ਹੁਣੇ ਹੁਣੇ ਭਗਵੰਤ ਮਾਨ ਨੇ ਕਰਤਾ ਇਹ ਵੱਡਾ ਐਲਾਨ – ਜਨਤਾ ਚ ਛਾ ਗਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੇ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਲੋਕਾਂ ਨੂੰ ਵੀ ਇਸ ਸਰਕਾਰ ਤੋਂ ਆਪਣੀਆਂ ਉਮੀਦਾਂ ਪੂਰੀਆਂ ਹੁੰਦੀਆਂ ਨਜ਼ਰ ਆ ਰਹੀਆਂ ਹਨ। ਹੁਣ 16 ਮਾਰਚ ਨੂੰ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੇ ਭਗਵੰਤ ਸਿੰਘ ਮਾਨ ਵੱਲੋਂ ਸਹੁੰ ਚੁੱਕੀ ਗਈ ਸੀ। ਉੱਥੇ ਹੀ ਉਨ੍ਹਾਂ ਵੱਲੋਂ ਆਪਣਾ ਅਹੁਦਾ ਸੰਭਾਲਦੇ ਹੀ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। 17 ਮਾਰਚ ਨੂੰ ਜਿਥੇ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਇਆ ਗਿਆ ਸੀ।

ਉੱਥੇ ਹੀ ਪੰਜਾਬ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਤੋਂ ਜਿਤੇ ਉਮੀਦਵਾਰਾਂ ਵੱਲੋਂ ਸਹੁੰ ਚੁਕੀ ਗਈ ਅਤੇ ਕਈ ਅਹਿਮ ਫੈਸਲੇ ਲਏ ਗਏ। ਉਥੇ ਹੀ ਸਿਹਤ ਸਹੂਲਤਾਂ ਨੂੰ ਲੈ ਕੇ ਵੀ ਮੁੱਖ ਮੰਤਰੀ ਵੱਲੋਂ ਖਾਸ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਰਿਸ਼ਵਤਖੋਰੀ ਨੂੰ ਰੋਕਣ ਵਾਸਤੇ ਵੀ 23 ਮਾਰਚ ਨੂੰ ਆਪਣਾ ਵਟਸਐਪ ਨੰਬਰ ਜਾਰੀ ਕੀਤਾ ਜਾਵੇਗਾ। ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਕੈਬਨਿਟ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਹੈ ਅਤੇ ਉਨ੍ਹਾਂ ਮੰਤਰੀਆਂ ਨੂੰ ਸਹੁੰ ਚੁਕਾਈ ਗਈ।

ਉਥੇ ਹੀ ਪੰਜਾਬ ਦੇ ਨੌਜਵਾਨਾਂ ਵਾਸਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਬਹੁਤ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਸਰਕਾਰ ਵੱਲੋਂ ਪੰਜਾਬ ਵਿਚ ਪੱਚੀ ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦਾ ਵੱਡਾ ਫ਼ੈਸਲਾ ਕੀਤਾ ਹੈ। ਜਿਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਣਕਾਰੀ ਦਿੰਦੇ ਹੋਏ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਦੱਸਿਆ ਹੈ ਪੁਲਿਸ ਵਿਭਾਗ ਵਿੱਚ 10 ਹਜ਼ਾਰ ਨੌਕਰੀਆਂ ਕੱਢੀਆਂ ਜਾਣਗੀਆਂ, ਉੱਥੇ ਹੀ ਵੱਖ ਵੱਖ ਸਰਕਾਰੀ ਵਿਭਾਗਾਂ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਵਿਚ ਪੱਚੀ ਹਜ਼ਾਰ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ।

ਜਿੱਥੇ ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਉਹਨਾਂ ਦਾ ਹਰਾ ਪੈੱਨ ਪੰਜਾਬ ਵਿੱਚੋਂ ਬੇਰੁਜ਼ਗਾਰੀ ਦੂਰ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਚੱਲੇਗਾ। ਉਥੇ ਹੀ ਉਨ੍ਹਾਂ ਦੱਸਿਆ ਹੈ ਕੇ ਦਿੱਤੀਆਂ ਜਾਣ ਵਾਲੀਆਂ ਇਨ੍ਹਾਂ ਨੌਕਰੀਆਂ ਸਬੰਧੀ ਇਕ ਮਹੀਨੇ ਦੇ ਅੰਦਰ ਇਸ਼ਤਿਹਾਰ ਅਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤੀਆਂ ਜਾਣਗੀਆਂ। ਨੌਜਵਾਨਾਂ ਦੀ ਵਿਦਿਅਕ ਯੋਗਤਾ ਦੇ ਆਧਾਰ ਤੇ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਰਿਸ਼ਵਤ ਅਤੇ ਭੇਦਭਾਵ ਦੇ ਨੌਕਰੀ ਦਿੱਤੀ ਜਾਵੇਗੀ।