ਹੁਣੇ ਹੁਣੇ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਮੌਸਮ ਦੀ ਤਬਦੀਲੀ ਕਾਰਨ ਸਵੇਰੇ ਸ਼ਾਮ ਪੈ ਰਹੀ ਧੁੰਦ ਦੇ ਕਾਰਨ ਕਈ ਹਾਦਸੇ ਵਾਪਰਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਉਥੇ ਹੀ ਕਈ ਜਗ੍ਹਾ ਤੇ ਲੋਕਾਂ ਵੱਲੋਂ ਵਰਤੀ ਜਾਂਦੀ ਹੈ ਅਣਗਹਿਲੀ ਦੇ ਕਾਰਨ ਕਈ ਲੋਕਾਂ ਨੂੰ ਮੌਤ ਦੇ ਮੂੰਹ ਵਿਚ ਵੀ ਜਾਣਾ ਪੈ ਜਾਂਦਾ ਹੈ। ਵਾਪਰਨ ਵਾਲੇ ਅਜਿਹੇ ਸੜਕ ਹਾਦਸਿਆਂ ਦੇ ਵਿਚ ਲੋਕਾਂ ਦਾ ਭਾਰੀ ਜਾਨੀ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ ਅਤੇ ਕਈ ਘਰਾਂ ਦੇ ਚਿਰਾਗ਼ ਵੀ ਹਮੇਸ਼ਾਂ ਲਈ ਬੁਝ ਜਾਂਦੇ ਹਨ। ਵਾਹਨ ਚਾਲਕਾਂ ਲਈ ਜਿੱਥੇ ਬਹੁਤ ਸਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ, ਪਰ ਪਾਲਣਾ ਨਾ ਕਰਨ ਕਾਰਨ ਗੰਭੀਰ ਹਾਦਸੇ ਵਾਪਰ ਜਾਂਦੇ ਹਨ।ਹੁਣ ਪੰਜਾਬ ਵਿੱਚ ਇੱਥੇ ਬੱਚਿਆਂ ਨਾਲ ਭਰੀ ਸਕੂਲ ਵੈਨ ਦਾ ਹੋਇਆ ਐਕਸੀਡੈਂਟ ਜਿਸ ਕਾਰਨ ਛਾਈ ਸੋਗ ਦੀ ਲਹਿਰ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬਠਿੰਡਾ ਦੇ ਮੋੜ ਮੰਡੀ ਵਿਖੇ ਇਕ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਸੜਕ ਹਾਦਸਾ ਉਸ ਸਮੇਂ ਹੋਇਆ ਜਦੋਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਬੱਚਿਆਂ ਨਾਲ ਭਰੀ ਸਕੂਲੀ ਬੱਸ ਦੀ ਟੱਕਰ ਇਕ ਟਰੈਕਟਰ-ਟਰਾਲੀ ਨਾਲ ਹੋ ਗਈ। ਦੱਸਿਆ ਗਿਆ ਹੈ ਕਿ ਸਕੂਲ ਵੈਨ ਵਿਚ 20 ਤੋਂ ਵਧੇਰੇ ਬੱਚੇ ਸਵਾਰ ਸਨ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਕਾਰਨ ਬਹੁਤ ਸਾਰੇ ਵਿਦਿਆਰਥੀ ਗੰ-ਭੀ-ਰ ਰੂਪ ਨਾਲ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਅਤੇ ਕੁਝ ਵਿਦਿਆਰਥੀਆਂ ਦੀ ਹਾਲਤ ਕਾਫੀ ਚਿੰਤਾਜਨਕ ਬਣੀ ਹੋਈ ਹੈ ਅਤੇ ਇਸ ਘਟਨਾ ਵਿਚ ਇਕ ਵਿਦਿਆਰਥੀ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ,ਜ਼ਖ਼ਮੀ ਹੋਏ ਵਿਦਿਆਰਥੀਆਂ ਨੂੰ ਬਠਿੰਡਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਉਥੇ ਹੀ ਕੁਝ ਦੀ ਹਾਲਤ ਗੰਭੀਰ ਹੋਣ ਤੇ ਉਨ੍ਹਾਂ ਨੂੰ ਹੋਰ ਹਸਪਤਾਲ ਲਈ ਰੈਫਰ ਕੀਤਾ ਗਿਆ ਹੈ।

। ਮਾਮੂਲੀ ਸੱਟਾਂ ਲੱਗਣ ਵਾਲੇ ਵਿਦਿਆਰਥੀਆਂ ਨੂੰ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਜਿਸ ਵਿਦਿਆਰਥਣ ਦੀ ਮੌਤ ਹੋਈ ਹੈ ਉਹ ਗਿਆਰਵੀ ਕਲਾਸ ਦੀ ਵਿਦਿਆਰਥਣ ਸੀ। ਦੱਸਿਆ ਗਿਆ ਹੈ ਕਿ ਇਹ ਸਕੂਲ ਵੈਨ ਆਦਰਸ਼ ਨਗਰ ਸਕੂਲ ਦੀ ਸੀ। ਇਹ ਬੱਸ ਪਿੰਡਾਂ ਤੋਂ ਸਕੂਲੀ ਬੱਚਿਆਂ ਨੂੰ ਲੈ ਕੇ ਸਕੂਲ ਆ ਰਹੀ ਸੀ।

ਅਤੇ ਮੌੜ ਮੰਡੀ ਪਹੁੰਚਣ ਤੇ ਇਸ ਬੱਸ ਦਾ ਭਿਆਨਕ ਐਕਸੀਡੈਂਟ ਹੋ ਗਿਆ। ਵਾਪਰੇ ਇਸ ਹਾਦਸੇ ਨਾਲ ਜਿੱਥੇ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਉਥੇ ਹੀ ਵਿਦਿਆਰਥਣ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।