕੀ ਹੋਈ ਸੀ।
Previous Postਹੁਣੇ ਹੁਣੇ ਮੁੱਖ ਮੰਤਰੀ ਚੰਨੀ ਨੇ ਹਰ ਮੰਗਲਵਾਰ ਲਈ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਪੰਜਾਬ ਦੇ ਨਵੇਂ ਮੰਤਰੀਆਂ ਬਾਰੇ ਆ ਗਈ ਆਖਰ ਵੱਡੀ ਖਬਰ ਇਹ ਇਹ ਹੋਣਗੇ ਨਵੇਂ ਮੰਤਰੀ