ਹੁਣੇ ਹੁਣੇ ਪੰਜਾਬ ਸਰਕਾਰ ਵਲੋਂ ਇਹਨਾਂ ਲਈ ਹੋ ਗਿਆ ਇਹ ਐਲਾਨ , ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਸਰਕਾਰ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਖੁਸ਼ ਕੀਤਾ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਆਪਣੇ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ ਜਿਸ ਵਿੱਚ ਸਰਕਾਰ ਵੱਲੋਂ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਭਰੋਸਾ ਦਿਵਾਇਆ ਗਿਆ ਸੀ। ਉਸ ਨੂੰ ਵੀ ਸਰਕਾਰ ਵੱਲੋਂ ਹੌਲੀ-ਹੌਲੀ ਪੂਰਾ ਕੀਤਾ ਜਾ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਨਵੀਆਂ ਨੌਕਰੀਆਂ ਦਾ ਐਲਾਨ ਕੀਤਾ ਜਾ ਰਿਹਾ ਹੈ ਉਥੇ ਹੀ ਪਹਿਲਾਂ ਤੋਂ ਵੱਖ ਵੱਖ ਵਿਭਾਗਾਂ ਵਿੱਚ ਤੈਨਾਤ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਲਈ ਵੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਅਜਿਹਾ ਹੀ ਪ੍ਰਦਰਸ਼ਨ 6 ਸਤੰਬਰ ਤੋਂ ਸਰਕਾਰੀ ਬੱਸਾਂ ਦੇ ਕਾਮਿਆਂ ਵੱਲੋਂ ਸ਼ੁਰੂ ਕੀਤਾ ਗਿਆ ਹੈ ਜੋ ਅਣਮਿੱਥੇ ਸਮੇਂ ਲਈ ਹ-ੜ-ਤਾ-ਲ ਤੇ ਚਲੇ ਗਏ ਹਨ। ਜਿਸ ਕਾਰਨ ਪੰਜਾਬ ਵਿੱਚ ਸਾਰੀਆਂ ਸਰਕਾਰੀ ਬੱਸਾਂ 6 ਸਤੰਬਰ ਤੋਂ ਖੜ੍ਹ ਗਈਆਂ ਹਨ। ਜਿਸ ਨਾਲ ਸਰਕਾਰ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉੱਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਲੋਕਾਂ ਲਈ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਇਨ੍ਹਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਹੁਣ ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਕਾਫੀ ਲੰਮੇ ਸਮੇਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ ਉੱਥੇ ਹੀ ਹੁਣ ਉਨ੍ਹਾਂ ਨੂੰ ਕਾਫੀ ਵੱਡੀ ਰਾਹਤ ਦਿੱਤੀ ਗਈ ਹੈ।

ਸਰਕਾਰ ਵੱਲੋਂ ਹੁਣ ਸਰਕਾਰੀ ਮੁਲਾਜ਼ਮਾਂ ਨੂੰ ਵੱਖ ਵੱਖ ਸਵਾਰੀ ਭੱਤਾ ਵੀ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਅਨੁਸਾਰ ਉਨ੍ਹਾਂ ਨੂੰ ਦਿੱਤਾ ਜਾਣ ਸਵਾਰੀ ਭੱਤਾ ਪਹਿਲਾਂ ਦੇ ਮੁਕਾਬਲੇ ਦੁਗਣਾ ਮਿਲੇਗਾ। ਜਿਵੇਂ ਕਿ ਪਹਿਲਾਂ ਕਿਸੇ ਮੁਲਾਜ਼ਮ ਨੂੰ 400 ਰੁਪਏ ਭੱਤਾ ਮਿਲ ਰਿਹਾ ਸੀ ਉਸ ਨੂੰ ਹੁਣ ਵਧ ਕੇ 800 ਰੁਪਏ ਕਰ ਦਿੱਤਾ ਗਿਆ ਹੈ।

ਇਸ ਫੈਸਲੇ ਬਾਰੇ ਸਰਕਾਰ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਪੰਜਾਬ ਸਰਕਾਰ ਵੱਲੋਂ 6ਵੇਂ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਦੇ ਹੋਏ, ਸਰਕਾਰੀ ਮੁਲਾਜ਼ਮਾਂ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਦਾ ਸਵਾਰੀ ਭੱਤਾ ਦੁੱਗਣਾ ਕੀਤਾ ਗਿਆ ਹੈ। ਸਰਕਾਰ ਵੱਲੋਂ ਦਿੱਤੀ ਗਈ ਇਸ ਰਾਹਤ ਨਾਲ ਸਰਕਾਰੀ ਮੁਲਾਜ਼ਮਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।