ਹੁਣੇ ਹੁਣੇ ਪੰਜਾਬ ਸਕੂਲਾਂ ਦੇ ਬਾਰੇ ਚ ਆਈ ਇਹ ਵੱਡੀ ਖਬਰ – ਬੱਚਿਆਂ ਅਤੇ ਮਾਪਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਫਿਰ ਤੋਂ ਪਿਛਲੇ ਦੋ ਮਹੀਨਿਆਂ ਤੋਂ ਕਰੋਨਾ ਦਾ ਕਹਿਰ ਵਧ ਰਿਹਾ ਹੈ। ਕਰੋਨਾ ਦੇ ਕ-ਹਿ-ਰ ਨੂੰ ਦੇਖਦੇ ਹੋਏ ਸਰਕਾਰ ਚਿੰ-ਤਾ ਵਿੱਚ ਹੈ ਅਤੇ ਕਈ ਸਖਤ ਕਦਮ ਚੁੱਕੇ ਜਾ ਰਹੇ ਹਨ। ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ, ਕਈ ਸਖਤ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਹਨ। ਸੂਬੇ ਅੰਦਰ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਕੀਤੀ ਬੈਠਕ ਦੌਰਾਨ ਅਹਿਮ ਫੈਸਲੇ ਲੈਂਦੇ ਹੋਏ ਵਿਦਿਅਕ ਅਦਾਰਿਆਂ ਨੂੰ 31 ਮਾਰਚ ਤੱਕ ਬੰਦ ਕੀਤਾ ਗਿਆ ਸੀ।

ਉਸ ਤੋਂ ਬਾਅਦ ਸੂਬੇ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ 30 ਅਪ੍ਰੈਲ ਤੱਕ ਇਹ ਸਮੇਂ ਸੀਮਾ ਵਧਾ ਦਿੱਤੀ ਗਈ ਹੈ । ਉਥੇ ਹੀ ਸੂਬੇ ਅੰਦਰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ। ਬੱਚਿਆਂ ਦੀ ਪੜ੍ਹਾਈ ਦੇ ਨੁਕਸਾਨ ਨੂੰ ਦੇਖਦੇ ਹੋਏ ਕੁਝ ਨਿੱਜੀ ਸਕੂਲਾਂ ਵੱਲੋਂ ਸਕੂਲਾਂ ਨੂੰ ਬੰਦ ਕੀਤੇ ਜਾਣ ਤੇ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੇ ਸਕੂਲਾਂ ਵਿੱਚ ਇੱਕ ਵੱਡੀ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਮਾਪਿਆਂ ਅਤੇ ਬੱਚਿਆ ਵਿਚਕਾਰ ਖੁਸ਼ੀ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਇਹ ਫੈਸਲਾ ਲੈ ਕੇ ਇਸ ਦਾ ਐਲਾਨ ਕੀਤਾ ਗਿਆ ਹੈ।

ਜਿੱਥੇ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਹੁਣ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਸਰਕਾਰ ਵੱਲੋਂ 8ਵੀਂ ਕਲਾਸ ਤੋਂ 12ਵੀ ਕਲਾਸ ਤੱਕ ਦੇ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖਣ ਲਈ ਟੈਬ ਦਿੱਤੇ ਜਾਣ ਦਾ ਖਰੜਾ ਤਿਆਰ ਕੀਤਾ ਗਿਆ ਹੈ। ਜਿਸ ਦੇ ਜ਼ਰੀਏ ਬੱਚੇ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੇ। ਇਹ ਟੈਬ ਅੱਠਵੀਂ ਤੋਂ ਦਸਵੀਂ ਕਲਾਸ ਤੱਕ ਦੇ ਬੱਚਿਆਂ ਨੂੰ 6 ਇੰਚ ਦੇ ਜਾਰੀ ਕੀਤੇ ਜਾਣਗੇ। ਗਿਆਰਵੀਂ ਅਤੇ ਬਾਰਵੀਂ ਕਲਾਸ ਦੇ ਬੱਚਿਆਂ ਨੂੰ ਅੱਠ ਇੰਚ ਦੇ ਟੈਬ ਦਿੱਤੇ ਜਾਣਗੇ। ਹਾਈ ਪਾਵਰ ਖਰੀਦ ਕਮੇਟੀ ਦੀ ਮੀਟਿੰਗ ਵਿੱਚ ਟੈਂਡਰ ਪ੍ਰਕ੍ਰਿਆ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਸਾਰੀ ਪ੍ਰਕਿਰਿਆ ਵਾਸਤੇ ਸੂਬਾ ਸਰਕਾਰ ਵੱਲੋਂ 700 ਕਰੋੜ ਰੁਪਏ ਦੇ ਕਰੀਬ ਖਰਚਾ ਕੀਤਾ ਜਾਵੇਗਾ।

ਸਰਕਾਰ ਵੱਲੋਂ ਜਾਰੀ ਕੀਤੇ ਗਏ ਟੈਬ ਅਗਲੇ ਮਹੀਨੇ ਤੱਕ ਸਾਰੇ ਸਕੂਲਾਂ ਵਿਚ ਪਹੁੰਚਾ ਦਿੱਤੇ ਜਾਣਗੇ। ਸਿੱਖਿਆ ਵਿਭਾਗ ਦੀ ਯੋਜਨਾ ਦੇ ਤਹਿਤ ਸਰਕਾਰੀ ਸਕੂਲਾਂ ਦੇ 8 ਲੱਖ ਵਿਦਿਆਰਥੀਆਂ ਨੂੰ ਇਹ ਟੈਬ ਦਿੱਤੇ ਜਾਣਗੇ। ਇਹਨਾਂ ਟੈਬ ਦੀ ਵੰਡ ਸਕੂਲ ਦੀ ਲਾਇਬਰੇਰੀ ਰਾਹੀਂ ਕੀਤੀ ਜਾਵੇਗੀ ਤਾਂ ਜੋ ਸਕੂਲ ਵਿੱਚ ਇਸ ਦਾ ਡਾਟਾ ਕਾਇਮ ਰਹੇ। ਇਸ ਤੋਂ ਇਲਾਵਾ ਪਹਿਲੀ ਕਲਾਸ ਤੋਂ 7ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਕੋਈ ਵੀ ਟੈਬ ਨਹੀਂ ਦਿੱਤੇ ਜਾਣਗੇ, ਪ੍ਰੰਤੂ ਉਨ੍ਹਾਂ ਦੀ ਪੜ੍ਹਾਈ ਸਮਾਰਟ ਰੂਮ ਕਲਾਸਾਂ ਦੁਆਰਾ ਹੀ ਕੀਤੀ ਜਾਵੇਗੀ।