ਹੁਣੇ ਹੁਣੇ ਭਰ ਜਵਾਨੀ ਚ ਹੋਈ ਇਸ ਚੋਟੀ ਦੇ ਅੰਤਰਾਸਟਰੀ ਖਿਡਾਰੀ ਦੀ ਅਚਾਨਕ ਮੌਤ , ਛਾਈ ਦੇਸ਼ ਵਿਦੇਸ਼ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਬਹੁਤ ਸਾਰੀਆਂ ਮਹਾਨ ਸ਼ਖ਼ਸੀਅਤਾਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਚੁੱਕੀਆਂ ਹਨ। ਦੇਸ਼ ਦੇ ਵਿੱਚ ਹਾਲਾਤ ਬਹੁਤ ਚਿੰਤਾਜਨਕ ਬਣੇ ਹੋਏ ਹਨ। ਸਥਾਨਕ ਸਰਕਾਰਾਂ ਦੇ ਵੱਲੋਂ ਹਾਲਾਤ ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪ੍ਰੰਤੂ ਹਾਲਾਤ ਦਿਨ ਪਰ ਦਿਨ ਬਦਤਰ ਹੁੰਦੇ ਜਾ ਰਹੇ ਹਨ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਇਹ ਖ਼ਬਰ ਚੋਟੀ ਦੇ ਪ੍ਰਸਿੱਧ ਅਤੇ ਬਾ ਕਮਾਲ ਅੰਤਰਰਾਸ਼ਟਰੀ ਖਿਡਾਰੀ ਨਾਲ ਜੁੜੀ ਹੋਈ ਹੈ ਉਨ੍ਹਾਂ ਸਬੰਧੀ ਇਸ ਖ਼ਬਰ ਦੇ ਆਉਣ ਤੋਂ ਬਾਅਦ ਦੇਸ਼ ਵਿਦੇਸ਼ ਵਿਚ ਸੋਗ ਦੀ ਲਹਿਰ ਛਾ ਗਈ ਅਤੇ ਹਰ ਪਾਸੇ ਤੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।

ਦਰਅਸਲ ਇਹ ਖ਼ਬਰ ਜਗਦੀਸ਼ ਲਾਡ ਸਬੰਧਿਤ ਹੈ ਜੋ ਕਿ ਅੰਤਰਰਾਸ਼ਟਰੀ ਬਾਡੀ ਬਿਲਡਰ ਅਤੇ ਮਿਸਟਰ ਇੰਡੀਆ ਰਹਿ ਰਹਿ ਚੁੱਕੇ ਹਨ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜਗਦੀਸ਼ ਲਾਲ ਵਡੋਦਰਾ ਵਿੱਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਜਾਣਕਾਰੀ ਅਨੁਸਾਰ ਉਹ ਕੋਰੋਨਾ ਵਾਇਰਸ ਨਾਲ ਪੀੜਤ ਸੀ ਜਿਸ ਦੇ ਚਲਦਿਆਂ ਉਨ੍ਹਾਂ ਨੇ ਆਖ਼ਰੀ ਸਾਹ ਲਏ। ਦੱਸ ਦਈਏ ਕਿ ਪਹਿਲਾ ਉਹ ਕੋਰੋਨਾ ਸਕਰਾਤਮਕ ਪਾਏ ਗਏ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹ‍ਤ ਵਿਗੜਦੀ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਲਗਭਗ ਚਾਰ ਦਿਨ ਤੱਕ ਵੈਂਟੀਲੇਟਰ ਤੇ ਵੀ ਰੱਖਿਆ ਗਿਆ ਸੀ ਪਰ ਉਹ ਜਿੰਦਗੀ ਅਤੇ ਮੌਤ ਦੀ ਲੜਾਈ ਦੇ ਵਿਚ ਹਾਰ ਗਏ।

ਦੱਸ ਦੇਈਏ ਕਿ ਜਗਦੀਸ਼ ਦੀ ਉਮਰ ਚੌਂਤੀ ਸਾਲਾਂ ਦੀ ਸੀ ਅਤੇ ਇਸ ਤੋਂ ਇਲਾਵਾ ਉਹ ਪਿਛੇ ਆਪਣੇ ਪਰਿਵਾਰ ਦੇ ਵਿੱਚ ਪਤਨੀ ਅਤੇ ਇੱਕ ਧੀ ਛੱਡ ਗਏ ਹਨ। ਜਗਦੀਸ਼ ਇਕ ਹੋਣਹਾਰ ਖਿਡਾਰੀ ਸਨ ਉਨ੍ਹਾਂ ਨੇ ਛੋਟੀ ਉਮਰ ਦੇ ਵਿਚ ਹੀ ਪੇਸ਼ੇਵਰ ਖਿਡਾਰੀ ਦੇ ਰੂਪ ਵਿੱਚ ਖੇਡਣਾ ਸ਼ੁਰੂ ਕਰ ਦਿੱਤਾ ਸੀ। ਜੇਕਰ ਉਨ੍ਹਾਂ ਦੇ ਖਿਡਾਰੀ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਉਹ ਵਿਸ਼ਵ ਪੱਧਰੀ ਚੈਂਪੀਅਨਸ਼ਿਪ ਵਿੱਚ ਸਿਲਵਰ ਮੈਡਲ ਜਿੱਤ ਚੁੱਕੇ ਹਨ ਅਤੇ ਮਿਸਟਰ ਇੰਡੀਆ ਵਿਚ ਉਨ੍ਹਾਂ ਨੇ ਗੋਲਡ ਮੈਡਲ ਜਿੱਤਿਆ ਸੀ।

ਇਸ ਤੋਂ ਇਲਾਵਾ ਉਨ੍ਹਾਂ ਨੇ ਬਹੁਤ ਸਾਰੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਚੈਂਪੀਅਨਸ਼ਿਪ ਮੁਕਾਬਲੇ ਜਿੱਤੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਜੇਕਰ ਉਨ੍ਹਾਂ ਦੇ ਭਾਰ ਦੀ ਗੱਲ ਕੀਤੀ ਜਾਵੇ ਤਾਂ ਉਹ ਨੱਬੇ ਕਿਲੋ ਭਾਰ ਵਰਗ ਵਿਚ ਖੇਡਦੇ ਰਹੇ ਹਨ। ਉਨ੍ਹਾਂ ਸਬੰਧੀ ਇਸ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲਿਆਂ ਦੇ ਵਿਚ ਸੋਗ ਦੀ ਲਹਿਰ ਛਾ ਗਈ ਅਤੇ ਦੇਸ਼ ਵਿਦੇਸ਼ ਤੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।