ਹੁਣੇ ਹੁਣੇ ਪੰਜਾਬ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ – ਇਹਨਾਂ ਤਰੀਕਾ ਨੂੰ ਪੈ ਸਕਦਾ ਮੀਂਹ

ਆਈ ਤਾਜਾ ਵੱਡੀ ਖਬਰ 

ਜਨਵਰੀ ਦੇ ਮਹੀਨੇ ਵਿਚ ਜਿੱਥੇ ਲੋਕਾਂ ਨੂੰ ਵਧੇਰੇ ਸਮਾਂ ਠੰਡ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸੂਰਜ ਦੇ ਦਰਸ਼ਨ ਕਰਨ ਲਈ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ। ਉਥੇ ਹੀ ਹੋਣ ਵਾਲੀ ਲਗਾਤਾਰ ਬਰਸਾਤ ਅਤੇ ਪਹਾੜੀ ਖੇਤਰਾਂ ਵਿਚ ਹੋਣ ਵਾਲੀ ਬਰਫਬਾਰੀ ਦੇ ਕਾਰਨ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਲੋਕਾਂ ਨੂੰ ਵਧੇਰੇ ਠੰਢ ਦੇ ਕਾਰਣ ਕਈ ਮੁਸ਼ਕਲਾਂ ਪੇਸ਼ ਆਈਆਂ। ਹੁਣ ਵੀ ਪੰਜਾਬ ਵਿੱਚ ਜਿੱਥੇ ਸਵੇਰ ਦੇ ਸਮੇਂ ਗਹਿਰੀ ਧੁੰਦ ਪੈ ਰਹੀ ਹੈ ਜਿਸ ਕਾਰਨ ਆਵਾਜਾਈ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਆ ਰਹੀਆਂ ਹਨ, ਕਿਉਂਕਿ ਵਿਜੀਬਿਲਟੀ ਵਿੱਚ ਕਮੀ ਹੋਣ ਕਾਰਨ ਕਈ ਤਰ੍ਹਾਂ ਦੇ ਸੜਕ ਹਾਦਸੇ ਵੀ ਵਾਪਰਦੇ ਹਨ।

ਮੌਸਮ ਵਿਭਾਗ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਪਹਿਲਾਂ ਹੀ ਜਾਣਕਾਰੀ ਦੇ ਦਿੱਤੀ ਜਾਂਦੀ ਹੈ। ਜਿਸ ਸਦਕਾ ਲੋਕ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਸਕਣ। ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਜਿਥੇ ਇਨ੍ਹਾਂ ਤਰੀਕਾਂ ਨੂੰ ਮੀਂਹ ਪੈ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਵਿੱਚ ਜਿੱਥੇ ਹੁਣ ਪੱਛਮੀ ਚੱਕਰਵਾਤ ਦੇ ਕਾਰਨ ਫਿਰ ਤੋਂ ਬਰਸਾਤ ਹੋਣ ਦੀ ਸੰਭਾਵਨਾ ਦੱਸੀ ਗਈ ਹੈ ਉਥੇ ਹੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ 3 ਅਤੇ 4 ਫਰਵਰੀ ਨੂੰ ਪੰਜਾਬ ਵਿੱਚ ਕਈ ਜਗ੍ਹਾ ਤੇ ਬਰਸਾਤ ਹੋ ਸਕਦੀ ਹੈ।

ਜਿੱਥੇ ਆਉਣ ਵਾਲੇ ਇਨ੍ਹਾਂ ਕੁੱਝ ਦਿਨਾਂ ਵਿੱਚ ਠੰਢ ਵਧ ਜਾਵੇਗੀ ਉਥੇ ਹੀ ਪੰਜਾਬ ਦੇ ਲੋਕਾਂ ਨੂੰ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੋਮਵਾਰ ਅਤੇ ਮੰਗਲਵਾਰ ਨੂੰ ਲਗਾਤਾਰ ਧੁੰਦ ਦੇ ਪੈਣ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਪੇਸ਼ ਆਈਆਂ ਹਨ। ਪਿਛਲੇ ਦੋ ਤਿੰਨ ਦਿਨ ਤੋਂ ਜਿੱਥੇ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਸਰਦੀ ਤੋਂ ਕੁਝ ਰਾਹਤ ਮਿਲਦੀ ਹੈ।

ਉੱਥੇ ਹੀ ਹੋਣ ਵਾਲੀ ਵਧੇਰੇ ਬਰਸਾਤ ਫਸਲਾਂ ਲਈ ਵੀ ਨੁਕਸਾਨ ਦਾ ਕਾਰਨ ਬਣ ਸਕਦੀ ਹੈ। ਜਿੱਥੇ ਫਿਰ ਤੋਂ ਮੌਸਮ ਵਿੱਚ ਤਬਦੀਲੀ ਦੇਖੀ ਜਾ ਰਹੀ ਹੈ ਜਿੱਥੇ ਤੇਜ਼ ਹਵਾਵਾਂ ਚੱਲਣ ਕਾਰਨ ਅਤੇ ਘੱਟ ਧੁੱਪ ਨਿਕਲਣ ਕਾਰਨ ਅੱਜ ਅਤੇ ਕੱਲ ਲੋਕਾਂ ਨੂੰ ਦੋ ਦਿਨਾਂ ਤੋਂ ਲਗਾਤਾਰ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਮੌਸਮ ਨੂੰ ਧਿਆਨ ਵਿੱਚ ਰੱਖ ਕੇ ਹੀ ਆਪਣੇ ਖੇਤੀ ਸਬੰਧੀ ਕੰਮ ਕਰਨ ਦੀ ਸਲਾਹ ਦਿੱਤੀ ਗਈ ਹੈ।