ਹੁਣੇ ਹੁਣੇ ਪੰਜਾਬ ਵਾਸੀਆਂ ਲਈ ਆਈ ਖੁਸ਼ਖਬਰੀ – ਹੋ ਗਿਆ ਇਹ ਐਲਾਨ , ਲੋਕਾਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਲੋਕਾਂ ਦੀ ਆਰਥਿਕ ਹਾਲਤ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਦੇ ਦੌਰ ਵਿੱਚ ਬਹੁਤ ਸਾਰੇ ਲੋਕਾਂ ਨੂੰ ਮੁਫ਼ਤ ਰਾਸ਼ਨ ਮੁਹਈਆ ਕਰਵਾਇਆ ਜਾ ਰਿਹਾ ਹੈ। ਕੋਰੋਨਾ ਕਾਰਨ ਬਹੁਤ ਸਾਰੇ ਬੇਰੁਜ਼ਗਾਰ ਹੋਏ ਨੌਜਵਾਨਾਂ ਨੂੰ ਵੀ ਰੋਜ਼ਗਾਰ ਦਿੱਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਲਈ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਨੂੰ ਵੀ ਲਾਗੂ ਕੀਤਾ ਜਾ ਰਿਹਾ ਹੈ ਤੇ ਕੁੱਝ ਪਹਿਲਾਂ ਤੋਂ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਵਿੱਚ ਸੁਧਾਰ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਵਾਸੀਆਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਸਰਕਾਰ ਵੱਲੋਂ ਐਲਾਨ ਹੋ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਸੂਬਾ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਧੀਆਂ ਦੇ ਵਿਆਹ ਦੌਰਾਨ ਸ਼ਗਨ ਸਕੀਮ ਦੇ ਤਹਿਤ ਉਨ੍ਹਾਂ ਨੂੰ ਆਸ਼ੀਰਵਾਦ ਦੇ ਰੂਪ ਵਿੱਚ 21 ਹਜ਼ਾਰ ਰੁਪਏ ਦਿੱਤੇ ਜਾਂਦੇ ਸਨ। ਇਸ ਸ਼ਗਨ ਸਕੀਮ ਵਿਚ ਸੂਬਾ ਸਰਕਾਰ ਵੱਲੋਂ ਸੁਧਾਰ ਕੀਤਾ ਗਿਆ ਹੈ। ਸਰਕਾਰ ਵੱਲੋਂ ਲੋੜਵੰਦਾਂ ਅਤੇ ਮਜ਼ਦੂਰਾਂ ਦੀਆਂ ਧੀਆਂ ਦੇ ਵਿਆਹ ਲਈ ਕੀਤੇ ਜਾਣ ਵਾਲੇ ਸ਼ਗਨ ਨੂੰ ਹੁਣ 51 ਹਜ਼ਾਰ ਕੀਤਾ ਜਾ ਰਿਹਾ ਹੈ।

ਇਸ ਯੋਜਨਾ ਦਾ ਫਾਇਦਾ ਉਹ ਪਰਿਵਾਰ ਲੈ ਸਕਦੇ ਹਨ ਜਿਨ੍ਹਾਂ ਦੀ ਸਲਾਨਾ ਆਮਦਨ 30 ਹਜ਼ਾਰ ਤੋਂ ਵਧੇਰੇ ਨਹੀਂ ਹੋਵੇਗੀ। ਸ਼ਗਨ ਦੀ ਇਹ ਸਕੀਮ ਪਤੀ-ਪਤਨੀ ਦੇ ਸਾਂਝੇ ਖਾਤਿਆਂ ਵਿੱਚ ਭੇਜੀ ਜਾਵੇਗੀ। ਜਿਸ ਨਾਲ ਨਵਵਿਆਹਿਆ ਜੋੜਾ ਅਪਣੇ ਘਰੇਲੂ ਸਮਾਨ ਦੀ ਖਰੀਦ ਕਰ ਸਕਦਾ ਹੈ। ਸ਼ੋਸ਼ਲ ਜਸਟਿਸ ਐਂਡ ਇੰਪਰੂਵਮੈਂਟ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਸ਼ਗਨ ਸਕੀਮ ਦੇ ਤਹਿਤ ਹੁਣ ਤੱਕ ਆਈਆਂ ਸਾਰੀਆਂ ਫਾਇਲਾਂ ਨੂੰ ਬਜਟ ਦੇ ਅਨੁਸਾਰ ਕਲੀਅਰ ਕਰ ਦਿੱਤਾ ਗਿਆ ਹੈ।

ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਸ਼ਗਨ ਸਕੀਮ ਨੂੰ 51 ਹਜ਼ਾਰ ਰੁਪਏ ਕੀਤੇ ਜਾਣ ਦਾ ਐਲਾਨ ਮਹਿਲਾ ਦਿਵਸ ਮੌਕੇ ਤੇ ਕੀਤਾ ਗਿਆ ਸੀ। ਇਹ ਸ਼ਗਨ ਸਕੀਮ ਜੁਲਾਈ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਫਰਵਰੀ 2021 ਤੱਕ 422 ਬਿਨੇਕਰ ਇਸ ਦਾ ਫਾਇਦਾ ਲੈ ਚੁੱਕੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਅਰਜ਼ੀਆਂ ਦੇਣ ਦੇ ਬਾਅਦ ਸ਼ਗਨ ਸਕੀਮ ਨਾ ਮਿਲਣ ਦੀਆਂ ਸ਼ਿਕਾਇਤਾਂ ਵੀ ਕੀਤੀਆਂ ਗਈਆਂ ਸਨ ਉੱਥੇ ਹੀ ਕੁੱਝ ਲੋਕਾਂ ਨੂੰ 11 ਸਾਲ ਬਾਅਦ ਇਸ ਯੋਜਨਾ ਦਾ ਫਾਇਦਾ ਹੋਇਆ ਹੈ।