ਹੁਣੇ ਹੁਣੇ ਪੰਜਾਬ ਸਰਕਾਰ ਨੇ ਜਾਰੀ ਕੀਤੇ ਇਹ ਸਖ਼ਤ ਹੁਕਮ, ਸਕੂਲਾਂ ਚ ਮਚਿਆ ਹੜਕੰਪ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਦੇ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਧੀਆ ਬਣਾਇਆ ਜਾ ਸਕੇ ਜਿਸ ਦੇ ਚਲਦੇ ਆਏ ਦਿਨ ਹੀ ਮਾਨ ਸਰਕਾਰ ਦੇ ਵੱਲੋਂ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਖੋ ਵੱਖਰੇ ਫਰਮਾਨ ਜਾਰੀ ਕੀਤੇ ਜਾਂਦੇ ਹਨ, ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਸਕੂਲਾਂ ਦੇ ਵਿੱਚ ਹੜਕੰਪ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ ਪੰਜਾਬ ਸਰਕਾਰ ਨੇ ਸੂਬੇ ਦੇ ਮਾਨਤਾ ਪ੍ਰਾਪਤ ਸਕੂਲਾਂ ‘ਤੇ 18 ਫੀਸਦੀ ਜੀ.ਐੱਸ.ਟੀ. ਲਾਗੂ ਕਰਨ ਦਾ ਫਰਮਾਨ ਸੁਣਾਇਆ ਗਿਆ, ਜਿਸ ਫਰਮਾਨ ਨੇ ਹੁਣ ਪੰਜਾਬ ਦੇ ਸਕੂਲਾਂ ‘ਚ ਹੜਕੰਪ ਮਚ ਗਿਆ , ਜਿਸ ‘ਤੇ ਸਕੂਲ ਸੰਗਠਨ ਰਾਸਾ ਨੇ ਸਰਕਾਰ ਦੇ ਇਸ ਫੈਸਲੇ ਨੂੰ ਤਾਨਾਸ਼ਾਹੀ ਫ਼ਰਮਾਨ ਕਰਾਰ ਕਰ ਦਿੱਤਾ ਜਿਸ ਦੇ ਚਲਦੇ ਉਹਨਾਂ ਵੱਲੋਂ ਇਸ ਦਾ ਕਾਫੀ ਵਿਰੋਧ ਕੀਤਾ ਗਿਆ l

ਜਿਸ ਨੂੰ ਲੈ ਕੇ ਰਾਸਾ ਨੇ ਐਲਾਨ ਕੀਤਾ ਹੈ ਕਿ ਜੇ ਸਰਕਾਰ ਵੱਲੋਂ ਲਿਆ ਗਿਆ ਫੈਸਲਾ ਵਾਪਸ ਨਾ ਲਿਆ ਗਿਆ ਤਾਂ, ਆਉਣ ਵਾਲੇ ਸਮੇਂ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਜਿਸ ਨੂੰ ਲੈ ਕੇ ਉਹਨਾਂ ਵੱਲੋਂ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ l ਉਧਰ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਤਪਾਲ ਮਹਾਜਨ ਤੇ ਸੂਬਾ ਜਨਰਲ ਸਕੱਤਰ ਸੁਰਜੀਤ ਸ਼ਰਮਾ ਬਬਲੂ ਨੇ ਦੱਸਿਆ ਕਿ ਪੰਜਾਬ ਵਿੱਚ ਰਾਸਾ ਦੇ 4 ਹਜ਼ਾਰ ਤੋਂ ਵੱਧ ਸਕੂਲ ਘੱਟ ਫੀਸਾਂ ’ਤੇ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰ ਰਹੇ ਹਨ। ਰਾਸਾ ਸਕੂਲਾਂ ਦਾ ਪੜ੍ਹਿਆ-ਲਿਖਿਆ ਅਤੇ ਹੋਣਹਾਰ ਸਟਾਫ਼ ਬੱਚਿਆਂ ਦੇ ਉੱਜਵਲ ਭਵਿੱਖ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਉਹਨਾਂ ਵੱਲੋਂ ਆਖਿਆ ਗਿਆ ਹੈ, ਉਹ ਸਰਕਾਰ ਵੱਲੋਂ ਜਿਸ ਤਰੀਕੇ ਦਾ ਫਰਮਾਨ ਸੁਣਾਇਆ ਗਿਆ, ਓਹੋ ਪੰਜਾਬ ਸਰਕਾਰ ਦਾ ਇੱਕ ਤਾਨਾਸ਼ਾਹੀ ਰਵਈਆ ਹੈ ਜਿਸ ਦਾ ਸਾਡੀ ਪੂਰੀ ਜਥੇਬੰਦੀ ਦੇ ਵੱਲੋਂ ਵਿਰੋਧ ਕੀਤਾ ਜਾਂਦਾ ਹੈ l ਲੀਡਰਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਰਾਸਾ ਦੇ ਸਕੂਲਾਂ ਨੂੰ ਭਰੋਸਾ ਸੀ ਕਿ ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਨੂੰ ਆ ਰਹੀਆਂ ਦਿੱਕਤਾਂ ਦਾ ਸਰਕਾਰ ਪਹਿਲ ਦੇ ਆਧਾਰ ਉੱਤੇ ਹੱਲ ਕਰੇਗੀ, ਪਰ ਅਫਸੋਸ ਦੀ ਗੱਲ ਇਹ ਹੈ ਕਿ ਸਰਕਾਰ ਵੱਲੋਂ ਹੱਲ ਕਰਨ ਦੀ ਥਾਂ ਉੱਤੇ ਸਕੂਲਾਂ ਉੱਤੇ GST ਲਾ ਦਿੱਤਾ ਹੈ। ਹੁਣ ਉਹਨਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਾਰੀ ਕੀਤੇ ਗਏ ਇਸ ਫਰਮਾਨ ਨੂੰ ਜਲਦੀ ਤੋਂ ਜਲਦੀ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਭਰ ਦੇ ਵਿੱਚ ਵੱਡਾ ਧਰਨਾ ਉਲੀਕਿਆ ਜਾਵੇਗਾ।